Tuesday, September 16, 2025

Malwa

PSPCLਨੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫਸਲ ਦੀ ਸੁਰੱਖਿਆ ਲਈ ਕੰਟਰੋਲ ਰੂਮ ਕਰ ਰਿਹਾ ਦਿਨ ਰਾਤ ਕੰਮ

April 12, 2024 05:08 PM
Daljinder Singh Pappi
ਪਟਿਆਲਾ : ਕਣਕ ਦੀ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ, ਅਜਿਹੇ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇੱਕ ਸਮਰਪਿਤ ਕੰਟਰੋਲ ਰੂਮ ਮਿਤੀ 26 ਮਾਰਚ 2024 ਤੋੰ ਸਥਾਪਤ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਇਸ ਲੜੀ ਹੇਠ, ਖੇਤਾਂ ਦੇ ਉੱਪਰੋਂ ਲੰਘਦੀਆਂ ਢਿੱਲੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਘਟਨਾਵਾਂ ਸੰਬੰਧੀ  ਕਿਸੇ ਵੀ ਸ਼ਿਕਾਇਤ ਨੂੰ ਤੁਰੰਤ ਹੱਲ ਕਰਨ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦਾ ਉਦੇਸ਼ ਲਾਈਨਾਂ, ਜੀ.ਓ ਸਵਿੱਚਾਂ ਆਦਿ ਦੀ ਤੁਰੰਤ  ਮੁਰੰਮਤ ਕਰਕੇ ਅੱਗ ਦੇ ਸੰਭਾਵੀ ਕਾਰਨਾ ਨੂੰ ਰੋਕਣਾ ਹੈ। ਪੀ ਐਸ ਪੀ ਸੀ ਐਲ ਦੇ ਇੱਕ ਬੁਲਾਰੇ ਨੇ ਖ਼ੁਲਾਸਾ ਕੀਤਾ ਕਿ ਕੰਟਰੋਲ ਰੂਮ ਵਿਖੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਉਪ ਮੁੱਖ ਇੰਜੀਨੀਅਰ ਪੱਧਰ ਦੇ ਅਧਿਕਾਰੀ ਦੁਆਰਾ ਸਰਗਰਮੀ ਨਾਲ ਨੇੜਿਓਂ ਨਿਗਰਾਨੀ ਕੀਤੀ ਜਾਂਦੀ ਹੈ, ਤਾਂ ਜੋ ਇਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਕੰਟਰੋਲ ਰੂਮ 24 ਘੰਟੇ ਕੰਮ ਕਰ ਰਿਹਾ ਹੈ।
 
ਬੁਲਾਰੇ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੇ ਮਿਹਨਤੀ ਕਿਸਾਨਾਂ ਦੁਆਰਾ ਉਗਾਈਆਂ ਗਈਆਂ ਫਸਲਾਂ ਦੀ ਸੁਰੱਖਿਆ ਪੀ ਐਸ ਪੀ ਸੀ ਐਲ ਦੀ ਪ੍ਰਮੁੱਖ ਤਰਜੀਹ ਹੈ। ਹੁਣ ਤੱਕ ਢਿੱਲੀਆਂ ਤਾਰਾਂ/ਸਪਾਰਕਿੰਗ ਨਾਲ ਸਬੰਧਤ 425 ਤੋਂ ਵੱਧ ਪ੍ਰਾਪਤ  ਸ਼ਿਕਾਇਤਾਂ ਦਾ ਪਹਿਲਾਂ ਹੀ ਨਿਪਟਾਰਾ ਕੀਤਾ ਜਾ ਚੁੱਕਾ ਹੈ। ਖਾਸ ਤੌਰ ਤੇ 24 ਘੰਟਿਆਂ ਅੰਦਰ ਸ਼ਿਕਾਇਤਾਂ ਦੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਅੱਗ ਲੱਗਣ ਦੀਆਂ ਦੁਰਘਟਨਾਵਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ। ਢਿੱਲੀਆਂ ਤਾਰਾਂ ਜਾਂ ਸਪਾਰਕਿੰਗ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨ ਵਾਲੇ ਕਿਸਾਨ ਇੰਨ੍ਹਾਂ ਟੈਲੀਫੋਨ  ਨੰਬਰਾਂ 9646106835, 9646106836, ਅਤੇ 1921 ਰਾਹੀਂ ਕੰਟਰੋਲ ਰੂਮ ਨਾਲ ਤੁਰੰਤ ਸੰਪਰਕ ਕਰਕੇ ਸਿਕਾਇਤ ਦਰਜ਼ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਕਿਸਾਨ ਢਿਲੀਆਂ ਅਤੇ ਨੰਗੀਆਂ ਤਾਰਾਂ ਦੀਆਂ ਫੋਟੋਆਂ, ਸਬੰਧਤ ਸਥਾਨਾਂ ਦੀਆਂ ਲੋਕੇਸ਼ਨਾਂ ਦੇ ਨਾਲ  9646106835,36 ਨੰਬਰ 'ਤੇ ਵਟਸਐਪ ਕਰ ਸਕਦੇ ਹਨ।
 
ਇਸ ਦੌਰਾਨ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਪੀ ਐਸ ਪੀ ਸੀ ਐਲ ਨੇ ਕਿਸਾਨਾਂ ਨੂੰ ਸੁਝਾਅ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੂੰ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਕਾਰਨ ਹੋਣ ਵਾਲੀਆਂ ਸੰਭਾਵਿਤ ਅੱਗ ਦੀਆਂ ਘਟਨਾਵਾਂ ਤੋਂ ਆਪਣੀ ਕਣਕ ਦੀ ਫਸਲ ਨੂੰ ਸੁਰੱਖਿਅਤ ਰੱਖਣ ਲਈ ਸਾਵਧਾਨੀ ਦੇ ਉਪਾਅ ਕਰਨ ਦੀ ਅਪੀਲ ਕੀਤੀ ਹੈ ਅਤੇ ਜਾਗਰੂਕ ਕੀਤਾ ਗਿਆ ਹੈ ਕਿ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ.ਓ ਸਵਿੱਚ ਦੇ ਨਜ਼ਦੀਕ  ਨਾ ਰੱਖੀ ਜਾਵੇ। ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ  ਹੀ ਕੱਟ ਲਏ ਜਾਵੇ। ਖੇਤਾਂ ਵਿੱਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ, ਤਾਂ ਜੋ ਕੋਈ ਚੰਗਿਆੜੀ ਡਿੱਗਣ ਦੀ ਸਥਿਤੀ ਵਿੱਚ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ। ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ  ਛੇੜਿਆ ਜਾਵੇ । ਕਿਸੇ ਅਣ-ਅਧਿਕਾਰਿਤ ਆਦਮੀ ਨੂੰ ਜੀ.ਓ ਸਵਿੱਚ ਨਾ ਕੱਟਣ ਦਿੱਤਾ ਜਾਵੇ। ਕੱਟੀ ਹੋਈ ਕਣਕ ਦੀ ਨਾੜ/ਰਹਿੰਦ ਖੂੰਦ ਨੂੰ ਅੱਗ ਨਾ ਲਾਈ ਜਾਵੇ। ਹਾਰਵੈਸਟਰ ਕੰਬਾਈਨ ਸਿਰਫ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਤੇ ਧਿਆਨ ਰੱਖਿਆ ਜਾਵੇ। ਇਸ ਦੌਰਾਨ ਹਾਰਵੈਸਟਰ ਕੰਬਾਈਨ ਖੰਭਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ  ਨਹੀਂ ਚਾਹੀਦੀ। ਇਸੇ ਤਰ੍ਹਾਂ, ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ਤੇ ਵੀ ਨਿਗਰਾਨੀ ਰੱਖੀ ਜਾਵੇ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ