Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਵੀਪ ਟੀਮ ਨੇ ਕੈਂਪਸ ਅੰਬੈਸਡਰ ਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਕਰਵਾਈ ਵਰਕਸ਼ਾਪ

April 12, 2024 04:21 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਵੀਪ ਟੀਮ ਪਟਿਆਲਾ ਵੱਲੋਂ ਸਕੂਲਾਂ ਦੇ ਚੋਣ ਸਾਖਰਤਾ ਕਲੱਬਾਂ ਦੇ ਕੈਂਪਸ ਅੰਬੈਸਡਰ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਵਿਸ਼ੇਸ਼ ਆਨ ਲਾਈਨ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲ, ਆਈ.ਟੀ.ਆਈਜ਼ ਤੇ ਕਾਲਜਾਂ ਦੇ ਕੈਂਪਸ ਅੰਬੇਸਡਰਾਂ ਨੇ ਹਿੱਸਾ ਲਿਆ। ਵਰਕਸ਼ਾਪ ਦੌਰਾਨ ਸਵੀਪ ਪਟਿਆਲਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਨੇ ਵੋਟਰ ਹੈਲਪ ਲਾਈਨ ਐਪ, ਸੀ- ਵੀਜ਼ਿਲ ਐਪ, ਸਕਸ਼ਮ ਐਪ ਅਤੇ ਉਮੀਦਵਾਰ ਨੂੰ ਜਾਣੂ ਐਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਐਪਸ ਬਾਰੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰ ਪ੍ਰਣਾਲੀ ਵਿੱਚ ਵਿਦਿਆਰਥੀ ਹਿੱਸਾ ਲੈ ਸਕਣ ਅਤੇ ਇਸ ਬਾਰੇ ਵੱਧ ਤੋਂ ਵੱਧ ਜਾਣ ਸਕਣ।
ਪ੍ਰੋ ਸਵਿੰਦਰ ਰੇਖੀ ਨੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਵੋਟਰਾਂ ਨੂੰ ਵੋਟ ਘਰ ਤੋਂ ਪਾਉਣ ਦੀ ਸਹੂਲਤ ਚੋਣ ਕਮਿਸ਼ਨ ਵੱਲੋਂ ਦਿੱਤੀ ਜਾ ਰਹੀ ਹੈ, ਪਰ ਇਸ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਵਿੱਚ ਵਲੰਟੀਅਰਜ਼ ਅਤੇ ਚੋਣ ਸਾਖਰਤਾ ਕਲੱਬਾਂ ਦਾ ਅਹਿਮ ਯੋਗਦਾਨ ਹੋਵੇਗਾ ਕਿਉਂਕਿ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਨੂੰ ਸਕਸ਼ਮ ਐਪ ਸਬੰਧੀ ਜਾਣਕਾਰੀ ਅਤੇ ਇਸ 'ਤੇ ਆਪਣੇ ਆਪ ਨੂੰ ਰਜਿਸਟਰ ਕਰਨ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕਸ਼ਮ ਐਪ 'ਤੇ ਰਜਿਸਟਰ ਦਿਵਿਆਂਗਜਨਾਂ ਨੂੰ ਵੋਟਾਂ ਵਾਲੇ ਦਿਨ ਘਰ ਤੋਂ ਲਿਆਉਣ ਅਤੇ ਘਰ ਛੱਡਣ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਨੌਜਵਾਨ ਨੂੰ ਸੋਸ਼ਲ ਮੀਡੀਆ ਰਾਹੀਂ ਵੀ ਚੋਣਾਂ ਦੇ ਇਸ ਪਰਵ ਵਿੱਚ ਵੋਟਰਾਂ ਨੂੰ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਲਈ ਕਿਹਾ।
ਵਰਕਸ਼ਾਪ ਵਿੱਚ ਡੀ.ਡੀ.ਐਫ ਨਿਧੀ ਮਲਹੋਤਰਾ ਨੇ ਚੋਣ ਸਾਖਰਤਾ ਕਲੱਬਾਂ ਨੂੰ ਆਪਣੀ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਆਪਣੇ ਪਰਿਵਾਰ ਸਮੇਤ ਆਪਣੇ ਖੇਤਰ ਦੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਲੋਕਤੰਤਰ ਦੇ ਇਸ ਪਰਵ ਵਿੱਚ ਹਰੇਕ ਵੋਟਰ ਨੂੰ ਸ਼ਾਮਲ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ ਮੋਹਿਤ ਕੌਂਸਲ ਅਤੇ ਚੋਣ ਤਹਿਸੀਲਦਾਰ ਦਫ਼ਤਰ ਤੋਂ ਮੈਡਮ ਪੂਜਾ ਚਾਵਲਾ ਵੀ ਮੌਜੂਦ ਸਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ