Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਲਾਜ਼ਮੀ

April 15, 2024 05:01 PM
SehajTimes

ਮੋਹਾਲੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਹੈ ਕਿ ਚੋਣਾਂ ਨਾਲ ਸਬੰਧਤ  ਹੋਰਡਿੰਗਜ਼/ਪੋਸਟਰਾਂ/ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਲਾਜ਼ਮੀ ਦਰਜ ਹੋਣੀ ਚਾਹੀਦੀ ਹੈ। ਸਥਾਨਕ ਸਵੈ-ਸਰਕਾਰ/ਮਿਉਂਸੀਪਲ ਅਥਾਰਟੀਆਂ ਦੁਆਰਾ ਨਿਯੰਤਰਿਤ ਸਾਈਟਾਂ 'ਤੇ ਚੋਣਾਂ ਨਾਲ ਸਬੰਧਤ ਹੋਰਡਿੰਗਜ਼ ਬਾਰੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਹੋਰਡਿੰਗਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਨੂੰ ਵੱਖ-ਵੱਖ ਪ੍ਰਤੀਬੇਨਤੀਆਂ ਪ੍ਰਾਪਤ ਹੋਈਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਸਥਾਨਕ ਸਵੈ-ਸਰਕਾਰ/ਮਿਉਂਸੀਪਲ ਅਥਾਰਟੀਆਂ ਦੁਆਰਾ ਨਿਯੰਤਰਿਤ ਹੋਰਡਿੰਗ ਸਥਾਨਾਂ ਤੇ, ਪ੍ਰਿੰਟਰ ਜਾਂ ਪ੍ਰਕਾਸ਼ਕ ਦੀ ਪਛਾਣ ਤੋਂ ਬਿਨਾਂ ਹੋਰਡਿੰਗ ਦੇਖੇ ਗਏ ਹਨ। ਚੋਣ ਕਮਿਸ਼ਨ ਨੇ ਅੱਗੇ ਕਿਹਾ ਹੈ ਕਿ ਪ੍ਰਿੰਟ ਮੋਡ ਵਿੱਚ, ਪ੍ਰਚਾਰ ਖੇਤਰ ਵਿੱਚ ਲੋਕ ਪ੍ਰਤੀਨਿਧ ਐਕਟ 1951 ਅਤੇ ਆਦਰਸ਼  ਚੋਣ ਜ਼ਾਬਤੇ ਦੇ ਡਿਜ਼ਾਈਨ ਨੂੰ ਨਿਰਧਾਰਿਤ ਕਰਨ ਵਾਲੀਆਂ ਬੁਨਿਆਦੀ ਲੋੜਾਂ ਚ ਹੋਰ ਗੱਲਾਂ ਦੇ ਨਾਲ, ਪ੍ਰਕਾਸ਼ਕ ਦੀ ਪਛਾਣ ਦਾ ਖੁਲਾਸਾ ਕਰਨਾ ਵੀ ਹੈ ਅਤੇ ਇਸ ਤਰ੍ਹਾਂ ਪ੍ਰਕਾਸ਼ਿਤ ਸਮੱਗਰੀ ਦੀ ਵੀ ਉਸ ਦੀ ਜ਼ਿੰਮੇਵਾਰੀ ਹੈ ਇਸੇ ਤਰ੍ਹਾਂ, ਆਰਪੀ ਐਕਟ 1951 ਦੀ ਧਾਰਾ 127 ਏ ਸਪੱਸ਼ਟ ਤੌਰ 'ਤੇ ਉਸ ਚੋਣ ਪੈਂਫਲਟ/ਪੋਸਟਰ ਨੂੰ ਪ੍ਰਕਾਸ਼ਿਤ ਕਰਨ ਦੀ ਮਨਾਹੀ ਕਰਦੀ ਹੈ ਜਿਸ 'ਤੇ ਨਾਮ ਅਤੇ ਪ੍ਰਕਾਸ਼ਕ ਦਾ ਨਾਮ ਦਰਜ ਨਹੀਂ ਹੈ। ਸੈਕਸ਼ਨ 127 ਏ ਦੀ ਧਾਰਾ (3)(ਬੀ)  "ਚੋਣ ਪੈਂਫਲੈਟ ਜਾਂ ਪੋਸਟਰ" ਦੇ ਅਰਥ ਨੂੰ ਵਿਆਪਕ ਅਰਥ ਪ੍ਰਦਾਨ  ਕਰਦਾ ਹੈ, ਜਿਸ ਵਿੱਚ "ਪਲੇਕਾਰਡ ਜਾਂ ਪੋਸਟਰ" ਵੀ ਸ਼ਾਮਲ ਹਨ। ਇਸ ਲਈ ਇਸ ਸ਼ਰਤ ਦੀ ਕਿਸੇ ਵੀ ਰੂਪ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਉਨ੍ਹਾਂ  ਨੇ ਸਾਰੀਆਂ ਮਿਉਂਸਪਲ ਅਥਾਰਟੀਆਂ ਜਾਂ ਅਜਿਹੀਆਂ ਅਥਾਰਟੀਆਂ ਜੋ ਹੋਰਡਿੰਗਜ਼/ਪੋਸਟਰਾਂ/ਬੈਨਰਾਂ ਆਦਿ ਲਈ ਜ਼ਿੰਮੇਵਾਰ ਹਨ, ਨੂੰ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਆਖਿਆ ਹੈ। ਇਸ ਤੋਂ ਇਲਾਵਾ, ਪ੍ਰਿੰਟਰ ਅਤੇ ਪ੍ਰਕਾਸ਼ਕ (ਰਾਜਨੀਤਿਕ ਪਾਰਟੀਆਂ/ਉਮੀਦਵਾਰ ਜਾਂ ਉਨ੍ਹਾਂ ਦੇ ਨੁਮਾਇੰਦੇ) ਨੂੰ ਵੀ ਸਿਧਾਂਤਕ ਤੌਰ 'ਤੇ ਉਕਤ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ