Thursday, May 16, 2024

Chandigarh

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

April 10, 2024 07:34 PM
SehajTimes

ਮੋਹਾਲੀ : ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧ ਵਿੱਚ ਗੱਲ ਕਰਦਿਆਂ ਹੋਇਆਂ  ਸ਼੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਐਸ.ਏ.ਐਸ. ਨਗਰ ਨੇ ਦੱਸਿਆ ਕਿ ਸਕੂਲ ਪ੍ਰਸ਼ਾਸ਼ਨ ਦੁਆਰਾ ਸਕੂਲੀ ਵਾਹਨਾਂ ਦੀ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਣੀ ਲਾਜ਼ਮੀ ਹੈ। ਇਸ ਮੰਤਵ ਤਹਿਤ ਟੀਮ ਦੁਆਰਾ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇੰਸਪੈਕਸ਼ਨ ਟੀਮ ਵਿੱਚੋਂ ਨਵਪ੍ਰੀਤ ਕੌਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਜਨਕ ਰਾਜ (ਇੰਚਾਰਜ ਟਰ੍ਰੈਫਿਕ ਐਜੂਕੇਸ਼ਨ), ਅਤੇ ਐਜੂਕੇਸ਼ਨ ਡਿਪਾਰਟਮੈਂਟ ਜਸਵੀਰ ਸਿੰਘ ਦੁਆਰਾ ਵਿਦਿਆ ਵੈਲੀ ਸਕੂਲ, ਸੈਕਟਰ 123, ਸੰਨੀ ਐਨਕਲੇਵ ਖਰੜ, ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।

ਇਸ ਦੌਰਾਨ ਵਿਦਿਆ ਵੈਲੀ ਸਕੂਲ ਦੀਆਂ 9 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 5 ਬੱਸਾ ਦੇ ਚਲਾਨ ਵੀ ਕੀਤੇ ਗਏ। ਇਸੇ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਸੰਬੰਧੀ ਬੱਸਾਂ ਦੇ ਡਰਾਇਵਰਾਂ ਅਤੇ ਲੇਡੀ ਅਟੈਂਡੈਟ ਨੂੰ ਜਾਣੂ ਕਰਵਾਇਆ ਗਿਆ ਅਤੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਰੂਲਜ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਐਸ.ਏ.ਐਸ. ਨਗਰ ਦੁਆਰਾ ਦੱਸਿਆ ਗਿਆ ਕਿ ਇਹ ਚੈਕਿੰਗ ਲਗਾਤਾਰਤਾ ਵਿੱਚ ਕੀਤੀ ਜਾਵੇਗੀ ਤਾਂ ਜੋ ਸਕੂਲ ਪ੍ਰਬੰਧਕਾਂ ਦੁਆਰਾ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਦੀ ਪੂਰਨ ਤੌਰ ਤੇ ਪਾਲਣਾ ਯਕੀਨੀ ਬਣਾਈ ਜਾ ਸਕੇ।

Have something to say? Post your comment

 

More in Chandigarh

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ 

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

ਛੋਟਾ ਥਾਣੇਦਾਰ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ