Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

April 08, 2024 05:56 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ 'ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ। ਇਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਐਕਸੀਡੈਂਟ ਕਾਰਨ ਗਊ ਵੰਸ਼ ਸਬੰਧੀ ਕਈ ਵਾਰ ਲੋਕਾਂ ਵੱਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਹਨਾਂ ਨੂੰ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿੱਚ ਬੇਚੈਨੀ ਫੈਲਦੀ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਕੋਲ ਗਊ ਵੰਸ਼ ਰੱਖਿਆ ਹੋਇਆ ਹੈ, ਉਹ ਉਹਨਾਂ ਨੂੰ ਰਜਿਸਟਰਡ ਜ਼ਰੂਰ ਕਰਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ। ਇਹ ਹੁਕਮ 5 ਜੂਨ 2024 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ