Friday, May 03, 2024

Malwa

ਮਨੁੱਖੀ ਅਧਿਕਾਰਾਂ ਦੇ ਰਾਖੇ ਸਨ ਬੀ.ਆਰ ਅੰਬੇਡਕਰ : ਡਾ ਬਲਬੀਰ

April 15, 2024 05:32 PM
SehajTimes
ਪਟਿਆਲਾ : ਯੁੱਗ ਪੁਰਸ਼ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਜੇਯੰਤੀ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾਂ ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪੀ ਆਰ ਟੀ ਸੀ।ਚੇਅਰਮੈਨ ਰਣਜੋਧ ਸਿੰਘ ਹੜਾਣਾ ਨੇ ਸਥਾਨਕ ਬੱਸ ਸਟੈਂਡ ਕੋਲ ਡਾ ਬੀ ਆਰ ਅੰਬੇਡਕਰ ਚੋਂਕ ਵਿਖੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਡਾ ਬਲਬੀਰ ਸਿੰਘ ਨੇ ਕਿਹਾ ਕਿ ਡਾ ਅੰਬੇਡਕਰ ਜੀ ਨੂੰ ਮਹਿਜ਼ ਦਲਿਤਾਂ ਦੇ ਮਸੀਹਾ ਜਾਂ ਨਾਇਕ ਦੇ ਤੌਰ ’ਤੇ ਹੀ ਨਹੀਂ ਜਾਣਿਆ ਜਾਂਦਾ ਸਗੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਦੇ ਤੋਰ ਤੇ ਜਾਣਿਆ ਜਾਂਦਾ ਹੈ। ਉਹ ਇੱਕ ਨਾਮ ਦੇ ਨਾਲ ਨਾਲ ਇੱਕ ਯੁੱਗ ਵੀ ਹੈ। ਉਹ ਸਾਰੀ ਉਮਰ ਦਲਿਤਾਂ ਦੇ ਹੱਕਾਂ ਲਈ ਜੂਝਦੇ ਰਹੇ ਹਨ।ਵਿਧਾਇਕ ਅਜੀਤਪਾਲ ਸਿੰਘ ਨੇ ਕਿਹਾ ਕਿ ਡਾ ਬੀ ਆਰ ਅੰਬੇਡਕਰ ਨੂੰ ਇੱਕ ਮਹਾਨ ਚਿੰਤਕ ਵਜੋਂ ਵੀ ਸਤਿਕਾਰਿਆ ਜਾਂਦਾ ਹੈ। ਉਨ੍ਹਾਂ ਨੇ ਹਮੇਸ਼ਾ ਸੰਵਿਧਾਨ ਦੇ ਹੱਕ ਚ ਗੱਲ ਕੀਤੀ ਅਤੇ ਸੰਵਿਧਾਨ ਬਚਾਉਣ ਲਈ ਲੜਦੇ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਡਾ ਅੰਬੇਡਕਰ ਸਾਰੀ ਉਮਰ ਬੇਸਹਾਰਿਆਂ ਦਾ ਸਹਾਰਾ ਰਹੇ ਹਨ। ਡਾ ਅੰਬੇਡਕਰ ਇੱਕ ਅਜਿਹਾ ਤੂਫ਼ਾਨ ਬਣੇ ਜਿਸ ਨੇ ਸਮਾਜ ਦੀਆਂ ਬੇਇਨਸਾਫ਼ੀਆਂ ਬਰਦਾਸ਼ਤ ਨਾ ਕੀਤੀਆਂ। ਇੱਕ ਅਜਿਹਾ ਚਾਨਣ ਮੁਨਾਰਾ ਸਨ ਜਿਸ ਨੇ ਡਿੱਗੇ ਲੋਕਾਂ ਨੂੰ ਗਿਆਨ ਦੀ ਰੌਸ਼ਨੀ ਦੇ ਕੇ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਹਲੂਣਿਆ। ਉਹ ਧੁਰ ਅੰਦਰ ਤੱਕ ਲੋਕਤੰਤਰ ਪੱਖੀ ਸੋਚ ਅਤੇ ਅਮਲਾਂ ਵਾਲੇ ਅਜਿਹੇ ਇਨਸਾਨ ਸਨ ਜਿਸ ਨੇ ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਹੱਲਾਸ਼ੇਰੀ ਦਿੱਤੀ।ਪੀ ਆਰ ਟੀ ਸੀ ਦੇ ਚੇਅਰਮਨ ਰਣਜੋਧ ਹੜਾਣਾ ਨੇ ਕਿਹਾ ਕਿ ਡਾ ਅੰਬੇਡਕਰ ਜੀ ਵਿਹਾਰਕ ਤੇ ਸਮਾਜਿਕ ਨਿਆਂ ਵਿੱਚ ਵਿਸ਼ਵਾਸ ਰੱਖਦੇ ਸਨ। ਇਸ ਮੌਕੇ  ਅਮਰੀਕ ਸਿੰਘ ਬੰਗੜ, ਜਗਮੋਹਨ ਸਿੰਘ ਚੌਹਾਨ, ਸੰਜੀਵ ਕੁਮਾਰ, ਸਨੀ ਹਿਗਉਣਾ, ਸੋਨੀਆ ਦਾਸ, ਰਿੱਕੀ ਕੁਮਾਰ, ਸਾਗਰ, ਅਜੇ ਨਾਇਕ, ਸਨੀ ਢਾਬੀ ਅਤੇ ਸਰਦਾ ਰਾਣੀ ਵੀ ਮੌਜੂਦ ਸਨ।
 
 
 

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ