Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

April 11, 2024 04:24 PM
SehajTimes
ਚੰਡੀਗੜ੍ਹ : ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਜਮ੍ਹਾਂ ਕਰਵਾਈ ਗਈ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਇਹ ਪ੍ਰਣਾਲੀ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਜ਼ਰੀਏ ਸੈਕਟਰ ਮੈਜਿਸਟ੍ਰੇਟਾਂ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵੱਖ-ਵੱਖ ਗਤੀਵਿਧੀਆਂ ਦੀ ਰੀਅਲ ਟਾਈਮ ਮਾਨੀਟਰਿੰਗ ਲਈ ਵਧੇਰੇ ਮਦਦਗਾਰ ਸਿੱਧ ਹੋਈ।
 
ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੀ.ਏ.ਐਮ.ਐਸ. ਨੂੰ ਹੋਰ ਵੀ ਕਾਰਗਰ ਬਣਾਇਆ ਗਿਆ ਹੈ, ਜੋ ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਅੱਗੇ ਦੱਸਿਆ ਕਿ ਰੀਅਲ-ਟਾਈਮ ਅਪਡੇਟਸ ਲਈ ਐਂਡਰਾਇਡ ਅਤੇ ਆਈ.ਓ.ਐਸ. ਪਲੇਟਫਾਰਮਾਂ ਵਾਸਤੇ ਮੋਬਾਈਲ ਐਪਲੀਕੇਸ਼ਨਾਂ ਵਿਕਸਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਐਪਲੀਕੇਸ਼ਨ ਅਤੇ ਸਰਵਰ ਦਰਮਿਆਨ ਪ੍ਰਭਾਵੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਇੱਕ ਟੋਕਨ-ਅਧਾਰਤ ਅਕਸੈਸ ਐਲਗੋਰਿਦਮ ਵੀ ਲਾਗੂ ਕੀਤਾ ਗਿਆ ਹੈ। ਜੀ.ਪੀ.ਐਸ. ਕੋਆਰਡੀਨੇਟਸ  ਦੀ ਵਰਤੋਂ ਕਰਦਿਆਂ ਇਹ ਐਪਲੀਕੇਸ਼ਨ ਡਿਸਪੈਚ ਪ੍ਰਕਿਰਿਆ ਦੌਰਾਨ ਪਾਰਟੀਆਂ ਦੀ ਹਲਚਲ 'ਤੇ ਬਾਰੀਕੀ ਨਾਲ ਨਜ਼ਰ ਰੱਖਦੀ ਹੈ ਅਤੇ ਹਰ ਕਦਮ 'ਤੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ