Thursday, May 02, 2024

Malwa

ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਭਾਰੀ ਵਿਰੋਧ 

April 15, 2024 12:49 PM
Daljinder Singh Pappi

ਪ੍ਰਨੀਤ ਕੌਰ ਨੇ ਸਮਾਣਾ ਚ ਚੋਣ ਪ੍ਰਚਾਰ ਕਰਨ ਅਤੇ ਵਰਕਰ ਮੀਟਿੰਗ ਚ ਸ਼ਾਮਲ ਹੋਣ ਲਈ ਆੳਣਾ ਸੀ

ਪਟਿਆਲਾ : ਪਟਿਆਲਾ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੂੰ ਸਮਾਣਾ ਦੇ ਸਮਰਾਟ ਪੈਲੇਸ 'ਚ ਰਖੇ ਗਏ ਆਪਣੇ ਪ੍ਰੋਗਰਾਮ ਮੋਕੇ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਨਾ ਸਿਰਫ ਉਨ੍ਹਾਂ ਦਾ ਪ੍ਰੋਗਰਾਮ ਲੇਟ ਹੋ ਗਿਆ ਹੈ ਬਲਕਿ ਕਿਸਾਨਾਂ ਨੇ ਕਾਫੀ ਸਮੇਂ ਲਈ ਸਮਾਣਾ ਪਟਿਆਲਾ ਰੋਡ ਵੀ ਜਾਮ ਕਰ ਦਿੱਤਾ। ਭਾਜਪਾ ਖਿਲਾਫ ਕਿਸਾਨਾਂ ਦੇ ਇਸ ਧਰਨੇ ਨੂੰ ਦੇਖਦਿਆਂ ਸਮਾਣਾ ਪੁਲਿਸ ਵੱਲੋਂ ਭਾਵੇਂ ਵੱਡੇ ਪੱਧਰ 'ਤੇ ਪੁਲਿਸ ਮੁਲਾਜ਼ਮਾਂ ਦੇ ਪ੍ਰਬੰਧ ਕੀਤੇ ਗਏ ਪਰ ਫਿਰ ਵੀ ਇਹ ਪੁਲਿਸ ਪ੍ਰਬੰਧ ਕਿਸਾਨਾਂ ਦੇ ਧਰਨੇ ਦੇ ਸਾਹਮਣੇ ਫਿੱਕੇ ਪੈਦੇ ਨਜ਼ਰ ਆਏ ਕਿਉਂਕਿ ਕਿਸੇ ਵੀ ਸੂਰਤ ਵਿੱਚ ਸਮਾਣਾ ਪੁਲਿਸ ਦੇ ਮੁਲਾਜ਼ਮ ਕਿਸੇ ਵੀ ਤਰਾਂ੍ਹ ਦਾ ਕੋਈ ਝਗੜਾ ਨਹੀਂ ਚਾਹੁੰਦੇ ਸਨ ਇਸ ਲਈ ਕਿਸਾਨਾਂ ਨੂੰ ਸਮਝਾਉਣ ਅਤੇ ਪਿਆਰ ਨਾਲ ਇਕ ਪਾਸੇ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿਸਾਨਾ ਦੇ ਭਾਰੀ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆ ਪੁਲਿਸ ਵੱਲੋ ਕੁਝ ਕਿਸਾਨ ਆਗੂਆਂ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਗਿਆ ਜਿਸ ਕਾਰਨ ਕਿਸਾਨਾਂ ਨੇ ਆਪਣੇ ਸਾਥੀਆ ਨੂੰ ਛਡਾਉਣ ਲਈ ਸੜਕ ਤੇ ਜਾਮ ਲਗਾ ਦਿੱਤਾ ਜਿਸ ਕਾਰਨ ਸੜਕ ਤੇ ਦੋਵਾਂ ਸਾਇਡ ਤੇ ਵਹੀਕਲ ਦੀਆ ਲਮੀਆ ਲਾਈਨਾ ਲਗ ਗਈਆ ਪੁਲਿਸ ਵੱਲੋ ਕਿਸਾਨ ਸਾਥੀਆ ਨੂੰ ਰਿਹਾਅ ਕਰਨ ਤੇ ਹੀ ਕਿਸਾਨਾ ਵੱਲੋ ਧਰਨਾ ਹਟਾਇਆ ਗਿਆ। ਜਿਕਰਯੋਗ ਹੈ ਕਿ ਕਿਸਾਨਾ ਵੱਲੋ ਪਹਿਲਾ ਵੀ ਕਈ ਥਾਵਾਂ ਤੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਚੁੱਕਿਆ ਹੈ।

ਕਿਸਾਨ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈ ਰਹੇ -: ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਹ ਕਿਸੇ ਵੀ ਸੂਰਤ ਵਿੱਚ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈ ਰਹੇ, ਸਗੋਂ ਲੋਕਤੰਤਰ ਵੱਲੋਂ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਉਹ ਕਦੇ ਵੀ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈਂਦੇ ਪਰ ਕਾਨੂੰਨ ਦੀ ਕਠਪੁਤਲੀ ਵਜੋਂ ਕੰਮ ਕਰਨ ਵਾਲੀ ਭਾਜਪਾ ਦਾ ਜ਼ਰੂਰ ਵਿਰੋਧ ਕਰਨਗੇ ।  ਭਾਜਪਾ ਨੇ ਹਮੇਸ਼ਾ ਕਿਸਾਨਾਂ ਦੇ ਖਿਲਾਫ ਕੰਮ ਕੀਤਾ ਹੈ।  ਜਦੋਂਕਿ ਅੱਜ ਵੀ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ।  ਭਾਜਪਾ ਦੀ ਮਾਨਸਿਕਤਾ ਵਾਲੇ ਆਗੂ ਉਸ 'ਤੇ ਕਾਨੂੰਨ ਤੋੜਨ ਦਾ ਦੋਸ਼ ਲਾਉਣ 'ਚ ਲੱਗੇ ਹੋਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਸਾਰੇ ਪੰਜਾਬ ਵਿਚ ਭਾਜਪਾ ਉਮੀਦਵਾਰਾ ਦਾ ਇਸੇ ਤਰਾਂ੍ਹ ਹੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਕਿਉਕਿ ਭਾਜਪਾ ਨੇ ਹਮੇਸ਼ਾ ਕਿਸਾਨ ਵਿਰੋਧੀ ਫੈਸਲੇ ਲਏ ਹਨ ਤੇ ਕਿਸਾਨ ਵਿਰੋਧੀ ਨੀਤੀਆਂ ਘੜ ਕੇ ਕੰਮ ਕੀਤਾ ਹੈ।

 
 
 

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ