Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

April 13, 2024 12:51 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਜੂਨ 2024 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।

Have something to say? Post your comment