Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ 

April 09, 2024 05:18 PM
SehajTimes
ਚੰਡੀਗੜ੍ਹ : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਐਮਸੀਐਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ 'ਤੇ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੂੰ ਇੱਕ ਆਰ.ਟੀ.ਆਈ. ਕਾਰਕੁਨ ਵੱਲੋਂ 6 ਅਪ੍ਰੈਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਸੂਬੇ ਭਰ ਦੇ ਸਿਨੇਮਾਘਰਾਂ 'ਚ ਪੰਜਾਬ ਸਰਕਾਰ ਦੇ ਲੋਗੋ ਅਤੇ ਮੁੱਖ ਮੰਤਰੀ, ਪੰਜਾਬ ਦੀ ਮੌਜੂਦਗੀ ਵਾਲੇ ਪ੍ਰਚਾਰ ਵੀਡੀਓ ਇਸ਼ਤਿਹਾਰ ਵਜੋਂ ਦਿਖਾਏ ਜਾ ਰਹੇ ਹਨ। ਇਸ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਪਟਿਆਲਾ (ਜਿਸ ਦੇ ਅਧਿਕਾਰ ਖੇਤਰ ਵਿੱਚ ਪ੍ਰਾਈਮ ਸਿਨੇਮਾ, ਰਾਜਪੁਰਾ ਪੈਂਦਾ ਹੈ), ਸਕੱਤਰ ਲੋਕ ਸੰਪਰਕ ਵਿਭਾਗ, ਪੰਜਾਬ ਸਰਕਾਰ (ਜੋ ਪੰਜਾਬ ਸਰਕਾਰ ਦੇ ਸਾਰੇ ਇਸ਼ਤਿਹਾਰਾਂ ਲਈ ਵੱਖ-ਵੱਖ ਏਜੰਸੀਆਂ ਨੂੰ ਰਿਲੀਜ ਆਰਡਰ ਜਾਰੀ ਕਰਦੇ ਹਨ) ਤੋਂ ਇਲਾਵਾ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਕਮ ਜਿਲ੍ਹਾ ਚੋਣ ਅਧਿਕਾਰੀਆਂ ਤੋਂ ਕਿਸੇ ਵੀ ਸਿਨੇਮਾਘਰ ਵਿੱਚ ਅਜਿਹੇ ਸਰਕਾਰੀ ਇਸ਼ਤਿਹਾਰਾਂ ਦੇ ਪ੍ਰਸਾਰਣ ਦੀ ਸਥਿਤੀ ਦਾ ਪਤਾ ਲਗਾਉਣ ਲਈ ਰਿਪੋਰਟ ਮੰਗੀ ਗਈ ਸੀ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਪ੍ਰਾਈਮ ਸਿਨੇਮਾ, ਰਾਜਪੁਰਾ ਦੇ ਮੈਨੇਜਰ ਪਰਮਜੀਤ ਸਿੰਘ ਨੂੰ 6 ਅਪ੍ਰੈਲ ਨੂੰ ਆਰ.ਓ. 113-ਘਨੌਰ/ਏ.ਆਰ.ਓ. 13-ਪਟਿਆਲਾ ਨੇ ਨੋਟਿਸ ਜਾਰੀ ਕੀਤਾ ਅਤੇ ਨਾਲ ਹੀ ਫਲਾਇੰਗ ਸਕੁਐਡ ਵੱਲੋਂ ਉਕਤ ਸਿਨੇਮਾ ਦਾ ਦੌਰਾ ਕੀਤਾ ਗਿਆ। ਸਿਨੇਮਾਘਰ ਵਿੱਚ ਇਸ਼ਤਿਹਾਰਾਂ ਦੇ ਪ੍ਰਸਾਰਣ ਨਾਲ ਸਬੰਧਤ ਮਾਮਲਾ ਹੋਣ ਕਰਕੇ ਇਸ ਨੂੰ ਐਮਸੀਐਮਸੀ ਪਟਿਆਲਾ ਦੇ ਸਾਹਮਣੇ ਰੱਖਿਆ ਗਿਆ। ਐਮਸੀਐਮਸੀ ਪਟਿਆਲਾ ਦੀਆਂ ਸਿਫ਼ਾਰਸ਼ਾਂ ਅਨੁਸਾਰ, ਪਟਿਆਲਾ ਪੁਲਿਸ ਵੱਲੋਂ 8 ਅਪ੍ਰੈਲ ਨੂੰ ਆਈਪੀਸੀ ਦੀ ਧਾਰਾ 188 ਅਤੇ 177  ਦੇ ਤਹਿਤ ਪ੍ਰਾਈਮ ਸਿਨੇਮਾ ਦੇ ਮਾਲਕ ਤੇ ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਨੁਮਾਇੰਦਿਆਂ/ਪ੍ਰਬੰਧਕ/ਇੰਚਾਰਜ ਖਿਲਾਫ ਆਈਪੀਸੀ ਦੀ ਧਾਰਾ 188 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਭਾਰਤੀ ਚੋਣ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਰਿਪੋਰਟ ਭੇਜ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਬਾਕੀ 22 ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਦੇ ਕਿਸੇ ਹੋਰ ਹਿੱਸੇ ਤੋਂ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ