Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

26 ਅਪ੍ਰੈਲ ਤਕ ਨਾਗਰਿਕ ਬਨਵਾ ਸਕਦੇ ਹਨ ਵੋਟ

April 10, 2024 05:02 PM
SehajTimes

ਏਪਿਕ ਕਾਰਡ ਤੋਂ ਇਲਾਵਾ ਹੋਰ ਦਸਤਾਵੇਜ ਦਿਖਾ ਕੇ ਵੀ ਪਾ ਸਕਦੇ ਹਨ ਵੋਟ

ਚੰਡੀਗੜ੍ਹ :  ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੀ ਸੱਭ ਤੋਂ ਅਹਿਮ ਕੜੀ ਵੋਟਰ ਹਨ, ਇਸ ਲਈ ਹੁਣ ਵੀ ਜੇਕਰ ਕਿਸੇ ਨਾਗਰਿਕ ਦਾ ਵੋਟਰ ਕਾਰਡ ਨਹੀਂ ਬਣਿਆ ਹੈ ਤਾਂ ਉਹ ਤੁਰੰਤ ਆਪਣਾ ਵੋਟਰ ਕਾਰਡ ਬਨਵਾਉਣ, ਤਾਂ ਜੋ ਚੋਣਾਂ ਵਿਚ ਆਪਣੀ ਭਾਗੀਦਾਰੀ ਯਕੀਨੀ ਕਰ ਸਕਣ। ਨਾਗਰਿਕ 26 ਅਪ੍ਰੈਲ, 2024 ਤਕ ਆਪਣਾ ਵੋਟ ਬਨਵਾ ਸਕਦੇ ਹਨ।

ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਯੋਗ ਵਿਅਕਤੀ ਸਬੰਧਿਤ ਬੀਐਲਓ, ਚੋਣ ਰਜਿਸਟਰਡ ਅਧਿਕਾਰੀ , ਸਹਾਇਕ ਚੋਣ ਰਜਿਸਟਰਡ ਅਧਿਕਾਰੀ ਦੇ ਕੋਲ ਫਾਰਮ-6 ਭਰ ਕੇ ਵੋਟ ਬਣਵਾ ਸਕਦੇ ਹਨ। ਇਹ ਫਾਰਮ ਮੁੱਖ ਚੋਣ ਅਧਿਕਾਰੀ ਦਫਤਰ ਵਿਭਾਗ ਦੀ ਵੈਬਸਾਇਟ https://www.ceoharyana.gov.in/ 'ਤੇ ਵੀ ਉਪਲਬਧ ਹੈ, ਜੋ ਡਾਉਨਲੋਡ ਕੀਤੇ ਜਾ ਸਕਦੇ ਹਨ। ਵੋਟ ਬਨਵਾਉਣ ਲਈ ਦਿੱਤੀ ਪਾਸਪੋਰਟ ਸਾਇਜ ਰੰਗੀਨ ਫੋਟੋ, ਆਪਣੇ ਨਿਵਾਸ ਅਤੇ ਉਮਰ ਪ੍ਰਮਾਣ ਪੱਤਰ ਦੇ ਨਾਲ ਆਫਲਾਇਨ ਜਾਂ ਆਨਲਾਇਨ ਬਿਨੈ ਕਰ ਸਕਦੇ ਹਨ। ਵੋਟ ਬਨਵਾਉਣ ਨਾਲ ਸਬੰਧਿਤ ਜਾਣਕਾਰੀ ਲਈ ਟੋਲ ਫਰੀ ਨੰਬਰ-1950 'ਤੇ ਸੰਪਰਕ ਕਰ ਸਕਦੇ ਹਨ।

ਵੋਟਰ ਸੂਚੀ ਵਿਚ ਨਾਂਅ ਦਰਜ ਹੋਣ 'ਤੇ ਹੀ ਕੀਤੀ ਜਾ ਸਕੇਗੀ ਵੋਟਿੰਗ

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਆਪਣਾ ਯੋਗਦਾਨ ਜਰੂਰ ਕਰਨ। ਇਸ ਦੇ ਲਈ ਹਰੇਕ ਵੋਟਰ ਇਹ ਜਰੂਰ ਯਕੀਨੀ ਕਰ ਲੈਣ ਕਿ ਉਨ੍ਹਾਂ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਹੋਵੇ। ਜਿਸ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਹੈ, ਸਿਰਫ ਉਹੀ ਵੋਟਰ ਆਪਣੇ ਵੋਟਅਧਿਕਾਰ ਦੀ ਵਰਤੋ ਕਰ ਸਕਦਾ ਹੈ। ਜੇਕਰ ਕਿਸੇ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਹੈ, ਪਰ ਉਸ ਦੇ ਕੋਲ ਵੋਟਰ ਪਹਿਚਾਣ ਪੱਤਰ (ਏਪਿਕ) ਨਹੀਂ ਹੈ ਤਾਂ ਉਹ ਚੋਣ ਆਯੋਗ ਵੱਲੋਂ ਨਿਰਦੇਸ਼ਤ ਵੈਕਲਪਿਕ ਪਹਿਚਾਣ ਪੱਤਰ ਦਿਖਾ ਕੇ ਵੀ ਆਪਣਾ ਵੋਟ ਪਾ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਵੋਟਰ ਦੇ ਕੋਲ ਪੁਰਾਣਾ ਏਪਿਕ ਕਾਰਡ ਹੈ ਤਾਂ ਵੀ ਉਹ ਵੋਟ ਪਾ ਸਕਦਾ ਹੈ, ਬਸ਼ਬਤੇ ਕਿ ਉਸ ਦਾ ਨਾਂਅ ਉਸ ਖੇਤਰ ਦੀ ਚੋਣ ਸੂਚੀ ਵਿਚ ਹੋਣਾ ਚਾਹੀਦਾ ਹੈ। ਜੇਕਰ ਕਿਸੇ ਵੋਟਰ ਦਾ ਨਾਂਅ ਚੋਣ ਸੂਚੀ ਵਿਚ ਨਹੀਂ ਹੈ ਅਤੇ ਉਹ ਵੋਟ ਪਾਉਣ ਲਈ ਚੋਣ ਕੇਂਦਰ 'ਤੇ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਜਾਂ ਹੋਰ ਕੋਈ ਪਹਿਚਾਣ ਪੱਤਰ ਦਿਖਾਉਂਦਾ ਹੈ ਤਾਂ ਉਸ ਨੂੰ ਵੋਟ ਪਾਉਣ ਨਹੀਂ ਦਿੱਤੀ ਜਾਵੇਗੀ। ਕੋਈ ਵੀ ਵੋਟਰ ਸਿਰਫ ਤਾਂਹੀ ਵੋਟ ਪਾ ਸਕਦਾ ਹੈ ਜਦੋਂ ਉਸ ਦਾ ਨਾਂਅ ਚੋਣ ਸੂਚੀ ਵਿਚ ਦਰਜ ਹੋਵੇ।

ਏਪਿਕ ਕਾਰਡ ਤੋਂ ਇਲਾਵਾ ਹੋਰ ਦਸਤਾਵੇਜ ਦਿਖਾ ਕੇ ਵੀ ਪਾ ਸਕਦੇ ਹਨ ਵੋਟ

ਸ੍ਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਏਪਿਕ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਨਿਰਦੇਸ਼ਤ ਹੋਰ ਵੈਕਲਪਿਕ ਫੋਟੋ ਪਹਿਚਾਣ ਦਸਤਾਵੇਜਾਂ ਦੀ ਵਰਤੋ ਕਰ ਕੇ ਵੀ ਵੋਟ ਪਾ ਸਕਦੇ ਹਨ। ਇੰਨ੍ਹਾਂ ਦਸਤਾਵੇਜਾਂ ਵਿਚ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰੀ, ਰਾਜ ਸਰਕਾਰ, ਪਬਲਿਕ ਇੰਟਰਪ੍ਰਾਈਜਿਜ ਜਾਂ ਪਬਲਿਕ ਲਿਮੀਟੇਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੁੰ ਜਾਰੀ ਕੀਤੇ ਗਏ ਫੋਟੋਯੁਕਤ ਸੇਵਾ ਪਹਿਚਾਣ ਪੱਤਰ ਬੈਂਕ ਜਾਂ ਡਾਕਘਰ ਵੱਲੋਂ ਜਾਰੀ ਫੋਟੋਯੁਕਤ ਪਾਸਬੁੱਕ, ਪੈਨਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਦੀ ਯੋਜਨਾ ਦੇ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਯੁਕਤ ਪੈਂਸ਼ਨ ਦਸਤਾਵੇਜ, ਸਾਂਸਦਾਂ, ਵਿਧਾਇਕਾਂ/ਐਮਐਲਸੀ ਨੂੰ ਜਾਰੀ ਕੀਤੇ ਗਏ ਅਥੋਰਾਇਜਡ ਪਹਿਚਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਿਲ ਹਨ।

ਉਨ੍ਹਾਂ ਨੇ ਦਸਿਆ ਕਿ ਸੀਈਓ ਹਰਿਆਣਾ ਦੀ ਵੈਬਸਾਇਟ https://www.ceoharyana.gov.in/ 'ਤੇ ਨਾਗਰਿਕ ਆਪਣੇ ਵੋਟੀ ਦੀ ਜਾਣਕਾਰੀ ਤੁਰੰਤ ਗਤੀ ਤੇ ਅਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਇਸ ਦੀ ਸਹਾਇਤਾ ਨਾਲ ਵੋਟਰ ਆਪਣਾ ਏਪਿਕ ਨੰਬਰ ਪਾ ਕੇ ਬਹੁਤ ਅਸਾਨੀ ਨਾਲ ਆਪਣਾ ਵੋਟ ਚੈਕ ਕਰ ਸਕਦੇ ਹਨ। ਜੇਕਰ ਕੋਈ ਆਪਣਾ ਏਪਿਕ ਨੰਬਰ ਭੁੱਲ ਗਿਆ ਹੈ ਤਾਂ ਵੀ ਉਹ ਆਪਣਾ ਨਾਂਅ ਤੇ ਪਿਤਾ-ਪਤੀ ਆਦਿ ਦਾ ਨਾਂਅ ਭਰ ਕੇ ਆਪਣਾ ਵੋਟ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ, ਵੋਟ ਹੈਲਪਲਾਇਨ ਨੰਬਰ-1950 'ਤੇ ਕਾਲ ਕਰ ਕੇ ਵੀ ਆਪਣੀ ਵੋਟ ਚੈਕ ਕਰ ਸਕਦੇ ਹਨ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ