Monday, May 06, 2024

Malwa

ਖਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਸਿਖਲਾਈ ਕੈਂਪ ਆਯੋਜਿਤ

April 13, 2024 01:46 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਵਿਖੇ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਖਾਲਸੇ ਦਾ 325ਵਾਂ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਤੇ ਭਾਵਨਾ ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਰਲ ਮਿਲ ਕੇ ਮਨਾਇਆ ਇਸ ਮੌਕੇ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸੇ ਦੌਰਾਨ ਸਾਡਾ ਖੁਆਬ ਪੱਗਾਂ ਵਾਲਾ ਪੰਜਾਬ ਮੁਹਿੰਮ ਤਹਿਤ ਇੱਕ ਦਸਤਾਰ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ

 

ਜਿਸ ਵਿੱਚ ਪਹਿਲੇ ਸਥਾਨ ਤੇ ਜਪਨੂਰ ਸਿੰਘ ਦੂਜੇ ਸਥਾਨ ਤੇ ਅਰਮਾਨਜੋਤ ਸਿੰਘ ਤੀਸਰੇ ਸਥਾਨ ਤੇ ਜਸਪ੍ਰੀਤ ਸਿੰਘ ਰਹੇ । ਸਾਰੇ ਪ੍ਰਤੀਯੋਗੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।  ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕੌਂਸਲ  ਮਸਤੂਆਣਾ ਸਾਹਿਬ ਦੀ ਅਗਵਾਈ ਵਿੱਚ ਦਸਤਾਰ ਕੋਚ ਨਿਰਮਲ ਸਿੰਘ ਤੇ ਗੁਰਵਿੰਦਰ ਸਿੰਘ ਛਾਜਲਾ ਨੇ ਇਸ ਪ੍ਰਤੀਯੋਗਤਾ ਨੂੰ ਨੇਪਰੇ ਚਾੜਿਆ ਇਸ ਮੌਕੇ ਤੇ ਭਾਈ ਜਗਮੇਲ ਸਿੰਘ ਛਾਜਲਾ ਹਜੂਰੀ ਰਾਗੀ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਵੱਲੋਂ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ ਅਤੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਅਤੇ ਪ੍ਰਧਾਨ ਲਾਲ ਸਿੰਘ ਜੱਸਲ ਨੇ ਸਰਬੱਤ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਤੇ ਲੱਖ ਲੱਖ ਵਧਾਈ ਦਿੱਤੀ।  ਇਸ ਮੌਕੇ ਤਰਲੋਚਨ ਸਿੰਘ, ਮਹਿੰਦਰ ਸਿੰਘ ਜੌੜਾ, ਅਰਸ਼ਪ੍ਰੀਤ ਸਿੰਘ ਮੋਹਲ, ਮਲਕੀਤ ਸਿੰਘ ਰਾਏ, ਜਸਵੰਤ ਸਿੰਘ ਔਲਖ, ਸਾਵਣ ਸਿੰਘ ਮੋਹਲ, ਗੁਰਪ੍ਰੀਤ ਕੌਰ ਖਾਲਸਾ, ਰਾਜੂ ਸਿੰਘ, ਅਵਤਾਰ ਸਿੰਘ ਬੱਟੜੀਆਣਾ, ਰਮਨਦੀਪ ਸਿੰਘ, ਬੀਬੀ ਸੁਖਵੰਤ ਕੌਰ ਪ੍ਰਧਾਨ ਇਸਤਰੀ ਸਿੰਘ ਸਭਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Have something to say? Post your comment

 

More in Malwa

ਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲ

ਧੀਆਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਮਾਨਤ ਫਾਊਂਡੇਸ਼ਨ ਦਾ ਉਦੇਸ਼ : ਗਗਨਦੀਪ ਕੌਰ ਢੀਂਡਸਾ

ਭਾਜਪਾ ਦੇ ਰਾਹ 'ਤੇ ਚੱਲ ਰਹੀ ਹੈ 'ਆਪ' ਸਰਕਾਰ :ਜੋਗਿੰਦਰ ਉਗਰਾਹਾਂ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ