Sunday, November 02, 2025

Malwa

ਬੱਚਿਆਂ ਦੇ ਗੁਰਬਾਣੀ ਅਤੇ  ਗੁਰਮਤਿ ਮੁਕਾਬਲੇ ਕਰਵਾਏ

April 13, 2024 10:51 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਖ਼ਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਬੱਚਿਆਂ ਦਾ 10 ਰੋਜ਼ਾ ਗੁਰਬਾਣੀ ਅਤੇ ਗੁਰਮਤਿ ਸਿਖਲਾਈ ਕੈਂਪ ਗੁਰਦੁਆਰਾ ਸਿੰਘ ਸਭਾ ਮੋਰਾਂਵਾਲੀ ਸੁਨਾਮ ਵਿਖੇ ਲਗਾਇਆ ਗਿਆ, ਜਿਸ ਚ ਬੱਚਿਆਂ ਨੇ ਵਧ-ਚੜ ਕੇ ਹਿੱਸਾ ਲਿਆ । ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਸ਼ੇਰੋ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਗੁਰਸੇਵਕ ਸਿੰਘ ਘਰਾਚੋਂ ਨੇ ਦੱਸਿਆ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਉਪਰਾਲੇ ਸਦਕਾ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਇੰਦਰਮੋਹਨ ਸਿੰਘ ਲਖਮੀਰਵਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਏ ਇਸ ਕੈਂਪ ਦੌਰਾਨ ਬੱਚਿਆਂ ਨੂੰ ਜਿੱਥੇ ਜਪੁਜੀ ਸਾਹਿਬ ਦੇ ਪਾਠ ਦੀ ਸੰਥਿਆ ਕਰਵਾਈ ਗਈ, ਉੱਥੇ ਨਾਲ ਹੀ ਦਸ ਗੁਰੂ ਸਾਹਿਬਾਨਾਂ ਦੇ ਜੀਵਨ ਬਾਰੇ ਵਿਸਥਾਰ ਚ ਜਾਣਕਾਰੀ ਦਿੱਤੀ ਗਈ ਅਤੇ ਬੀਬੀਆਂ ਨੇ ਸੁਖਮਨੀ ਸਾਹਿਬ ਦੇ ਪਾਠ ਦੀ ਸੰਥਿਆ ਵੀ ਗ੍ਰਹਿਣ ਕੀਤੀ । ਕੈਂਪ ਦੇ ਅਖੀਰ ਚ ਗੁਰਮਤਿ ਮੁਕਾਬਲੇ ਵੀ ਕਰਵਾਏ ਗਏ, ਜਿਸ ਚ ਜੇਤੂ ਰਹੇ ਬੱਚਿਆਂ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਤਗਮੇ, ਸਰਟੀਫਿਕੇਟ ਅਤੇ ਸਟੇਸ਼ਨਰੀ ਨਾਲ ਪ੍ਰਸਿੱਧ ਢਾਡੀ ਤਰਸੇਮ ਸਿੰਘ ਦੁਗਾਲ ਅਤੇ ਪ੍ਰਧਾਨ ਰਾਮ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ । ਢਾਡੀ ਤਰਸੇਮ ਸਿੰਘ ਦੁਗਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲਕੇ ਮਨੁੱਖਤਾ ਦੀ ਭਲਾਈ ਲਈ ਕਾਰਜ ਕੀਤੇ ਜਾ ਸਕਣ। ਇਸ ਮੌਕੇ ਪ੍ਰਧਾਨ ਰਾਮ ਸਿੰਘ, ਮਨਵੀਰ ਸਿੰਘ ਗੁਰਦੁਆਰਾ ਨਾਨਕਿਆਣਾ ਸਾਹਿਬ, ਗੁਰਜੀਤ ਸਿੰਘ ਚਹਿਲ ਪ੍ਰਧਾਨ ਪ੍ਰੈਸ ਕਲੱਬ ਧਰਮਗੜ੍ਹ, ਯੂਥ ਆਗੂ  ਕੁਲਵੀਰ ਸਿੰਘ ਭੰਗੂ ਤੋਂ ਇਲਾਵਾ ਹੋਰ ਸਿੱਖ ਸੰਗਤਾਂ ਮੌਜੂਦ ਸਨ । 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ