Monday, June 16, 2025

National

ਸੱਤਾਧਾਰੀ ਹੰਕਾਰੀ ਹੋਵੇ ਤਾਂ ਜਨਤਾ ਸਿਖਾਉਂਦੀ ਹੈ ਸਬਕ : ਰਾਕੇਸ਼ ਟਿਕੈਤ

May 03, 2021 11:08 AM
SehajTimes

ਨਵੀਂ ਦਿੱਲੀ : ਬੰਗਾਲ ਚੋਣਾਂ 'ਚ ਭਾਜਪਾ ਦੀ ਹਾਰ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਨੇ ਟਵੀਟ ਕਰਦੇ ਹੋਏ ਲਿਖਿਆ, 'ਜਦੋਂ ਸੱਤਾ ਹੰਕਾਰੀ, ਪੂੰਜੀਪਤੀਆਂ ਦੀ ਵਫ਼ਦਾਰ ਹੋ ਜਾਵੇ ਤਾਂ ਜਨਤਾ ਕੋਲ ਵੋਟ ਦੀ ਚੋਟ ਦੀ ਤਾਕਤ ਹੀ ਸੱਤਾ ਨੂੰ ਸਬਕ ਸਿਖਾਉਂਦੀ ਹੈ।'' ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਬੰਗਾਲ ਦੇ ਸਨਮਾਨਤ ਵੋਟਰਾਂ ਦਾ ਆਭਾਰ। ਮਮਤਾ ਜੀ ਨੂੰ ਜਿੱਤ ਦੀ ਹਾਰਦਿਕ ਵਧਾਈ।
ਟਿਕੈਤ ਨੇ ਇਕ ਹੋਰ ਟਵੀਟ ਕਰ ਕੇ ਲਿਖਿਆ ਹੈ ਕਿ ਚੋਣ ਨਤੀਜੇ ਕਿਸਾਨਾਂ ਦੀ ਨੈਤਿਕ ਜਿੱਤ ਹਨ। ਭਾਰਤ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਕਰੇ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ। ਦੱਸਣਯੋਗ ਹੈ ਕਿ ਟਿਕੈਤ ਨੇ ਪਹਿਲਾਂ ਹੀ ਕਿਸਾਨ ਅੰਦੋਲਨ ਨੂੰ ਲੈ ਕੇ ਰੁਖ ਸਪੱਸ਼ਟ ਕੀਤਾ ਸੀ। ਉਨ੍ਹਾਂ ਕਿਹਾ ਸੀ,' ਇਹ ਲੜਾਈ ਲੰਬੀ ਚੱਲੇਗੀ ਪਰ ਕਿੰਨੇ ਮਹੀਨੇ ਚਲੇਗੀ, ਕੋਈ ਨਹੀਂ ਜਾਣਦਾ ਪਰ ਇਕ ਚੀਜ਼ ਤੈਅ ਹੈ ਕਿ ਕਿਸਾਨ ਇਸ ਨੂੰ ਬਿਨਾਂ ਜਿੱਤੇ ਵਾਪਸ ਨਹੀਂ ਜਾਣਗੇ।''

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ