Monday, June 16, 2025

Malwa

ਸੇਵਾ ਮੁਕਤੀ ਤੇ ਸਫ਼ਾਈ ਸੇਵਕਾ ਰਾਣੀ ਨੂੰ ਦਿੱਤੀ ਵਿਦਾਇਗੀ

April 15, 2024 02:53 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਨਗਰ ਕੌਂਸਲ ਸੁਨਾਮ ਵਿਖੇ ਸੇਵਾਵਾਂ ਨਿਭਾਕੇ ਸੇਵਾ ਮੁਕਤ ਹੋਈ ਸਫ਼ਾਈ ਸੇਵਕਾ ਰਾਣੀ ਨੂੰ ਕੌਂਸਲ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ਼ ਵੱਲੋਂ ਰਾਣੀ ਨੂੰ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ। ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਕਿਹਾ ਕਿ ਕਿਸੇ ਵੀ ਅਦਾਰੇ ਵਿੱਚ ਸੇਵਾਵਾਂ ਨਿਭਾਉਣ ਵਾਲਾ ਕਰਮਚਾਰੀ ਪਰਿਵਾਰ ਦੇ ਮੈਂਬਰਾਂ ਬਰਾਬਰ ਹੁੰਦਾ ਹੈ, ਅੱਜ ਸਫ਼ਾਈ ਸੇਵਕਾ ਰਾਣੀ ਨਗਰ ਕੌਂਸਲ ਵਿੱਚ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਅਦਾਰੇ ਦੇ ਪ੍ਰਬੰਧਕ, ਅਧਿਕਾਰੀ ਅਤੇ ਹਮਰੁਤਬਾ ਕਾਮੇ ਉਸ ਦੀ ਪ੍ਰਸੰਸਾ ਕਰਦੇ ਰਹਿਣ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਗੁਰਤੇਗ ਸਿੰਘ ਨਿੱਕਾ, ਸੈਨਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ, ਮੁਲਾਜ਼ਮ ਆਗੂ ਸੱਤਪਾਲ ਸੱਤੀ, ਅਨਿਲ ਕੁਮਾਰ, ਪਰਮਿੰਦਰ ਕੌਰ, ਮਨੀ ਸਿੰਘ, ਗੁਰਮੇਲ ਸਿੰਘ ਪ੍ਰਧਾਨ ਸਫ਼ਾਈ ਕਰਮਚਾਰੀ ਯੂਨੀਅਨ, ਬਲਜੀਤ ਮੇਟ, ਸੁਸ਼ਮਾ, ਮੰਜੂ ਰਾਣੀ, ਕਾਂਤਾ, ਭਾਨੋ ਸਮੇਤ ਹੋਰ ਕਰਮਚਾਰੀ ਹਾਜਰ ਸਨ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ