Sunday, November 02, 2025

Malwa

ਰੁਪਿੰਦਰ ਭਾਰਦਵਾਜ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਮੁੜ ਪ੍ਰਧਾਨ ਬਣੇ

April 09, 2024 05:51 PM
SehajTimes
ਸੁਨਾਮ : ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਹੋਈ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸੇਵਾ ਮੁਕਤ ਐਸ ਪੀ ਰੁਪਿੰਦਰ ਭਾਰਦਵਾਜ ਨੂੰ ਮੁੜ ਐਸੋਸੀਏਸ਼ਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਸਥਾਨਕ ਅਰਬਨ ਕਰੇਵ ਰੈਸਟੋਰੈਂਟ ਵਿਖੇ ਐਸੋਸੀਏਸ਼ਨ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰੁਪਿੰਦਰ ਭਾਰਦਵਾਜ ਨੇ ਕਿਹਾ ਕਿ ਸੰਸਥਾ ਵੱਲੋਂ ਮੈਂਬਰਾਂ ਦੇ ਜਨਮ ਦਿਨ ਮਨਾਉਣ ਤੋਂ ਇਲਾਵਾ ਸਮਾਜ ਸੇਵਾ ਦੇ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਪਿਛਲੇ ਸਮੇਂ ਤੋਂ ਨਿਰੰਤਰ ਵੱਖ ਵੱਖ ਸਮਾਜ ਸੇਵੀ ਕਾਰਜਾਂ ਵਿੱਚ ਕਾਰਜਸ਼ੀਲ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਕਾਰਜ ਜਾਰੀ ਰਹਿਣਗੇ। ਇਸ ਮੌਕੇ ਬਲਵਿੰਦਰ ਭਾਰਦਵਾਜ, ਬਲਵੰਤ ਸਿੰਘ, ਰਾਕੇਸ਼ ਕੁਮਾਰ ਅਗਰਵਾਲ, ਗੁਰਚਰਨ ਸਿੰਘ ਹਰੀਕਾ, ਡਾਕਟਰ ਰਜਿੰਦਰ ਜੈਨ ,ਭਰਤ  ਹਰੀ ਸ਼ਰਮਾ, ਅਗਰ ਰਤਨ ਸਾਮ਼ ਲਾਲ ਸਿੰਗਲਾ , ਬੀਰਬਲ ਦਾਸ, ਰਾਜ ਕੁਮਾਰ ਨੇ ਵੀ ਸੰਸਥਾ ਦੀ ਪ੍ਰਫੁੱਲਤਾ ਲਈ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕਰਨਵੀਰ ਸਿੰਘ ਸੋਨੀ, ਐਮ ਐਲ ਵਰਮਾ , ਐਡਵੋਕੇਟ ਸ਼ਾਮ ਲਾਲ ਗੁਪਤਾ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

Readers' Comments

Sunam 4/9/2024 10:01:18 PM

Congratulations

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ