Tuesday, November 18, 2025

Chandigarh

ਮੁਕੰਮਲ ਲਾਕਡਾਊਨ 10 ਦਿਨਾਂ ਲਈ ਹੋਣਾ ਚਾਹੀਦਾ ਬਲਬੀਰ ਸਿੰਘ ਸਿੱਧੂ

May 03, 2021 01:50 PM
Surjeet Singh Talwandi

ਚੰਡੀਗੜ੍ਹ :  ਹੁਣੇ ਹੁਣੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਲਾਕਡਾਊਨ ਲਾ ਦੇਣਾ ਚਾਹੀਦਾ ਕਿਉਂਕਿ ਪੰਜਾਬ corona ਸਬੰਧੀ ਪੀਕ 'ਚ ਆ ਚੁੱਕਿਆ ਹੈ। ਲਾਕਡਾਊਨ 10 ਦਿਨਾਂ ਲਈ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ 3 ਵਜੇ ਫ਼ੈਸਲਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦੇ ਕੇਸ ਦਿਨੋਂ-ਦਿਨ ਵਧਦੇ ਹੀ ਜਾ ਰਹੇ ਹਨ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਪਾਬੰਦੀਆਂ ਹੋਰ ਸਖ਼ਤ ਕਰਨ ਦੀ ਤਿਆਰੀ 'ਚ ਹੈ। ਐਤਵਾਰ ਸ਼ਾਮ ਨੂੰ ਪੰਜਾਬ ਸਰਕਾਰ ਨੇ ਮਿਨੀ ਲਾਕਡਾਊਨ ਦਾ ਐਲਾਨ ਕੀਤਾ ਹੈ।
  ਦੱਸ ਦੇਈਏ ਕਿ ਮਿੰਨੀ ਲਾਕਡਾਊਨ ਦੌਰਾਨ ਬੈਂਕਾਂ ਤੇ ਸਰਕਾਰੀ ਦਫ਼ਤਰ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਉਧਰ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਧਰਨਾ ਦੇ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਧਰਨਾ ਦੇ ਸਕਦੇ ਹਨ ਪਰ ਸਿਰਫ਼ ਸੰਕੇਤਕ। ਯਾਨੀ ਉਹ ਧਰਨੇ ਵਿਚ ਭੀੜ ਇਕੱਠੀ ਨਾ ਕਰਨ। ਪੰਜਾਬ ਸਰਕਾਰ ਨੇ ਮਿੰਨੀ ਲਾਕਡਾਊਨ ਦਾ ਫ਼ੈਸਲਾ ਉਦੋਂ ਲਿਆ ਹੈ ਜਦੋਂ ਇਕ ਦਿਨ ਪਹਿਲਾਂ ਹੀ ਸਿਹਤ ਵਿਭਾਗ ਨੇ ਕਿਹਾ ਸੀ ਕਿ ਆਉਣ ਵਾਲੇ 15 ਦਿਨ ਸੂਬੇ ਲਈ ਕਾਫ਼ੀ ਮਹੱਤਵਪੂਰਨ ਹਨ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ