Tuesday, April 30, 2024
BREAKING NEWS
ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 04 ਮਈ ਲੋਕ ਸਭਾ ਚੋਣਾ ’ਚ ਭਾਗ ਲੈਣ ਹਿੱਤ ਵੋਟਰ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ

National

ਸੋਨੇ ਨੇ ਤੋੜੇ ਸਾਰੇ ਰਿਕਾਰਡ, ਚਾਂਦੀ ਵੀ ਹੋਈ ਮਹਿੰਗੀ

April 08, 2024 08:06 PM
SehajTimes

ਸੋਨਾ ਅੱਜ ਯਾਨੀ ਕਿ ਸੋਮਵਾਰ ਨੂੰ ਇੱਕ ਵਾਰ ਫਿਰ ਆਪਣੇ ਨਵੇਂ ਆਲ ਟਾਈਮ ਹਾਈ ‘ਤੇ ਪਹੁੰਚ ਗਿਆ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੀ ਵੈਬਸਾਈਟ ਦੇ ਮੁਤਾਬਕ ਕਾਰੋਬਾਰ ਦੇ ਦੌਰਾਨ ਅੱਜ 10 ਗ੍ਰਾਮ ਸੋਨਾ 1182 ਰੁੱਪਏ ਮਹਿੰਗਾ ਹੋ ਕੇ 71,064 ਰੁਪਏ ਦਾ ਹੋ ਗਿਆ ਹੈ। 1 ਮਾਰਚ ਨੂੰ ਸੋਨਾ 62,592 ਰੁਪਏ ਪ੍ਰਤੀ ਗ੍ਰਾਮ ਸੀ ਜੋ 31 ਮਾਰਚ ਨੂੰ 67,252 ਰੁਪਏ ਪ੍ਰਤੀ ਗ੍ਰਾਮ ‘ਤੇ ਪਹੁੰਚ ਗਿਆ ਸੀ। ਯਾਨੀ ਕਿ ਮਾਰਚ ਵਿੱਚ ਇਸਦੀ ਕੀਮਤ ਵਿੱਚ 4,660 ਰੁਪਏ ਦੀ ਤੇਜ਼ੀ ਆਈ। ਉੱਥੇ ਹੀ ਚਾਂਦੀ ਵੀ 69,977 ਰੁਪਏ ਤੋਂ ਵਧ ਕੇ 74,127 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ।
ਵਿਦੇਸ਼ੀ ਬਾਜ਼ਾਰ ‘ਚ ਵੀ ਸੋਨਾ ਅਤੇ ਚਾਂਦੀ ਦੋਵਾਂ ‘ਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕਾਮੈਕਸ ‘ਤੇ ਸੋਨਾ ਜੂਨ ਫਿਊਚਰਜ਼ 15.60 ਡਾਲਰ ਪ੍ਰਤੀ ਔਂਸ ਦੇ ਵਾਧੇ ਨਾਲ 2,361.25 ਡਾਲਰ ਪ੍ਰਤੀ ਔਂਸ ‘ਤੇ ਰਿਹਾ। ਜਦੋਂ ਕਿ ਕਾਮੈਕਸ ‘ਤੇ ਹੀ ਚਾਂਦੀ ਮਈ ਫਿਊਚਰਜ਼ ਕਾਨਟਰੈਕਟ 27.902 ਡਾਲਰ ਪ੍ਰਤੀ ਔਂਸ ਦੀ ਦਰ ਨਾਲ ਕਾਰੋਬਾਰ ਕਰ ਰਹੀ ਹੈ। ਇਸਦੇ ਚੱਲਦਿਆਂ ਇਸ ਸਾਲ ਦੇ ਆਖੀਰ ਤੱਕ ਸੋਨਾ 75 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ। ਉੱਥੇ ਹੀ ਚਾਂਦੀ ਵੀ 85 ਹਜ਼ਾਰ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਸਕਦੀ ਹੈ।

Have something to say? Post your comment