Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਿਸ਼ਵਤ ਲੈਂਦਾ ਮੁਨਸ਼ੀ ਕਾਬੂ

April 10, 2024 11:02 AM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕਪੁਰੀ, ਲੁਧਿਆਣਾ ਸ਼ਹਿਰ ਦੇ ਵਸਨੀਕ ਕਪਿਲ ਓਬਰਾਏ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਹੌਲਦਾਰ ਸੁਖਦੇਵ ਸਿੰਘ ਨੇ ਹੋਰ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ ਸ਼ਿਕਾਇਤਕਰਤਾ ਦੇ ਚਾਚਾ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਪੁਲਿਸ ਚੌਕੀ ਰਾਮਗੜ੍ਹ ਵਿਖੇ ਲਿਆਂਦਾ ਅਤੇ ਚੋਰੀ ਦਾ ਸਕਰੈਪ ਸਮਾਨ ਖਰੀਦਣ ਦੇ ਬਹਾਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੇ ਲੜਕੇ ਦੀਪਕ ਗਰਗ ਤੋਂ 65,000 ਅਤੇ 50,000 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਦੀ ਰਕਮ ਜ਼ਬਰਦਸਤੀ ਲੈ ਲਈ ਅਤੇ ਇਸ ਤੋਂ ਬਾਅਦ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਬਿਨਾ ਕਿਸੇ ਕਾਨੂੰਨੀ ਕਾਰਵਾਈ ਕੀਤਿਆਂ ਛੱਡ ਦਿੱਤਾ ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਰਿਹਾਲ ਨਾਮ ਦੇ ਇੱਕ ਵਿਅਕਤੀ ਦੇ ਰਿਸ਼ਤੇਦਾਰ ਸੋਬੂ ਨੇ ਉਪਰੋਕਤ ਕੈਲਾਸ਼ ਗਰਗ ਨੂੰ ਚੋਰੀ ਸਕਰੈਪ ਦਾ ਸਮਾਨ ਵੇਚਿਆ ਸੀ ਅਤੇ ਇਸ ਸਕਰੈਪ ਵੇਚ ਕੇ ਸੋਬੂ ਨੇ ਉਸ ਪਾਸੋਂ 2,82,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ ਉਨ੍ਹਾਂ ਅੱਗੇ ਖੁਲਾਸਾ ਕੀਤਾ ਕਿ ਉਪਲਬਧ ਬਿਆਨਾ ਅਤੇ ਰਿਕਾਰਡਿੰਗਾਂ ਅਨੁਸਾਰ ਉਕਤ ਹੌਲਦਾਰ ਸੁਖਦੇਵ ਸਿੰਘ ਨੇ ਵੀ ਸੋਬੂ ਵਿਰੁੱਧ ਕਾਨੂੰਨੀ ਕਾਰਵਾਈ ਨਾ ਕਰਨ ਦੇ ਬਹਾਨੇ ਰਿਹਾਲ ਤੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਨੇ ਡੀਲਰ ਕੈਲਾਸ਼ ਗਰਗ ਨੂੰ ਚੋਰੀ ਦਾ ਸਕਰੈਪ ਵੇਚ ਕੇ 2,82,000 ਰੁਪਏ ਲਏ ਸਨ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਉਕਤ ਮੁਲਾਜ਼ਮ ਸੁਖਦੇਵ ਸਿੰਘ 'ਤੇ ਰਿਸ਼ਵਤ ਦੀ ਰਕਮ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ਸਾਬਤ ਹੋ ਗਏ ਹਨ ਅਤੇ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।ਅਗਲੇਰੀ ਜਾਂਚ ਦੌਰਾਨ ਪੁਲਿਸ ਚੌਕੀ ਰਾਮਗੜ੍ਹ ਦੇ ਇੰਚਾਰਜ ਏ.ਐਸ.ਆਈ. ਬਰਿੰਦਰਜੀਤ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Chandigarh

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ