Tuesday, August 05, 2025
BREAKING NEWS
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

Chandigarh

ਏ.ਡੀ.ਸੀ. ਵੱਲੋਂ ਸਮਰ ਐਸੋਸੀਏਟਸ ਫਰਮ ਦਾ ਲਾਇਸੰਸ ਰੱਦ

April 12, 2024 05:40 PM
SehajTimes

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਸਮਰ ਐਸੋਸੀਏਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਸਮਰ ਐਸੋਸੀਏਟਸ ਫਰਮ ਸ਼ਾਪ ਨੰ: 04, ਛੱਜੂ ਮਾਜਰਾ, ਸੈਕਟਰ 126 ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਦੇ ਮਾਲਕ ਸ੍ਰੀ ਬਲਜਿੰਦਰ ਸਿੰਘ ਪੁੱਤਰ ਸ੍ਰੀ ਮਨਜੀਤ ਸਿੰਘ  ਵਾਸੀ ਮਕਾਨ ਨੰ: 173, ਫੇਜ਼ 4 ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ  ਨੰ: 64 ਐਮ.ਸੀ.-2 ਮਿਤੀ 29 ਦਸੰਬਰ 2016 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 28 ਦਸੰਬਰ 2021 ਨੂੰ ਖਤਮ ਹੋ ਚੁੱਕੀ ਹੈ। ਫਰਮ ਨੂੰ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾਂ ਕਰਨ ਲਈ ਪੱਤਰ ਮਿਤੀ 26-06-2020 ਰਾਹੀਂ ਪਾਬੰਦ ਕੀਤਾ ਗਿਆ ਸੀ। ਲਾਇਸੰਸ ਦੀਆਂ ਸ਼ਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, ਰੂਲਜ਼, ਸੋਧਾਂ, ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਮਹੀਨਾਵਾਰ ਰਿਪੋਰਟ, ਉਕਤ ਐਕਟ ਦੀ ਧਾਰਾ 7 ਅਧੀਨ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ/ਸੈਮੀਨਾਰਾਂ ਸਬੰਧੀ ਜਾਣਕਾਰੀ ਇਸ ਦਫਤਰ ਅਤੇ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਉਕਤ ਰਿਪੋਰਟਾਂ (ਲਾਇਸੰਸੀ ਜਾਰੀ ਹੋਣ ਤੋਂ ਹੁਣ ਤੱਕ) ਨਾ ਭੇਜਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੱਤਰ ਮਿਤੀ 28.10.2024 ਅਤੇ ਯਾਦ ਪੱਤਰ  ਮਿਤੀ 13.01.2021 ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ-6(1)(e) ਅਧੀਨ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਰਿਪੋਰਟਾਂ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ। ਤਹਿਸੀਲਦਾਰ, ਮੋਹਾਲੀ ਵੱਲੋਂ ਰਿਹਾਇਸ਼ ਪਤੇ ਤੇ ਤਮੀਲੀ ਰਿਪੋਰਟ ਭੇਜਕੇ ਲਿਖਿਆ ਹੈ ਕਿ ਦਿੱਤੇ ਗਏ ਪਤੇ ਮਕਾਨ ਨੰ:173, ਫੇਜ-4, ਮੋਹਾਲੀ ਵਿੱਚ ਗਿਆ ਅਤੇ ਪੁੱਛ ਪੜਤਾਲ ਕਰਨ ਤੇ ਪਤਾ ਲਗਿਆ ਹੈ ਕਿ ਸ੍ਰੀ ਬਲਜਿੰਦਰ ਸਿੰਘ ਪੁੱਤਰ ਸ੍ਰੀ ਮਨਜੀਤ ਸਿੰਘ ਇਸ ਪਤੇ ਤੇ ਕਿਰਾਏ ਤੇ ਰਹਿੰਦਾ ਸੀ ਅਤੇ ਹੁਣ ਕਿਸੇ ਹੋਰ ਪਤੇ ਤੇ ਸਿਫਟ ਕਰਕੇ ਜਾ ਚੁੱਕੇ ਹਨ ਅਤੇ ਕੋਈ ਹੋਰ ਪਤਾ ਨਹੀ ਲਗ ਪਾਇਆ।

ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 64/ਐਮ.ਸੀ.-2 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 28.12.2021 ਨੂੰ ਖਤਮ ਹੋ ਚੁੱਕੀ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 07-03-2022 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ । ਪ੍ਰੰਤੂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ, ਨੋਟਿਸ ਦਾ ਜਵਾਬ ਨਾ ਭੇਜਣ ਕਰਕੇ, ਲਾਇਸੰਸ ਰੀਨਿਊ ਨਹੀ ਅਪਲਾਈ ਨਾ ਕਰਨ ਕਰਕੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਸਮਰ ਐਸੋਸੀਏਟਸ, ਸ਼ਾਪ ਨੰ: 04, ਛੱਜੂ ਮਾਜਰਾ, ਸੈਕਟਰ-126, ਖਰੜ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 64/ਐਮ.ਸੀ.-2 ਮਿਤੀ 29-12-2016 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Have something to say? Post your comment

 

More in Chandigarh

ਰਾਸ਼ਟਰੀ ਲੋਕ ਅਦਾਲਤ 13 ਸਤੰਬਰ ਨੂੰ ਆਯੋਜਿਤ ਕੀਤੀ ਜਾਵੇਗੀ : ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਸਬੰਧਤ ਧਿਰਾਂ ਨੂੰ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ

 ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ 'ਚ ਗਿਆਰਵੀਂ ਸਾਇੰਸ ਅਤੇ ਆਰਟਸ ਗੁਰੱਪ ਲਈ ਸਾਲ 2025-2026 ਲਈ ਦਾਖਲਾ ਸ਼ੁਰੂ

ਚੁਣੇ ਗਏ  ਨੁਮਾਇੰਦਿਆਂ ਦਾ ਹੁੰਦਾ ਏ ਹਲਕੇ ਦੇ ਵਿਕਾਸ ਦੇ ਵਿੱਚ ਅਹਿਮ ਰੋਲ : ਕੁਲਵੰਤ ਸਿੰਘ

ਸਰਕਾਰੀ ਹਸਪਤਾਲਾਂ 'ਚ ਗਰਭਵਤੀ ਔਰਤਾਂ ਵਾਸਤੇ ਸਾਰੀਆਂ ਸਹੂਲਤਾਂ ਮੁਫ਼ਤ : ਸਿਵਲ ਸਰਜਨ

ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ

ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ

ਬਲਬੀਰ ਸਿੱਧੂ ਨੇ ਆਪ ਸਰਕਾਰ ਦੇ 66 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਨ ਦੀ ਯੋਜਨਾ 'ਤੇ ਚੁੱਕੇ ਸਵਾਲ

ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

GST ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

ਸੰਸਦ ਭਾਈ ਅਮ੍ਰਿੰਤਪਾਲ ਸਿੰਘ ਦੇ ਮਾਤਾ ਪਿਤਾ ਦਾ ਮਾਜਰੀ ਵਿਖੇ ਸਨਮਾਨ