Friday, May 03, 2024

Malwa

ਆਪ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਦਾਅਵੇ ਨਿਕਲੇ ਖੋਖਲੇ : ਕੌਸ਼ਿਕ 

April 13, 2024 02:53 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੇ ਸੂਬਾ ਕਮੇਟੀ ਮੈਂਬਰ ਅਤੇ ਸਾਬਕਾ ਸੂਬਾਈ ਵਿਦਿਆਰਥੀ ਆਗੂ  ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਪੰਜਾਬ ਸਰਕਾਰ  ਸਿੱਖਿਆ ਕ੍ਰਾਂਤੀ ਦੇ ਨਾਮ ਤੇ ਸਕੂਲ ਆਫ ਐਮੀਨੈਂਸ ਅਤੇ ਸਮਾਰਟ ਸਕੂਲਾਂ ਦੀ ਗੱਲ ਕਰਦੀ ਨਹੀਂ ਥੱਕਦੀ ਪ੍ਰੰਤੂ ਪੰਜਾਬ ਦੇ ਸਕੂਲ਼ਾਂ ਅੰਦਰ 64 ਹਜ਼ਾਰ  ਅੰਗਹੀਣ ਵਿਦਿਆਰਥੀਆਂ ਲਈ ਕੇਵਲ 386 ਵਿਸ਼ੇਸ਼ ਸਿੱਖਿਆ ਅਧਿਆਪਕ ਹੀ ਬੱਚਿਆ ਨੂੰ ਸਿੱਖਿਆ ਪ੍ਰਦਾਨ ਕਰ ਰਹੇ ਹਨ।ਕਾਮਰੇਡ ਵਰਿੰਦਰ ਕੌਸਿਕ ਨੇ ਪ੍ਰੈਸ ਬਿਆਨ ਵਿੱਚ ਕਿਹਾ ਕਿ 2022 ਰਾਈਟ ਟੂ ਇਨਫਰਮੇਸ਼ਨ ਐਕਟ ਚ ਸੋਧ ਹੋਣ ਦੇ 15 ਮਹੀਨਿਆਂ ਬਾਅਦ  ਵੀ ਪੰਜਾਬ ਸਰਕਾਰ ਇੱਕ ਸਕੂਲ ਇੱਕ ਵਿਸ਼ੇਸ਼ ਸਿੱਖਿਆ ਅਧਿਆਪਕ ਦੀ ਨੀਤੀ ਨੂੰ ਲਾਗੂ ਨਹੀਂ ਕਰ ਰਹੀ ।ਇਸ ਦੇ ਉਲਟ ਪੰਜਾਬ ਸਰਕਾਰ ਵੱਲੋ ਵਿਸ਼ੇਸ਼ ਸਿੱਖਿਆ ਅਧਿਆਪਕਾਂ ਦੀ ਭਰਤੀ ਲਈ 2 ਸਾਲ ਦਾ ਹੋਰ ਸਮਾਂ ਮੰਗਿਆ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਬਿਜ਼ਨੈੱਸ ਬਲਾਸਟਰ ਯੋਜਨਾ ਤਹਿਤ  11ਵੀਂ ਜਮਾਤ ਦੇ ਹਰ ਵਿਦਿਆਰਥੀ ਲਈ 2000 ਹਜਾਰ ਰੁਪਏ ਦੇਣ ਦਾ ਜੋ ਵਾਅਦਾ ਕੀਤਾ ਸੀ ਉਹ ਵੀ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਪੂਰਾ ਨਹੀ ਕੀਤਾ ਗਿਆ। ਕਾਮਰੇਡ ਵਰਿੰਦਰ ਕੌਸ਼ਿਕ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਗਹੀਣ ਬੱਚਿਆਂ ਲਈ ਇੱਕ ਸਕੂਲ ਇੱਕ ਵਿਸ਼ੇਸ਼ ਸਿੱਖਿਆ ਅਧਿਆਪਕ ਦੀ ਨੀਤੀ ਲਾਗੂ ਕੀਤੀ ਜਾਵੇ ਅਤੇ ਬਿਜ਼ਨੈੱਸ ਬਲਾਸਟਰ ਤਹਿਤ 11ਵੀਂ ਕਲਾਸ ਪਾਸ ਕਰ ਚੁੱਕੇ ਵਿਦਿਆਰਥੀਆਂ ਨੂੰ ਬਿਨਾਂ ਦੇਰੀ ਦੋ ਹਜ਼ਾਰ ਰੁਪਏ ਦਿੱਤੇ ਜਾਣ।

Have something to say? Post your comment

 

More in Malwa

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ