Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ 

April 13, 2024 12:37 PM
SehajTimes
ਕੇਜ਼ੈਡਐਫ ਦੇ ਪੂਰੇ ਨੈਟਵਰਕ ਅਤੇ ਗ੍ਰਿਫ਼ਤਾਰ ਦੋਸ਼ੀ ਦੇ ਹੋਰ ਸੰਪਰਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਏਆਈਜੀ ਐਸਐਸਓਸੀ ਸੁਖਮਿੰਦਰ ਮਾਨ
 
ਅੰਮ੍ਰਿਤਸਰ : ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਅੱਤਵਾਦੀ ਭਰਤੀ ਕਰਨ, ਫੰਡਿੰਗ ਦੇਣ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸਾਲ 2020 ਵਿੱਚ, ਐਸਐਸਓਸੀ ਅੰਮ੍ਰਿਤਸਰ ਵਿਖੇ ਗੁਪਤ ਸੂਚਨਾ ਮਿਲੀ ਸੀ ਕਿ ਕੇਜੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਪੰਜਾਬ ਵਿੱਚ ਕੁਝ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ, ਉਸਨੇ ਆਪਣੇ ਭਾਰਤ ਅਧਾਰਤ ਸਾਥੀਆਂ ਨੂੰ ਹਥਿਆਰ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਮਡਿਊਲ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਸਨ। ਇਸ ਸਬੰਧੀ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਧਾਰਾਵਾਂ 13, 17, 18, 18-ਬੀ ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ 19.12.2020 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਖੇ ਐਫਆਈਆਰ ਨੰ.18 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਲੋੜੀਂਦੇ ਅੱਤਵਾਦੀ ਜਗਦੀਸ਼ ਸਿੰਘ ਭੂਰਾ ਅਤੇ ਉਸ ਦੇ ਕਰੀਬੀ ਪ੍ਰਭਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਉਹ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।
ਉਨ੍ਹਾਂ ਕਿਹਾ ਕਿ ਪ੍ਰਭਪ੍ਰੀਤ ਜਰਮਨੀ ਵਿੱਚ ਰਹਿ ਰਿਹਾ ਸੀ, ਇਸ ਲਈ ਪੰਜਾਬ ਪੁਲਿਸ ਨੇ ਉਸਨੂੰ ਇਸ ਕੇਸ ਵਿੱਚ ਨਾਮਜ਼ਦ ਕਰਨ ਉਪਰੰਤ ਉਸਨੂੰ ਗ੍ਰਿਫ਼ਤਾਰ ਕਰਨ ਲਈ ਬਿਊਰੋ ਆਫ਼ ਇਮੀਗ੍ਰੇਸ਼ਨ, ਨਵੀਂ ਦਿੱਲੀ ਰਾਹੀਂ ਉਸਦੇ ਖਿਲਾਫ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕਰਵਾ ਦਿੱਤਾ ਸੀ। ਡੀਜੀਪੀ ਨੇ ਕਿਹਾ  ਕਿ ਬੁੱਧਵਾਰ ਨੂੰ ਆਈਜੀਆਈ ਏਅਰਪੋਰਟ ਦਿੱਲੀ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸਾਨੂੰ ਪ੍ਰਭਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈਣ ਬਾਰੇ ਸੂਚਿਤ ਕੀਤਾ। ਇਸ ਉਪਰੰਤ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਦਿੱਲੀ ਪਹੁੰਚੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪ੍ਰਭਪ੍ਰੀਤ 2017 'ਚ ਵੈਧ ਵੀਜ਼ੇ 'ਤੇ ਪੋਲੈਂਡ ਗਿਆ ਸੀ ਅਤੇ 2020 'ਚ ਸੜਕ ਰਸਤੇ ਜਰਮਨੀ ਚਲਾ ਗਿਆ ਸੀ ਅਤੇ ਜਰਮਨੀ 'ਚ ਪੱਕੀ ਰਿਹਾਇਸ਼ ਹਾਸਲ ਕਰਨ ਲਈ ਉਸ ਨੇ ਸਿਆਸੀ ਸ਼ਰਨ ਲਈ ਅਰਜ਼ੀ ਦਿੱਤੀ ਸੀ। ਏਆਈਜੀ ਨੇ ਦੱਸਿਆ ਕਿ ਜਰਮਨੀ ਵਿਚ ਰਹਿੰਦਿਆਂ, ਇਹ ਮੁਲਜ਼ਮ ਬੈਲਜੀਅਮ ਸਥਿਤ ਕੇਜ਼ੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਦੇ ਸੰਪਰਕ ਵਿਚ ਆਇਆ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋ ਗਿਆ। ਏਆਈਜੀ ਨੇ ਅੱਗੇ ਕਿਹਾ ਕਿ ਦੋਸ਼ੀ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਭਾਰਤੀ ਸਾਥੀ ਲਈ ਫੰਡਿੰਗ ਅਤੇ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ। ਉਨ੍ਹਾਂ ਕਿਹਾ ਕਿ ਪ੍ਰਭਪ੍ਰੀਤ ਦੇ ਪੂਰੇ ਨੈੱਟਵਰਕ ਅਤੇ ਜਿਸ ਮਾਡਿਊਲ ਲਈ ਉਹ ਕੰਮ ਕਰ ਰਿਹਾ ਹੈ, ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੁਲੀਸ ਟੀਮਾਂ ਨੇ ਮੁਲਜ਼ਮ ਪ੍ਰਭਪ੍ਰੀਤ ਨੂੰ ਅਦਾਲਤ ਵਿੱਚ ਪੇਸ਼ ਕਰਕੇ 15 ਅਪਰੈਲ 2024 ਤੱਕ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

Have something to say? Post your comment

 

More in Majha

ਅਜਨਾਲਾ ਕੋਰਟ ਤੋਂ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਹੋਇਆ ਕੇਸ 5 ਮਈ ਨੂੰ ਅਗਲੀ ਸੁਣਵਾਈ

ਅੰਡਰ 19 ਕੁੜੀਆਂ ਤੇ ਸੀਨੀਅਰ ਔਰਤਾਂ ਦੇ ਕ੍ਰਿਕਟ ਟਰਾਇਲ 3 ਨੂੰ

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ