Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਜ਼ਿਲ੍ਹੇ ‘ਚ ਅਸਲਾ  ਜਮ੍ਹਾਂ ਕਰਵਾਉਣ ਦੀ ਤਰੀਕ 22 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

April 12, 2024 02:53 PM
SehajTimes
ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ
 
ਪਟਿਆਲਾ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 22 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ। ਏ.ਡੀ.ਸੀ. ਨੇ ਇਨ੍ਹਾਂ ਹੁਕਮਾਂ ਵਿੱਚ ਕਿਸੇ ਵੀ ਇੰਸਟੀਚਿਊਟ ਜਾਂ ਕਿਸੇ ਪ੍ਰਾਈਵੇਟ ਅਦਾਰੇ ਵਿੱਚ ਸਕਿਉਰਟੀ ਗਾਰਡ ਦੀ ਨੌਕਰੀ ਕਰਦੇ ਵਿਅਕਤੀਆਂ ਨੂੰ ਆਪਣੇ ਅਸਲੇ ਨੂੰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਗਈ ਹੈ, ਅਜਿਹੇ‌ ਵਿਅਕਤੀ ਨੂੰ ਆਪਣੇ ਅਦਾਰੇ ਦੇ ਮਾਲਕ ਤੋਂ ਆਪਣੇ ਉਸੇ ਅਦਾਰੇ ਵਿੱਚ ਨੌਕਰੀ ਕਰਦੇ ਹੋਣ ਦਾ ਤਸਦੀਕ ਸ਼ੁਦਾ ਸਰਟੀਫਿਕੇਟ ਸੰਸਥਾ ਦੇ ਲੈਟਰ ਹੈਡ ਉਤੇ ਲਿਖਵਾ ਕੇ ਆਪਣੇ ਨੇੜੇ ਦੇ ਥਾਣੇ ਵਿੱਚ ਜਮ੍ਹਾਂ ਕਰਵਾਉਣਾ ਪਵੇਗਾ। ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ  15 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 22 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।
 
ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ