Wednesday, December 17, 2025

Chandigarh

ਸਫਾਈ ਸੇਵਕਾਂ ਨੇ ਹੜਤਾਲ ਦੇ ਦੂਜੇ ਦਿਨ ੪ਹਿਰ ਵਿੱਚ ਪੈਦਲ ਰੋਸ ਮਾਰਚ ਕੱਢਿਆ

April 12, 2024 12:51 PM
SehajTimes

ਮੁਹਾਲੀ : ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਬੀਤੇ ਕੱਲ ਤੋਂ ਅਣਮਿੱਥੇ ਲਈ ਸ਼ਰੂ ਕੀਤੀ ਗਈ। ਹੜਤਾਲ ਦੇ ਦੂਜੇ ਦਿਨ ਅੱਜ ਸਮੂਹ ਸਫਾਈ ਸੇਵਕਾਂ ਵਲੋਂ ਸਹਿਰ ਦੀ ਸਫਾਈ ਦਾ ਕੰਮ ਬੰਦ ਕਰਕੇ 3 ਬੀ 2 ਦੀ ਮਾਰਕੀਟ ਵਿੱਚ ਇਕੱਠ ਕੀਤਾ ਅਤੇ ਫਿਰ ਸ਼ਹਿਰ ਦੀਆਂ ਮਾਰਕੀਟਾਂ, ਸੜਕਾਂ ਅਤੇ ਸ਼ਹਿਰ ਦੀਆਂ ਗਲੀਆਂ ਵਿੱਚ ਪੈਦਲ ਰੋਸ ਮਾਰਚ ਕਰਦੇ ਹੋਏ ਸਰਕਾਰ ਅਤੇ ਨਗਰ ਨਿਗਮ ਅਧਿਕਾਰੀਆਂ, ਮੇਅਰ ਅਤੇ ਕਮਿਸ਼ਨਰ ਦੀਆਂ ਮੁਲਾਜਮ ਮਾਰੂ ਅਤੇ ਵਾਲਮੀਕਿ ਸਮਾਜ ਵਿਰੋਧੀ ਨੀਤੀਆਂ ਵਿਰੁੱਧ ਜਰਦਾਰ ਨਾਅਰੇਬਾਜ ਕੀਤੀ।
ਯੂਨੀਅਨ ਆਗੂਆਂ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਦੇ ਮੇਅਰ ਅਤੇ ਕਮਿਸ਼ਨਰ ਵਲੋਂ ਸਫਾਈ ਸੇਵਕਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਕੋਈ ਵੀ ਮੰਗ ਨਹੀਂ ਮੰਨੀ ਗਈ। ਜਥੇਬੰਦੀ ਦੀ ਮੰਗ ਹੈ ਕਿ ਮੁਹਾਲੀ ਮਹਿੰਗਾ ਸਹਿਰ ਹੈ 10000/ ਤਨਖਾਹਾਂ ਵਿੱਚ ਗੁਜਰਾ ਨਹੀਂ ਹੁੰਦਾ ਇਸ ਲਈ ਤਨਖਾਹਾਂ ਵਿੱਚ ਵਾਧਾ ਕਰਕੇ 22000/ਰੁਪਏ ਕੀਤੀ ਜਾਵੇ, 500/ ਰੁਪਏ ਸਪੈਸ਼ਲ ਤੇਲ ਭੱਤਾ ਲਾਗੂ ਕੀਤਾ ਜਾਵੇ ਅਤੇ ਹੋਰਟੀਕਲਚਰ ਵਿੰਗ ਦੀ ਤੈਨਾਤੀ ਕੀਤੀ ਜਾਵੇ।
ਪੰਜਾਬ ਸਫਾਈ ਮਜਦੂਰ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਕਿਹਾ ਕਿ ਨਗਰ ਨਿਗਮ ਵਲੋਂ ਸਫਾਈ ਸੇਵਕਾਂ ਦੀਆਂ ਮੰਗਾਂ ਤਾਂ ਕੀ ਮੰਨੀਆਂ ਜਾਣੀਆਂ ਸਨ ਉਲਟਾ ਜਨਤਕ ਪਖਾਨਿਆਂ ਤੇ ਕੰਮ ਕਰਦੇ 200 ਸਫਾਈ ਸੇਵਕਾਂ ਬੇਰੁਜਗਾਰ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਇਸ ਕਾਰਵਾਈ ਤੁਰੰਤ ਪ੍ਰਭਾਵ ਤੋਂ ਰੋਕਿਆ ਜਾਵੇ। ਉਹਨਾਂ ਕਿਹਾ ਕਿ 200 ਸਫਾਈ ਸੇਵਕਾਂ  ਬੇਰੁਜਗਾਰ ਕਰਨ ਨਾਲ ਉਹਨਾਂ ਦੇ ਪਰਿਵਾਰ ਭੁੱਖਮਰੀ ਵੱਲ ਧੱਕੇ ਜਾਣਗੇ ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਹਨਾਂ ਐਲਾਨ ਕੀਤਾ ਕਿ ਕਲ ਸਵੇਰੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਕੁੜਾ ਸੁੱਟ ਕੇ ਘਿਰਾਓ ਕੀਤਾ ਜਾਵੇਗਾ।

 

Have something to say? Post your comment

 

More in Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ