Friday, December 19, 2025

Chandigarh

ਡੀ ਸੀ ਆਸ਼ਿਕਾ ਜੈਨ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ 

April 11, 2024 01:29 PM
SehajTimes
ਕਿਸਾਨਾਂ ਨੂੰ ਵੱਧ ਨਮੀ ਵਾਲੀ ਫ਼ਸਲ ਨਾ ਲਿਆਉਣ ਦੀ ਅਪੀਲ ਕੀਤੀ  
 
ਮੁਹਾਲੀ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਵੱਧ ਨਮੀ ਵਾਲੇ ਅਨਾਜ ਨੂੰ ਮੰਡੀਆਂ ਵਿੱਚੋਂ ਦੂਰ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਜੈਨ ਨੇ ਕਿਸਾਨ ਭਾਈਚਾਰੇ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਨਮੀ ਦੀ ਜ਼ਿਆਦਾ ਮਾਤਰਾ ਕਾਰਨ ਫ਼ਸਲ ਨੂੰ ਸੁੱਕਣ ਵਿੱਚ ਵਾਧੂ ਸਮਾਂ ਲੱਗੇਗਾ, ਜਿਸ ਕਾਰਨ ਅਨਾਜ ਮੰਡੀਆਂ ਵਿੱਚ ਭੀੜ ਲੱਗ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ, ਇਸ ਲਈ ਉਹ ਨਮੀ ਵਾਲੀ ਕਣਕ ਦਾਣਾ ਮੰਡੀਆਂ ਵਿੱਚ ਜਲਦਬਾਜ਼ੀ ਵਿੱਚ ਨਾ ਲਿਆਉਣ। ਉਨ੍ਹਾਂ ਕਿਹਾ ਕਿ ਹੁਣ ਤੱਕ ਬਨੂੜ, ਖਰੜ, ਲਾਲੜੂ ਅਤੇ ਡੇਰਾਬੱਸੀ ਮੰਡੀਆਂ ਵਿੱਚ ਕਣਕ ਦੀ ਆਮਦ ਹੋਈ ਹੈ ਪਰ ਨਮੀ ਦੀ ਮਾਤਰਾ ਜ਼ਿਆਦਾ ਹੈ ਜਿਸ ਕਾਰਨ ਖਰੀਦ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਮਾਪਦੰਡਾਂ ਦੇ ਅੰਦਰ ਹੀ ਅਨਾਜ ਖਰੀਦਣ ਲਈ ਪਾਬੰਦ ਹਨ, ਇਸ ਲਈ ਕਿਸਾਨਾਂ ਨੂੰ ਨਮੀ ਦੀ ਮਾਤਰਾ ਦਾ ਧਿਆਨ ਰੱਖਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਐਂਟਰੀ ਪੁਆਇੰਟਾਂ 'ਤੇ ਉਪਲਬਧ ਨਮੀ ਦੇ ਮੀਟਰ ਰੱਖਣ ਅਤੇ ਕਿਸਾਨਾਂ ਨੂੰ ਨਿਰਧਾਰਤ ਨਮੀ ਦੀ ਮਾਤਰਾ ਬਾਰੇ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਜ਼ਿਲ੍ਹੇ ਵਿੱਚ ਕਣਕ ਦੀ ਫ਼ਸਲ ਦੀ ਖ਼ਰੀਦ ਲਈ 17 ਖ਼ਰੀਦ ਕੇਂਦਰ ਹਨ। ਉਨ੍ਹਾਂ ਖਰੀਦ ਏਜੰਸੀਆਂ ਨੂੰ ਫੀਲਡ ਵਿੱਚ ਆਉਣ ਅਤੇ ਖਰੀਦ ਨੂੰ ਤੇਜ਼ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮ ਮੁਹਾਲੀ ਦੀਪੰਕਰ ਗਰਗ, ਡੀ ਐਫ ਐਸ ਸੀ ਵਿਜੇ ਕੁਮਾਰ ਸਿੰਗਲਾ, ਜਦਕਿ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਜ਼ਿਲ੍ਹਾ ਮੰਡੀ ਅਫਸਰ ਗਗਨਦੀਪ ਸਿੰਘ ਅਤੇ ਏਜੰਸੀਆਂ ਦੇ ਡੀ ਐਮਜ਼ ਨੇ ਆਨਲਾਈਨ ਸ਼ਮੂਲੀਅਤ ਕੀਤੀ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ