Monday, May 12, 2025
BREAKING NEWS
ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

Malwa

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਪਹਿਲਾ ਸਥਾਪਨਾ ਦਿਵਸ ਮਨਾਇਆ

September 17, 2020 09:29 AM
Surjeet Singh Talwandi

ਪਟਿਆਲਾ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਪਹਿਲਾ ਸਥਾਪਨਾ ਦਿਵਸ ਅੱਜ ਇੱਥੇ ਫੁਹਾਰਾ ਚੌਂਕ ਨੇੜੇ ਮਹਿੰਦਰਾ ਕੋਠੀ ਵਿਖੇ ਸਥਿਤ ਯੂਨੀਵਰਸਿਟੀ ਕੈਂਪਸ ਵਿਖੇ ਸਾਦੇ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਖੇਡ ਯੂਨੀਵਰਸਿਟੀ ਦੇ ਪਹਿਲੇ ਉਪ ਕੁਲਪਤੀ ਲੈਫ. ਜਨਰਲ (ਸੇਵਾ ਮੁਕਤ) ਜੇ. ਐਸ. ਚੀਮਾ ਨੇ ਯੂਨੀਵਰਸਿਟੀ ਦੇ ਪਲੇਠੇ ਸਥਾਪਨਾ ਦਿਵਸ ਦੀ ਸਮੂਹ ਪੰਜਾਬ ਵਾਸੀਆਂ, ਅਧਿਆਪਕਾਂ, ਪ੍ਰਬੰਧਕੀ ਅਮਲੇ ਸਮੇਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਰਾਜ 'ਚ ਖੇਡ ਸੱਭਿਆਚਾਰ ਸਿਰਜੇਗੀ।
ਉਪ ਕੁਲਪਤੀ ਨੇ ਦੱਸਿਆ ਕਿ ਦੋ ਕੋਰਸਾਂ ਨਾਲ ਸ਼ੁਰੂਆਤ ਕਰਕੇ ਆਪਣੇ ਸਫ਼ਰ ਨੂੰ ਅੱਗੇ ਵਧਾਉਂਦਿਆਂ ਅਤੇ ਕਈ ਹੋਰ ਨਵੇਂ ਕੋਰਸ ਸ਼ੁਰੂ ਕਰਕੇ ਖੇਡ ਯੂਨੀਵਰਸਿਟੀ, ਪੰਜਾਬ 'ਚ ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ 'ਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਸੁਪਨੇ ਦੀ ਪੂਰਤੀ ਕਰਨ ਵੱਲ ਵਧ ਰਹੀ ਹੈ।
ਸ੍ਰੀ ਚੀਮਾ ਨੇ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਰਾਜ ਅੰਦਰਲੇ ਖੇਡ ਕਾਲਜਾਂ ਨੂੰ ਆਪਣੇ ਨਾਲ ਜੋੜ ਕੇ ਖੇਡ ਸਿੱਖਿਆ ਦੇ ਮਿਆਰੀਕਰਨ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ 'ਚ ਨਵੇਂ ਦਿਸਹੱਦੇ ਦਿਖਾਏ ਜਾ ਸਕਣ।
ਲੈਫ. ਜਨਰਲ ਜੇ.ਐਸ. ਚੀਮਾ ਨੇ ਹੋਰ ਦੱਸਿਆ ਕਿ ਯੂਨੀਵਰਸਿਟੀ ਵਿਖੇ ਨਵੇਂ ਦਾਖਲਿਆਂ ਲਈ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਵੀ ਕੀਤੀ ਕਿ ਖੇਡਾਂ ਦੇ ਖੇਤਰ 'ਚ ਨੌਕਰੀਆਂ ਅਤੇ ਭਵਿੱਖ ਸੰਵਾਰਨ ਦੇ ਅਨੇਕਾਂ ਮੌਕੇ ਉਪਲਬਧ ਹਨ ਅਤੇ ਜਿਨ੍ਹਾਂ ਨੂੰ ਹਾਸਲ ਕਰਨ ਲਈ ਵਿਦਿਆਰਥੀ ਖੇਡਾਂ ਦੇ ਖੇਤਰ 'ਚ ਪੜ੍ਹਾਈ ਕਰਨ ਲਈ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ 'ਚ ਦਾਖਲੇ ਲੈਣ ਲਈ ਅੱਗੇ ਆਉਣ।
ਇਸ ਦੌਰਾਨ ਮਿਸ਼ਨ ਫ਼ਤਿਹ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਸਰੀਰ ਦੀ ਰੋਗ ਨਿਰੋਧਕ ਸ਼ਕਤੀ ਵਧਾਉਣ 'ਚ ਲਾਹੇਵੰਦ ਯੋਗਾ ਦੇ ਫਾਇਦੇ ਦੱਸਣ ਲਈ ਯੋਗਾ ਦਾ ਇੱਕ ਪ੍ਰਦਰਸ਼ਨੀ ਕੈਂਪ ਲਗਾਇਆ ਗਿਆ, ਜਿਸ ਦੌਰਾਨ ਐਨ.ਆਈ.ਐਸ. ਦੇ ਮੁੱਖ ਯੋਗਾ ਕੋਚ ਡਾ. ਸੀ.ਕੇ. ਮਿਸ਼ਰਾ ਨੇ ਯੋਗਾ ਕਰਵਾਇਆ।


ਤਲਵਾਰਬਾਜੀ ਦੀ ਕੌਮੀ ਖਿਡਾਰਨ ਅਤੇ ਯੋਗਾ ਵਿਦਿਆਰਥਣ ਮਿਸ ਪ੍ਰਤਿਸ਼ਾ ਮਿਸ਼ਰਾ ਨੇ ਕੋਵਿਡ ਤੋਂ ਬਚਣ ਤੇ ਰੋਗ ਨਿਰੋਗਕ ਸ਼ਕਤੀ ਵਧਾਉਣ, ਕੋਵਿਡ ਪੀੜਤਾਂ ਨੂੰ ਦਰਪੇਸ਼ ਸਾਹ ਦੀ ਸਮੱਸਿਆ ਤੋਂ ਨਿਜਾਤ ਪਾਉਣ ਅਤੇ ਜਲਦੀ ਸਿਹਤਯਾਬੀ ਲਈ ਯੋਗਾ ਦੇ ਵੱਖ-ਵੱਖ ਆਸਣ ਕਰਕੇ ਦਿਖਾਏ। ਇਸ ਸਬੰਧੀ ਯੂਨੀਵਰਸਿਟੀ ਦੇ ਰਜਿਸਟਰਾਰ ਤੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਵਿਡ ਇੰਚਾਰਜ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਮਿਸ਼ਨ ਫ਼ਤਿਹ ਤਹਿਤ ਕੋਵਿਡ ਤੋਂ ਬਚਣ ਲਈ ਯੋਗਾ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਇਸ ਮੌਕੇ ਰਜਿਸਟਰਾਰ ਸ੍ਰੀਮਤੀ ਸੁਰਭੀ ਮਲਿਕ, ਪੰਜਾਬੀ ਯੂਨੀਵਰਸਿਟੀ ਦੇ ਐਨ.ਐਸ.ਐਸ. ਕੋਆਰਡੀਨੇਟਰ ਡਾ. ਪਰਮਵੀਰ ਸਿੰਘ, ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਹਰਪਾਲ ਕੌਰ, ਪ੍ਰੋ. ਇੰਦਰਜੀਤ ਸਿੰਘ ਚੀਮਾ, ਪ੍ਰੋ. ਅੰਮ੍ਰਿਤਪਾਲ ਧੀਮਾਨ ਸਮੇਤ ਖੇਡ ਯੂਨੀਵਰਸਿਟੀ ਦੇ ਅਧਿਆਪਕ ਅਤੇ ਹੋਰ ਪ੍ਰਬੰਧਕੀ ਅਮਲਾ ਵੀ ਮੌਜੂਦ ਸੀ।

Have something to say? Post your comment

 

More in Malwa

ਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

ਲੋੜ ਪੈਣ ‘ਤੇ ਕੀਤਾ ਜਾਵੇਗਾ ਜ਼ਿਲ੍ਹਾ ਪਟਿਆਲਾ ਵਿੱਚ ਬਲੈਕਆਊਟ : ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ : ਡਾ. ਬਲਬੀਰ ਸਿੰਘ

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ  

ਜ਼ਿਲ੍ਹਾ ਨਿਵਾਸੀ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ ਉਪਰ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ ਤੇ ਨਾ ਹੀ ਅੱਗੇ ਫੈਲਾਉਣ-ਡਾ. ਪ੍ਰੀਤੀ ਯਾਦਵ

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਸਖ਼ਤ ਹੁਕਮ ਜਾਰੀ ਕੀਤੇ

ਡਿਪਟੀ ਕਮਿਸ਼ਨਰ ਨੇ ਸਿਵਲ ਡਿਫੈਂਸ ਮੌਕ ਡ੍ਰਿਲ ਤੇ ਬਲੈਕ ਆਊਟ ਦੌਰਾਨ ਜ਼ਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

ਗ੍ਰਿਫਤਾਰ ਕਿਸਾਨਾਂ ਨੂੰ ਜੇਲ੍ਹ ਚੋਂ ਕੀਤਾ ਰਿਹਾਅ