Friday, May 17, 2024

Malwa

ਸਨੌਰ 'ਚ ਭਾਜਪਾ ਨੂੰ ਮਿਲ ਰਹੀ ਮਜ਼ਬੂਤੀ, ਦਰਜਨਾਂ ਪਿੰਡਾਂ ਦੇ ਕਈ ਪਰਿਵਾਰ ਭਾਜਪਾ 'ਚ ਸ਼ਾਮਲ

April 11, 2024 06:35 PM
SehajTimes

ਪਟਿਆਲਾ : ਸਨੌਰ ਦੇ ਦਰਜਨਾਂ ਪਿੰਡਾਂ ਦੇ ਕਈ ਪਰਿਵਾਰ ਵੀਰਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਭਾਜਪਾ ਦੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ। ਬੀਬਾ ਜੈਇੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਦੇਸ਼ ਭਰ ਵਿੱਚ ਵਿਕਾਸ, ਰੁਜ਼ਗਾਰ, ਮਜ਼ਦੂਰਾਂ, ਔਰਤਾਂ, ਛੋਟੇ-ਵੱਡੇ ਉਦਯੋਗਾਂ, ਸਿੱਖਿਆ, ਸੁਰੱਖਿਆ, ਸਿਹਤ ਅਤੇ ਸਮਾਜਿਕ ਸੁਰੱਖਿਆ ਲਈ ਜੋ ਕੰਮ ਕੀਤੇ ਗਏ ਹਨ, ਉਹ ਸਭ ਤੋਂ ਅੱਗੇ ਹਨ। ਇਸ ਤਰ੍ਹਾਂ ਦਾ ਵਿਕਾਸ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ। ਵਿਸ਼ਵ ਪੱਧਰ 'ਤੇ ਨਰਿੰਦਰ ਮੋਦੀ ਨੇ ਭਾਰਤ ਨੂੰ ਜੋ ਆਰਥਿਕ ਪਛਾਣ ਦਿੱਤੀ ਹੈ, ਉਹ ਕਾਬਿਲੇ ਤਾਰੀਫ ਹੈ।

ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜਦੋਂ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਪਟਿਆਲਾ ਨੂੰ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ, ਉਸ ਤੋਂ ਬਾਅਦ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਿੱਤੀ। ਇਸ ਦੇ ਨਾਲ ਹੀ ਸ਼ਹਿਰ ਦੇ ਸਮੂਹ ਡੇਅਰੀ ਕਾਰੋਬਾਰ ਲਈ ਪਿੰਡ ਅਬਲੋਵਾਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਡੇਅਰੀ ਪ੍ਰੋਜੈਕਟ ਤਿਆਰ ਕੀਤਾ ਗਿਆ। ਸਨੌਰ ਅਤੇ ਦੇਵੀਗੜ੍ਹ ਦੇ ਖੇਤਰਾਂ ਨੂੰ ਲਾਭ ਪਹੁੰਚਾਉਣ ਲਈ ਛੋਟੀਆਂ ਅਤੇ ਵੱਡੀਆਂ ਨਦੀਆਂ ਦੇ ਸੁੰਦਰੀਕਰਨ ਲਈ 500 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲਾ ਨਹਿਰੀ ਪਾਣੀ ਪ੍ਰਾਜੈਕਟ, 200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਛੋਟੀ ਅਤੇ ਵੱਡੀ ਨਦੀ ਦੇ ਸੁੰਦਰੀਕਰਨ ਲਈ ਦਿੱਤੇ ਗਏ। ਇਸ ਤੋਂ ਇਲਾਵਾ ਸਨੌਰ ਖੇਤਰ ਦੇ ਕਈ ਪਿੰਡਾਂ ਨੂੰ 24 ਘੰਟੇ ਬਿਜਲੀ ਦੀ ਸਹੂਲਤ ਵਾਲੇ ਪਿੰਡਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਇਸ ਤੋਂ ਇਲਾਵਾ ਪੱਛਮੀ ਬਾਈਪਾਸ ਨੂੰ ਮਨਜ਼ੂਰੀ ਦਿਵਾਉਣ ਅਤੇ ਟੈਂਡਰ ਜਾਰੀ ਕਰਨ ਵਰਗੇ ਅਹਿਮ ਕੰਮ ਕੀਤੇ ਗਏ। ਹੋਰ ਵੱਡੇ ਸ਼ਹਿਰਾਂ ਵਾਂਗ ਪਟਿਆਲਾ ਦੇ ਵਪਾਰ ਨੂੰ ਵਧਾਉਣ ਲਈ ਰੇਲਵੇ ਟਰੈਕ ਨੂੰ ਡਬਲ ਟ੍ਰੈਕ ਦੇ ਨਾਲ-ਨਾਲ ਇਲੈਕਟ੍ਰਾਨਿਕ ਬਣਾਉਣ ਦਾ ਕੰਮ ਵੀ ਅੰਤਿਮ ਪੜਾਅ 'ਤੇ ਪਹੁੰਚਾਇਆ।

 

ਕੇਂਦਰ ਸਰਕਾਰ ਦੀ ਮਦਦ ਨਾਲ ਪਟਿਆਲਾ ਰੇਲਵੇ ਸਟੇਸ਼ਨ ਨੂੰ ਦੇਸ਼ ਦੇ ਸਭ ਤੋਂ ਖੂਬਸੂਰਤ ਰੇਲਵੇ ਸਟੇਸ਼ਨਾਂ ਵਿੱਚੋਂ ਇੱਕ ਬਣਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕੀਕਰਨ ਦਾ ਕੰਮ ਸ਼ੁਰੂ ਕੀਤਾ ਕਰਵਾਇਆ। ਬੀਬਾ ਜੈਇੰਦਰ ਕੌਰ ਨੇ ਇਲਾਕਾ ਨਿਵਾਸੀਆਂ ਨੂੰ ਯਾਦ ਦਿਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਸਨੌਰ ਇਲਾਕੇ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਦੱਖਣੀ ਬਾਈਪਾਸ ਦੇ ਨਾਲ ਦੋ ਸਲਿੱਪ ਰੋਡ ਬਣਾ ਕੇ ਇਲਾਕੇ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਸੀ। ਜਿਸ ਨਾਲ ਇਲਾਕੇ ਦੇ ਵਿਕਾਸ ਦੀ ਗਤੀ ਨੂੰ ਕਾਫੀ ਮਦਦ ਮਿਲੀ ਹੈ।

ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਤੋਂ ਮੰਗ ਕੀਤੀ ਹੈ ਕਿ ਜਿਵੇਂ ਹੀ ਇਲਾਕੇ ਦੇ ਲੋਕ ਭਾਜਪਾ ਦੀ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਨੂੰ ਜਿਤਾ ਕੇ ਕੇਂਦਰ ਵਿੱਚ ਭੇਜਣਗੇ ਤਾਂ ਦੇਵੀਗੜ੍ਹ ਅਤੇ ਸਨੌਰ ਰੋਡ ਨੂੰ ਚਹੁੰ ਮਾਰਗੀ ਕਰਨ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ ਤਾਂ ਜੋ ਆਵਾਜਾਈ ਨੂੰ ਹੋਰ ਸੁਵਿਧਾਜਨਕ ਬਣਾਇਆ ਜਾ ਸਕੇ। ਉਹਨਾਂ ਕਿਹਾ ਜਿਸ ਰਫ਼ਤਾਰ ਨਾਲ ਸਨੌਰ ਇਲਾਕੇ ਵਿੱਚ ਸਿੱਖਿਆ ਸੰਸਥਾਵਾਂ ਦਾ ਵਿਕਾਸ ਹੋਇਆ ਹੈ, ਉਹ ਭਵਿੱਖ ਵਿੱਚ ਇਸ ਖੇਤਰ ਦਾ ਵਿਕਾਸ ਜ਼ਿਲ੍ਹੇ ਦੇ ਬਾਕੀ ਹਿੱਸਿਆਂ ਨਾਲੋਂ ਵੱਖਰਾ ਕਰੇਗਾ। ਇਸ ਮੌਕੇ ਜਸਪਾਲ ਸਿੰਘ ਗਗਰੋਲੀ, ਅਮਰਿੰਦਰ ਢੀਂਡਸਾ, ਜਿੰਮੀ ਡਕਾਲਾ ਅਤੇ ਗਗਨ ਸ਼ੇਰਗਿੱਲ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਬੀਬਾ ਜੈਇੰਦਰ ਕੌਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਮਜ਼ਬੂਤ ਕਰਨਗੇ।

Have something to say? Post your comment

 

More in Malwa

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ