Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਨੇੜੇ ਸਫਾਈ ਰੱਖਣ ਲਈ ਕੀਤਾ ਜਾਗਰੂਕ

April 12, 2024 02:21 PM
SehajTimes

ਫ਼ਤਹਿਗੜ੍ਹ ਸਾਹਿਬ : ਵੱਧ ਰਹੇ ਤਾਪਮਾਨ ਕਾਰਨ ਅਤੇ ਖੇਤਾਂ ਵਿੱਚੋਂ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਂਆਂ ਤਾਰਾਂ ਵਿੱਚ ਸਪਾਰਕ ਹੋਣ ਕਾਰਨ ਕਣਕ ਦੀ ਪੱਕੀ ਫਸਲ ਨੂੰ ਅੱਗ ਲੱਗਣ ਦੇ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ.ਸੰਦੀਪ ਕੁਮਾਰ ਰਿਣਵਾ ਨੇ ਬਲਾਕ ਖੇੜਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤਾਂ ਵਿੱਚ ਲੱਗੇ ਟ੍ਰਾਂਸਫਰਮਰਾਂ ਨੇੜੇ ਸਾਫ ਸਫਾਈ ਰੱਖਣ ਲਈ ਜਾਗਰੂਕ ਕੀਤਾ। ਉਹਨਾਂ ਨੂੰ ਕਿਹਾ ਕਿ ਜੇਕਰ ਬਿਜਲੀ ਕਾਰਨ ਫਸਲ ਨੂੰ ਅੱਗ ਲਗਦੀ ਹੈ ਤਾਂ ਤੁਰੰਤ ਪੀ.ਐਸ.ਪੀ.ਸੀ.ਐਲ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰ 96461-06835, 96461-06836 ਜਾਂ 1912 ਤੇ ਤੁਰੰਤ ਸੰਪਰਕ ਕੀਤਾ ਜਾਵੇ। ਉਹਨਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਸਮੇਂ ਸਮੇਂ ਤੇ ਆਪਣੇ ਖੇਤਾਂ ਦਾ ਦੌਰਾ ਕਰਕੇ ਫ਼ਸਲ ਦਾ ਨਰੀਖਣ ਕਰਨ ਤਾਂ ਜੋ ਫ਼ਸਲ ਦਾ ਨੁਕਸਾਨ ਨਾ ਹੋਵੇ।

ਮੁੱਖ ਖੇਤੀਬਾੜੀ ਅਫ਼ਸਰ ਨੇ ਇਹ ਵੀ ਕਿਹਾ ਕਿ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦੇ ਨੇੜਿਓ ਤਕਰੀਬਨ 5-5 ਫੁੱਟ ਦੀ ਦੂਰੀ ਤੱਕ ਕਣਕ ਕੱਟ ਕੇ ਵੱਖਰੀ ਰੱਖ ਲੈਣੀ ਚਾਹੀਦੀ ਹੈ। ਉਹਨਾਂ ਇਹ ਵੀ ਕਿਹਾ ਕਿ ਕੰਬਾਇਨ ਦੀ ਉੱਚਾਈ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿਉਂਕਿ ਕਈ ਵਾਰ ਕੰਬਾਈਨ ਅਤੇ ਤੂੜੀਵਾਲੇ ਡੀਪਰ ਦੇ ਪੁਰਜਿਆਂ ਵਿੱਚ ਹੋਣ ਵਾਲੇ ਸਪਾਰਕ ਕਾਰਨ ਵੀ ਅੱਗ ਲੱਗ ਸਕਦੀ ਹੈ। ਇਸ ਲਈ ਕਣਕ ਦੀ ਤੂੜੀ ਬਣਾੳਣ ਵੇਲੇ ਮੋਟਰਾਂ ਨੇੜੇ ਉਚਿਤ ਮਾਤਰਾ ਵਿੱਚ ਪਾਣੀ ਦਾ ਪ੍ਰਬੰਧ ਅਤੇ ਟਰੈਕਟਰਾਂ ਨਾਲ ਚੱਲਣ ਵਾਲੇ ਸਪਰੇਅ ਪੰਪ ਵੀ ਜਮ੍ਹਾਂ ਕਰਨੇ ਚਾਹੀਦੇ ਹਨ। ਉਹਨਾਂ ਇਹ ਅਪੀਲ ਵੀ ਕੀਤੀ ਕਿ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਵਾਤਾਵਰਨ ਪ੍ਰਦੂਸ਼ਣ ਵੱਧਦਾ ਹੈ ਇਸ ਲਈ ਉਸਨੂੰ ਅੱਗ ਨਾ ਲਗਾਈ ਜਾਵੇ। ਇਸ ਮੌਕੇ ਖੇਤੀਬਾੜੀ ਅਫ਼ਸਰ ਖੇੜਾ, ਡਾ.ਇਕਬਾਲਜੀਤ ਸਿੰਘ, ਖੇਤੀ ਵਿਕਾਸ ਅਫ਼ਸਰ ਡਾ.ਪੁਨੀਤ ਕੁਮਾਰ, ਏ.ਟੀ.ਐਮ. ਸ੍ਰੀ ਰਾਜਵੀਰ ਸਿੰਘ ਅਤੇ ਅਗਾਂਹਵਧੂ ਕਿਸਾਨ ਲਖਵੀਰ ਸਿੰਘ, ਸੰਦੀਪ ਸਿੰਘ, ਸਰਵਜੀਤ ਸਿੰਘ, ਰੁਪਿੰਦਰ ਸਿੰਘ, ਹਰਪਾਲ ਸਿੰਘ ਮੌਜੂਦ ਸਨ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ