Wednesday, September 17, 2025

Malwa

MP ਸਿਮਰਨਜੀਤ ਸਿੰਘ ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਦਿੱਤੀਆਂ ਮੁਬਾਰਕਾਂ

April 11, 2024 06:13 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ  ਸਿਮਰਨਜੀਤ ਸਿੰਘ ਮਾਨ ਨੇ ਅੱਜ ਈਦ-ਉਲ-ਫਿਤਰ ਦੇ ਪਾਵਨ ਤਿਉਹਾਰ ਦੇ ਮੱਦੇਨਜਰ ਪਿੰਡ ਸ਼ਾਹਪੁਰ ਕਲਾਂ ਦੀ ਮਸਜਿਦ ਵਿਖੇ ਰੱਖੇ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ | ਇਸ ਮੌਕੇ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਵਾਦ ਦਿੰਦਿਆਂ ਕਿਹਾ ਕਿ ਸਾਡੀ ਭਾਈਚਾਰਕ ਸਾਂਝ ਹੀ ਸਾਡੀ ਤਾਕਤ ਹੈ | ਇਸ ਪਾਵਨ ਦਿਹਾੜੇ ਮੌਕੇ ਮੇਰੀ ਵਾਹਿਗੁਰੂ ਅਰਦਾਸ ਹੈ ਕਿ ਆਉਣ ਵਾਲਾ ਸਮਾਂ ਸੂਬੇ ਵਿੱਚ ਰਹਿੰਦੇ ਸਾਰੇ ਧਰਮਾ ਅਤੇ ਵਰਗਾਂ ਦੀ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤੀ ਪ੍ਰਦਾਨ ਕਰਕੇ ਸਮੁੱਚੀ ਮਨੁੱਖਤਾ ਲਈ ਖੁਸ਼ੀਆਂ ਲੈ ਕੇ ਆਵੇ | 
ਇਸ ਮੌਕੇ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਸਤਿਨਾਮ ਸਿੰਘ ਰੱਤੋਕੇ, ਉਪਿੰਦਰਪ੍ਰਤਾਪ ਸਿੰਘ, ਗੁਰਦੀਪ ਸਿੰਘ, ਜੀਵਨ ਸਿੰਘ ਸ਼ਾਹਪੁਰ, ਬਿੰਦੀ ਸ਼ਾਹਪੁਰ, ਮਨਜੀਤ ਸਿੰਘ ਕੁੱਕੂ, ਮਲਕੀਤ ਸਿੰਘ ਬੇਲਾ, ਅਮਰਜੀਤ ਸਿੰਘ ਸ਼ਾਹਪੁਰ, ਕਾਲਾ ਸ਼ਾਹਪੁਰ, ਸਮਨਦੀਪ ਸਿੰਘ, ਪ੍ਰੀਤ ਲਖਮੀਰਵਾਲਾ, ਚਰਨਜੀਤ ਸਿੰਘ ਚੀਮਾ, ਜਥੇਦਾਰ ਅਨੂਪ ਸਿੰਘ, ਜਥੇਦਾਰ ਪ੍ਰੀਤਮ ਸਿੰਘ ਤਕੀਪੁਰ, ਆਤਮਾ ਸਿੰਘ ਫੌਜੀ, ਚੰਦ ਸਿੰਘ ਬੀਰਕਲਾਂ ਸਮੇਤ ਹੋਰ ਆਗੂ ਅਤੇ ਵਰਕਰ ਹਾਜਰ ਸਨ |
 
 
 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ