Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ਼-ਨਾਲ਼ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਲਈ ਵੀ ਖੇਡਾਂ ਜ਼ਰੂਰੀ: ਪ੍ਰੋ. ਅਰਵਿੰਦ

April 09, 2024 06:38 PM
SehajTimes

ਪਟਿਆਲਾ : ‘ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ਼-ਨਾਲ਼ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਲਈ ਵੀ ਖੇਡਾਂ ਦਾ ਵਿਸ਼ੇਸ਼ ਮਹੱਤਵ ਹੈ।’ ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਵਿਖੇ ਪੰਜ ਸਾਲਾ ਏਕੀਕ੍ਰਿਤ ਕੋਰਸ (ਮੈਥੇਮੈਟਿਕਸ ਐਂਡ ਕੰਪਿਊਟਿੰਗ ਸਾਇੰਸਜ਼) ਦੇ ਵਿਦਿਆਰਥੀਆਂ ਲਈ ਕਰਵਾਈ ਗਈ ‘ਅਥਲੈਟਿਕਸ ਮੀਟ’ ਵਿਖੇ ਉਚੇਚੇ ਤੌਰ ਉੱਤੇ ਪੁੱਜੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਪ੍ਰਗਟਾਏ ਗਏ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਚਲਾਏ ਜਾਂਦੇ ਪੰਜ ਸਾਲਾ ਏਕੀਕ੍ਰਿਤ ਕੋਰਸ ਵੀ ਸ਼ਖ਼ਸੀਅਤ ਨਿਰਮਾਣ ਦੇ ਲਿਹਾਜ਼ ਨਾਲ਼ ਵਿਸ਼ੇਸ਼ ਮਹੱਤਵ ਰਖਦੇ ਹਨ ਕਿਉਂਕਿ ਇਨ੍ਹਾਂ ਕੋਰਸਾਂ ਵਿੱਚ ਵਿਦਿਆਰਥੀਆਂ ਨੂੰ ਬਿਨਾ ਕਿਸੇ ਅੜਚਣ ਤੋਂ ਆਪਣੀ ਪਸੰਦ ਦੇ ਵਿਸਿ਼ਆਂ ਦੀ ਚੋਣ ਕਰਨ ਦੀ ਵਿਸ਼ੇਸ਼ ਸਹੂਲਤ ਹਾਸਿਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਦੀ ਫਿ਼ਤਰਤ ਦੇ ਹਿਸਾਬ ਨਾਲ਼ ਅਜਿਹੇ ਵਿਦਿਆਰਥੀਆਂ ਲਈ ‘ਅਥਲੈਟਿਕਸ ਮੀਟ’ ਜਿਹੀਆਂ ਗਤੀਵਿਧੀਆਂ ਦੀ ਅਹਿਮੀਅਤ ਹੋਰ ਵੀ ਵਧੇਰੇ ਹੋ ਜਾਂਦੀ ਹੈ।


ਪੰਜ ਸਾਲਾ ਏਕੀਕ੍ਰਿਤ ਕੋਰਸ (ਮੈਥੇਮੈਟਿਕਸ ਐਂਡ ਕੰਪਿਊਟਿੰਗ ਸਾਇੰਸਜ਼) ਦੇ ਕੋਆਰਡੀਨੇਟਰ ਡਾ. ਸ਼ਾਲਿਨੀ ਨੇ ਦੱਸਿਆ ਕਿ ਅਥਲੈਟਿਕਸ ਮੀਟ ਦੌਰਾਨ ਤਕਰੀਬਨ 250 ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਵੰਨਗੀਆਂ ਵਿੱਚ ਸਿ਼ਰਕਤ ਕੀਤੀ। ਅਥਲੈਟਿਕਸ ਮੀਟ ਦੌਰਾਨ ਕਰਵਾਏ ਗਏ ਵੱਖ-ਵੱਖ ਈਵੈਂਟਸ ਵਿੱਚ 100 ਮੀਟਰ ਦੌੜ, 200 ਮੀਟਰ ਦੌੜ, ਰਿਲੇਅ ਦੌੜ, ਰੱਸਾ-ਕਸ਼ੀ, ਸ਼ਾਟਪੁਟ, ਲੰਬੀ ਛਾਲ਼, ਤਿੰਨ ਟੰਗੀ ਦੌੜ, ਨਿੰਬੂ-ਚਮਚਾ ਦੌੜ, ਬੀਨ ਬੈਗ ਅਤੇ ਕੁੱਝ ਫ਼ਨ-ਗੇਮਜ਼ ਸ਼ਾਮਿਲ ਸਨ।

ਅਥਲੈਟਿਕਸ ਮੀਟ ਦੇ ਆਰਗੇਨਾਈਜਿ਼ੰਗ ਸਕੱਤਰ ਡਾ. ਰੁਪਾਲੀ ਅਤੇ ਖੇਡ ਵਿਭਾਗ ਤੋਂ ਸ੍ਰੀਮਤੀ ਦੇਵਕੀ ਦੀ ਦੇਖ-ਰੇਖ ਵਿੱਚ ਇਹ ਅਥਲੈਟਿਕਸ ਮੀਟ ਸਫਲਤਾ ਨਾਲ ਨੇਪਰੇ ਚੜ੍ਹੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ