Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ: ਸਿਬਿਨ ਸੀ

April 12, 2024 04:57 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਇੰਡੈਕਸ ਮਾਪਦੰਡਾਂ ਦੇ ਆਧਾਰ 'ਤੇ ਪੰਜਾਬ ਦੂਜੇ ਸਥਾਨ 'ਤੇ ਹੈ, ਜਦਕਿ ਮਹਾਰਾਸ਼ਟਰ ਪਹਿਲੇ, ਕਰਨਾਟਕ ਤੀਜੇ, ਉੱਤਰਾਖੰਡ ਚੌਥੇ ਅਤੇ ਉੱਤਰ ਪ੍ਰਦੇਸ਼ ਪੰਜਵੇਂ ਸਥਾਨ 'ਤੇ ਹੈ। ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਦੇ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024, ਚੋਣਾਂ ਨਾਲ ਸਬੰਧਤ ਵੇਰਵਿਆਂ, ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਮੁੱਖ ਹਦਾਇਤਾਂ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਨੂੰ ਲਗਾਤਾਰ ਅਪਡੇਟ ਕੀਤਾ ਜਾਂਦਾ ਹੈ ਅਤੇ ਲੱਖਾਂ ਸੋਸ਼ਲ ਮੀਡੀਆ ਵਰਤੋਂਕਾਰ ਇਸ ਤੋਂ ਲਾਭ ਉਠਾਉਂਦੇ ਹਨ। ਇਸ ਤੋਂ ਇਲਾਵਾ, ਸੀ-ਵਿਜਿਲ ਐਪਲੀਕੇਸ਼ਨ ਦੁਆਰਾ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਬਾਰੇ ਸਮੇਂ-ਸਮੇਂ ਉੱਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉੱਤੇ ਅੱਪਡੇਟ ਸਾਂਝੇ ਕੀਤੇ ਜਾਂਦੇ ਹਨ।
 
 
ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੇ ਇਕ ਨਿਵੇਕਲੀ ਪਹਿਲਕਦਮੀ ਤਹਿਤ ਵੋਟਰਾਂ ਨੂੰ ਚੋਣ ਪ੍ਰਕਿਰਿਆਵਾਂ ਬਾਰੇ ਜ਼ਰੂਰੀ ਜਾਣਕਾਰੀਆਂ ਪ੍ਰਦਾਨ ਕਰਨ ਲਈ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਹੈ। ਇਸ ਨੂੰ ਸ਼ੁਰੂ ਕਰਨ ਦਾ ਮਕਸਦ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਉਣਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਦਰਸ਼ਕਾਂ ਨੂੰ ਇਸ ਪੋਡਕਾਸਟ ਰਾਹੀਂ ਮਾਹਰ ਵਿਸ਼ਲੇਸ਼ਣ ਅਤੇ ਵਿਚਾਰ-ਵਟਾਂਦਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਇਕ ਜਾਗਰੂਕ ਵੋਟਰ ਬਣ ਕੇ ਆਪਣੀ ਵੋਟ ਦਾ ਸਹੀ ਇਸਤਮਾਲ ਕਰ ਸਕਣ।

Have something to say? Post your comment

 

More in Chandigarh

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ