Wednesday, May 01, 2024

Chandigarh

ਪੰਜਾਬ-ਹਰਿਆਣਾ ‘ਚ ਵਿਸਾਖੀ ‘ਤੇ ਹੋਵੇਗੀ ਬਾਰਿਸ਼

April 10, 2024 04:23 PM
SehajTimes

ਪੰਜਾਬ : ਪੰਜਾਬ ਅਤੇ ਹਰਿਆਣਾ ‘ਚ ਵਿਸਾਖੀ ‘ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 13 ਅਪ੍ਰੈਲ ਤੋਂ ਸਰਗਰਮ ਹੈ। ਜਿਸ ਕਾਰਨ 13 ਤੋਂ 15 ਅਪ੍ਰੈਲ ਤੱਕ ਪੰਜਾਬ ਅਤੇ ਹਰਿਆਣਾ ਦੇ ਮੌਸਮ ‘ਚ ਬਦਲਾਅ ਹੋਵੇਗਾ। ਕੁਝ ਥਾਵਾਂ ‘ਤੇ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਬਦਲੇ ਮੌਸਮ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 13 ਅਤੇ 14 ਅਪ੍ਰੈਲ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਨੇ ਦੋਵਾਂ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 15 ਅਪ੍ਰੈਲ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।



Have something to say? Post your comment

 

More in Chandigarh

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ