Monday, June 16, 2025

Malwa

ਲੋਕ ਸੰਪਰਕ ਦੇ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ

April 10, 2024 05:42 PM
Daljinder Singh Pappi

ਪਟਿਆਲਾ : ਸੇਵਾ ਮੁਕਤ ਮੁਲਾਜ਼ਮਾ ਨੂੰ ਆ ਰਹੇ ਗਰਮੀ ਦੇ ਮੌਸਮ ਵਿੱਚ ਧਿਆਨ ਨਾਲ ਵਿਚਰਨਾ ਚਾਹੀਦਾ। ਤੰਦਰੁਸਤ ਸਿਹਤ ਲਈ ਸਵੇਰੇ ਸ਼ਾਮ ਨੂੰ ਸੈਰ ਦੋ ਵਾਰ ਕਰਨੀ ਚਾਹੀਦੀ ਹੈ ਖਾਣ ਪੀਣ ਵਿੱਚ ਵੀ ਇਤਿਹਾਤ ਵਰਤਣੀ ਜ਼ਰੂਰੀ ਹੈ। ਮੈਦੇ ਵਾਲੀਆਂ ਚੀਜ਼ਾਂ ਵੀ ਨਹੀਂ ਖਾਣੀਆਂ ਚਾਹੀਦੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਰਜੀਤ ਸਿੰਘ ਸੈਣੀ ਪ੍ਰਧਾਨ ਜਿਲ੍ਹਾ ਲੋਕ ਸੰਪਰਕ ਵਿਭਾਗ ਪਟਿਆਲਾ ਨੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਆਯੋਜਤ ਮਹੀਨਾਵਰ ਮੀਟਿੰਗ ਵਿੱਚ ਬੋਲਦਿਆਂ ਕੀਤਾ। ਇਸ ਮੀਟਿੰਗ ਦੀ ਪ੍ਰਧਾਨਗੀ ਰਾਜ ਕੁਮਾਰ ਸਾਬਕਾ ਡਰਾਇਵਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਨੇ ਕੀਤੀ।

ਇਸ ਮੌਕੇ ‘ਤੇ ਸ਼੍ਰੀਮਤੀ ਪਰਮਜੀਤ ਕੌਰ ਸੋਢੀ ਅਤੇ ਸ਼੍ਰੀ ਨਵਲ ਕਿਸ਼ੋਰ ਦੇ ਜਨਮ ਦਿਨ ਕੇਕ ਕੱਟਕੇ ਮਨਾਏ ਗਏ। ਸਾਰੇ ਮੈਂਬਰਾਂ ਨੇ ਦੋਹਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਸ਼੍ਰੀ ਜੈ ਕ੍ਰਿਸ਼ਨ ਕੈਸ਼ਅਪ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਵਿਭਾਗ ਦੀ ਨੌਕਰੀ ਦੌਰਾਨ ਹੋਏ ਖੱਟੇ ਮਿੱਠੇ ਤਜ਼ਰਬੇ ਸਾਂਝੇ ਕੀਤੇ। ਮੀਟਿੰਗ ਵਿਚ ਸ਼੍ਰੀਮਤੀ ਵੀਨਾ ਕੁਮਾਰੀ ਸਹਾਇਕ, ਸ਼੍ਰੀ ਹਾਕਮ ਥਾਪਰ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਪਟਿਆਲਾ ਦੇ ਪਿਤਾ ਸ਼੍ਰੀ ਸਰਵਣ ਸਿੰਘ ਥਾਪਰ ਅਤੇ ਸ਼੍ਰੀ ਭੁਪੇਸ਼ ਚੱਠਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਫ਼ਤਿਹਗੜ੍ਹ ਸਾਹਿਬ ਦੇ ਪਿਤਾ ਸ਼੍ਰੀ ਮਦਨ ਮੋਹਨ ਚੱਠਾ ਦੇ ਸਵਰਗਵਾਸ ਹੋਣ ਤੇ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੀਟਿੰਗ ਵਿੱਚ ਅਮਰਜੀਤ ਸਿੰਘ ਵੜੈਚ, ਉਜਾਗਰ ਸਿੰਘ, ਸੁਰਜੀਤ ਸਿੰਘ ਸੈਣੀ, ਜੈ ਕ੍ਰਿਸ਼ਨ ਕੈਸ਼ਅਪ, ਅਸ਼ੋਕ ਕੁਮਾਰ ਸ਼ਰਮਾ, ਪਰਮਜੀਤ ਕੌਰ ਸੋਢੀ, ਸ਼ਾਮ ਸੁੰਦਰ, ਨਰਾਤਾ ਸਿੰਘ ਸਿੱਧੂ, ਨਵਲ ਕਿਸ਼ੋਰ, ਜੀ.ਆਰ.ਕੁਮਰਾ, ਪਰਮਜੀਤ ਸਿੰਘ ਸੇਠੀ, ਵਿਮਲ ਕੁਮਾਰ ਲਕੋਤਰਾ, ਗੁਰਪ੍ਰਤਾਪ ਸਿੰਘ ਜੀ.ਪੀ., ਰਾਜ ਕੁਮਾਰ ਅਤੇ ਪਾਲ ਸਿੰਘ ਸ਼ਾਮਲ ਹੋਏ।

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ