Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੁੱਤਾਂ ਵਾਂਗ ਪਾਲੀ ਫਸਲ ਦੀ ਰਤਾ ਵੀ ਪਰਵਾਹ ਨਹੀਂ ਕਰ ਰਿਹਾ ਬਿਜਲੀ ਬੋਰਡ : ਗੁਰਨਾਮ ਸਿੰਘ ਢੈਠਲ

April 10, 2024 07:46 PM
Daljinder Singh Pappi
ਸਮਾਣਾ :  ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਛੇ ਮਹੀਨਿਆਂ ਦੀ ਕਰੜੀ ਸਖਤ ਮਿਹਨਤ ਨਾਲ ਪੁੱਤਾਂ ਵਾਂਗ ਪਾਲੀ ਹਾੜੀ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਕਟਾਈ ਦੇ ਦਿਨ ਆ ਚੁੱਕੇ ਹਨ ਪਰ ਬਿਜਲੀ ਬੋਰਡ ਵਿਭਾਗ ਇਨਾ ਅਵੇਸਲੇਪਣ ਵਿੱਚ ਆਇਆ ਹੋਇਆ ਹੈ ਕਿ ਹਰ ਸਾਲ ਦੀ ਤਰ੍ਹਾਂ ਦਿਨ ਵਿੱਚ ਨੌ ਤੋਂ ਪੰਜ ਵਜੇ ਤੱਕ ਬਿਜਲੀ ਦਾ ਦਿਹਾਤੀ ਇਲਾਕੇ ਵਿੱਚ ਕੱਟ ਲੱਗ ਜਾਂਦਾ ਸੀ ਤਾਂ ਕਿ ਅਰਬਾਂ ਖਰਬਾਂ ਦੀ ਤਿਆਰ ਹੋਈ ਫਸਲ ਬਿਜਲੀ ਬੋਰਡ ਦੇ ਤਾਰ ਸਰਕਟ ਨਾਲ ਕਿਤੇ ਅੱਗ ਦੀ ਭੇਟ ਨਾ ਚੜ ਜਾਵੇ ਪਰ ਇਸ ਵਾਰ ਵੇਖਣ ਵਿੱਚ ਆਇਆ ਹੈ ਕਿ ਜਥੇਬੰਦੀਆਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਹਰਿਆਣੇ ਦੇ ਬਾਰਡਰਾਂ ਉੱਪਰ ਡਟੀਆਂ ਹੋਈਆਂ ਹਨ ਇਸ ਕਰਕੇ ਕਿਸੇ ਵੀ ਉੱਚ ਅਧਿਕਾਰੀ ਨੂੰ ਮਿਲ ਕੇ ਇਸ ਦਾ ਮੰਗ ਪੱਤਰ ਨਹੀਂ ਦਿੱਤਾ ਗਿਆ। ਵਿਭਾਗ ਕੁੰਭ ਕਰਨੀ ਨੀਂਦ ਵਿੱਚੋਂ ਜਾਗਣ ਦੀ ਹਿੰਮਤ ਨਹੀਂ ਕਰ ਰਿਹਾ ਰੂਟੀਨ ਦੀ ਤਰ੍ਹਾਂ ਸੈਲਰਾਂ ਤੇ ਫੈਕਟਰੀਆਂ ਤੋਂ ਮੋਟੇ ਗੱਫੇ ਲੈਣ ਕਰਕੇ ਲਗਾਤਾਰ ਦਿਹਾਤੀ ਖੇਤਰਾਂ ਵਿੱਚ ਬਿਜਲੀ ਚੱਲ ਰਹੀ ਹੈ ਸੋ ਕਿਸੇ ਵੀ ਤਰ੍ਹਾਂ ਦਾ ਕੋਈ ਫਸਲੀ ਨੁਕਸਾਨ ਅੱਗ ਲੱਗਣ ਕਰਕੇ ਹੁੰਦਾ ਹੈ ਤਾਂ ਇਸਦਾ ਜਿੰਮੇਵਾਰ ਬਿਜਲੀ ਵਿਭਾਗ ਹੋਵੇਗਾ ਅਸੀਂ ਬਿਜਲੀ ਵਿਭਾਗ ਤੋਂ ਮੰਗ ਕਰਦੇ ਹਾਂ ਕਿ ਦਿਨ ਵੇਲੇ ਪੱਕੀ ਹੋਈ ਫਸਲ ਨੂੰ ਦੇਖਦੇ ਹੋਏ ਨੌ ਤੋਂ ਪੰਜ ਵਜੇ ਤੱਕ ਦਾ ਪੱਕਾ ਕੱਟ ਲਾਇਆ ਜਾਵੇ ਤਾਂ ਕਿ ਕਿਸੇ ਘਰ ਦੇ ਚੁੱਲੇ ਵਿੱਚ ਪਾਣੀ ਪੈਣ ਤੋਂ ਬਚ ਜਾਵੇ, ਕਿਸਾਨ ਤਾਂ ਪਹਿਲਾਂ ਹੀ ਬਹੁਤ ਕਰਜੇ ਦੀ ਮਾਰ ਝੱਲ ਰਿਹਾ ਹੈ ਕਿਤੇ ਆਉਣ ਵਾਲੇ ਸਮੇਂ ਵਿੱਚ ਕਿਸਾਨ ਨੂੰ ਬਿਜਲੀ ਵਿਭਾਗ ਦੇ ਕੁੰਭ ਕਰਨੀ ਨੀਂਦ ਵਿੱਚ ਸੁੱਤਿਆ ਹੋਇਆ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਯਾਦਵਿੰਦਰ ਸਿੰਘ ਕੂਕਾ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਢੈਂਠਲ ,ਕਸ਼ਮੀਰ ਸਿੰਘ ਢੈਂਠਲ,ਗੁਰਦੇਵ ਸਿੰਘ ਚੋਹਠ, ਪੁਸ਼ਪਿੰਦਰ ਸਿੰਘ ਰਤਨਹੇੜੀ,ਅੰਗਰੇਜ ਸਿੰਘ ਰਤਨਹੇੜੀ ਅਤੇ ਪ੍ਰੈਸ ਸਕੱਤਰ ਸੁਖਜਿੰਦਰ ਸਿੰਘ ਕੁਲਾਰਾਂ ਹਾਜਰ ਸਨ।
 
 

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ