Tuesday, November 04, 2025

Majha

9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

April 09, 2024 06:32 PM
SehajTimes
92 ਕੇਸਾਂ ਵਿੱਚ ਪੀ.ਓ ਐਲਾਨਿਆ ਮੁਲਜ਼ਮ ਨੀਰਜ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਪਛਾਣ ਪੱਤਰਾਂ ਦੀ ਕਰ ਰਿਹਾ ਸੀ ਵਰਤੋਂ 
 
ਫਾਜ਼ਿਲਕਾ : ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ ਦਰਜ ਕਰਦੇ ਹੋਏ ਫ਼ਰੀਦਕੋਟ ਅਤੇ ਫਾਜ਼ਿਲਕਾ ਪੁਲੀਸ ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਦੋਸ਼ੀ ਨੀਰਜ ਥਠਾਈ ਉਰਫ ਨੀਰਜ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪਿਛਲੇ 8-9 ਸਾਲਾਂ ਤੋਂ ਫਰਾਰ ਸੀ ਅਤੇ ਭਗੌੜਾ ਸੀ, ਨੂੰ ਉੱਤਰਾਖੰਡ ਦੇ ਜ਼ਿਲ੍ਹਾ ਪਾਉਡੀ ਤੋਂ ਗ੍ਰਿਫਤਾਰ ਕੀਤਾ । ਉਕਤ ਮੁਲਜ਼ਮ ਭੋਲੇ- ਭਾਲੇ ਲੋਕਾਂ ਨੂੰ ਰਿਹਾਇਸ਼ੀ/ਵਪਾਰਕ ਪਲਾਟ ਦੇਣ ਦਾ ਝਾਂਸਾ ਦੇ ਕੇ ਵੱਡੀ ਰਕਮ ਠਗਦਾ ਸੀ। ਇਹ ਕਾਰਵਾਈ ਫਾਜ਼ਿਲਕਾ ਦੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ , ਜੋ 8 ਕੇਸਾਂ ਵਿੱਚ ਪੀ.ਓ. ਸੀ ਅਤੇ 18 ਕੇਸਾਂ ਵਿੱਚ ਬੇਲ ਜੰਪਰ ( ਜ਼ਮਾਨਤ ਖੁੰਝਾ ਚੁੱਕਾ) ਸੀ।
 
 
ਉਸ ਨੂੰ 15 ਮਾਰਚ, 2024 ਨੂੰ ਫਾਜ਼ਿਲਕਾ ਪੁਲਿਸ ਦੇ ਪੀ.ਓ. ਸਟਾਫ਼ ਨੇ ਵਾਰਾਣਸੀ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਆਈ.ਜੀ.ਪੀ. ਫਰੀਦਕੋਟ ਰੇਂਜ ਗੁਰਸ਼ਰਨ ਸਿੰਘ ਸੰਧੂ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਐਸ.ਪੀ. ਇਨਵੈਸਟੀਗੇਸ਼ਨ ਫਾਜ਼ਿਲਕਾ ਪਰਦੀਪ ਸਿੰਘ ਸੰਧੂ ਅਤੇ ਡੀਐਸਪੀ ਨਾਰਕੋਟਿਕਸ ਫਰੀਦਕੋਟ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਦੋਵਾਂ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਨੇ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਅਤੇ ਐਸਐਸਪੀ ਫਾਜ਼ਿਲਕਾ ਡਾ: ਪ੍ਰਗਿਆ ਜੈਨ ਦੀ ਸਮੁੱਚੀ ਨਿਗਰਾਨੀ ਹੇਠ ਮੋਸਟ ਵਾਂਟੇਡ ਅਪਰਾਧੀ ਨੀਰਜ ਅਰੋੜਾ ਨੂੰ ਸ਼੍ਰੀ ਨਗਰ ਗੜ੍ਹਵਾਲ ਜਿਲਾ ਪਾਉਡੀ, ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਹੈ।
 
ਪੁਲੀਸ ਟੀਮਾਂ ਨੇ ਮੁਲਜ਼ਮ ਨੀਰਜ ਅਰੋੜਾ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ ਬੀਐਮਡਬਲਿਊ ਕਾਰ, ਕੁਝ ਮੋਬਾਈਲ ਫੋਨ ਅਤੇ ਜਾਅਲੀ ਦਸਤਾਵੇਜ਼ ਵੀ ਬਰਾਮਦ ਕੀਤੇ ਹਨ।
 
ਆਈਜੀਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਸੂਬੇ ਵਿੱਚ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਲਈ 21 ਜ਼ਿਲਿ੍ਹਆਂ ਵਿੱਚ ਦਰਜ 108 ਐਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹੈ ।
 
 
ਕੁੱਲ 108 ਐਫਆਈਆਰਜ਼ ਵਿੱਚੋਂ 47 ਫ਼ਾਜ਼ਿਲਕਾ ਵਿੱਚ ਦਰਜ ਹਨ; ਫਿਰੋਜ਼ਪੁਰ ਵਿੱਚ ਅੱਠ; ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਛੇ-ਛੇ; ਰੂਪਨਗਰ, ਮੁਹਾਲੀ ਅਤੇ ਐਸਏਐਸ ਨਗਰ ਵਿੱਚ ਪੰਜ-ਪੰਜ; ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਜਲੰਧਰ ਕਮਿਸ਼ਨਰੇਟ ਵਿੱਚ ਚਾਰ-ਚਾਰ ਕੇਸ ਦਰਜ ਹਨ। ਜ਼ਿਕਰਯੋਗ ਹੈ ਕਿ ਫਰਵਰੀ 2016 ’ਚ ਫਾਜ਼ਿਲਕਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੀਰਜ ਅਰੋੜਾ ਨੇ ਜ਼ਮਾਨਤ ਬੇਲ ਜੰਪ ( ਜ਼ਮਾਨਤ ਖੁੰਝਾ ਦਿੱਤੀ) ਕਰ ਦਿੱਤੀ ਸੀ ਅਤੇ ਫਰਵਰੀ 2017 ’ਚ ਉਸ ਨੂੰ ਪੀ.ਓ.  ਐਲਾਨ ਦਿੱਤਾ ਗਿਆ ਸੀ । ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੀਰਜ ਥਠਾਈ ਦੇ ਖਿਲਾਫ ਕੇਸ ਦਰਜ ਕੀਤੇ  ਅਤੇ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦੋਂ ਕਿ ਪੀੜਤਾਂ ਦੁਆਰਾ ਦਾਇਰ ਕੀਤੀਆਂ ਗਈਆਂ ਕਈ ਰਿੱਟ ਪਟੀਸ਼ਨਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਲੰਬਿਤ ਹਨ। ਡੀਆਈਜੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਆਈਡੀ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ 1200 ਏਕੜ ਤੋਂ ਵੱਧ ਜ਼ਮੀਨ ਅਤੇ 200 ਰਿਹਾਇਸ਼ੀ ਫਲੈਟ ਹਨ ਜਿਨ੍ਹਾਂ ਦੀ ਕੀਮਤ 1,000 ਕਰੋੜ ਰੁਪਏ ਤੋਂ ਵੱਧ ਹੈ।
 
 

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ