Monday, June 16, 2025

Chandigarh

ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੋਹਾਲੀ ‘ਚ IPL ਮੈਚ ਅੱਜ

April 09, 2024 01:13 PM
SehajTimes

ਮੋਹਾਲੀ : ਅੱਜ ਸ਼ਾਮ 7:30 ਵਜੇ ਤੋਂ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਨਿਊ ਚੰਡੀਗੜ੍ਹ, ਮੋਹਾਲੀ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਗਰਾਊਂਡ ‘ਚ ਮੈਚ ਹੋਣ ਜਾ ਰਿਹਾ ਹੈ। ਇਹ IPL ਮੈਚ ਬਹੁਤ ਰੋਮਾਂਚਕ ਹੋਣ ਵਾਲਾ ਹੈ। ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ। ਕੱਲ੍ਹ ਦੋਵੇਂ ਟੀਮਾਂ ਮੈਦਾਨ ਵਿੱਚ ਪਹੁੰਚੀਆਂ ਅਤੇ ਅਭਿਆਸ ਕੀਤਾ। ਇਸ ਮੈਦਾਨ ‘ਤੇ ਇਹ ਦੂਜਾ ਅੰਤਰਰਾਸ਼ਟਰੀ ਪੱਧਰ ਦਾ ਮੈਚ ਹੈ। ਇਸ ਤੋਂ ਪਹਿਲਾਂ 23 ਮਾਰਚ ਨੂੰ ਇੱਥੇ ਸਿਰਫ਼ IPL ਮੈਚ ਖੇਡਿਆ ਗਿਆ ਸੀ।
ਪਿਛਲੀ ਵਾਰ ਦਰਸ਼ਕਾਂ ਦੀਆਂ ਐਂਟਰੀ ਲਈ ਲੰਮੀਆਂ ਲਾਈਨਾਂ ਵੇਖੀਆਂ ਗਈਆਂ ਸਨ। ਮੈਚ ਸ਼ੁਰੂ ਹੋਣ ਦੇ ਕਰੀਬ ਡੇਢ ਘੰਟੇ ਤੱਕ ਵੀ ਦਰਸ਼ਕ ਬਾਹਰ ਲਾਈਨਾਂ ਵਿੱਚ ਖੜ੍ਹੇ ਰਹੇ। ਇਸ ਦੇ ਮੱਦੇਨਜ਼ਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਇਸ ਵਾਰ ਜਲਦੀ ਐਂਟਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੁਲਿਸ ਪ੍ਰਸ਼ਾਸਨ ਵੀ ਤਿਆਰ ਹੈ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਵਾਰ ਐਂਟਰੀ ਗੇਟਾਂ ਦੀ ਗਿਣਤੀ ਵੀ ਵਧਾਈ ਗਈ ਹੈ ਤਾਂ ਜੋ ਲੋਕ ਸਹੀ ਸਮੇਂ ‘ਤੇ ਐਂਟਰੀ ਮਿਲ ਸਕੇ।

 

 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ