Sunday, May 12, 2024

Malwa

ਸੁਖਪਾਲ ਖਹਿਰਾ ਨੂੰ ਟਿਕਟ ਮਿਲਣ ਤੇ ਕਾਂਗਰਸੀਆਂ ਨੇ ਵੰਡੇ ਲੱਡੂ

April 15, 2024 05:34 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕਾਂਗਰਸ ਪਾਰਟੀ ਵੱਲੋਂ ਹਲਕਾ ਭੁਲੱਥ ਤੋਂ ਵਿਧਾਇਕ ਅਤੇ ਤੇਜ਼ ਤਰਾਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਲੋਕ ਸਭਾ ਹਲਕਾ ਤੋਂ ਉਮੀਦਵਾਰ ਬਣਾਏ ਜਾਣ ਤੇ ਕਾਂਗਰਸ ਦੇ ਆਗੂ ਤੇ ਵਰਕਰ ਬਾਗੋਬਾਗ ਦਿਖਾਈ ਦੇ ਰਹੇ ਹਨ। ਸੋਮਵਾਰ ਨੂੰ ਸੁਨਾਮ ਵਿਖੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਮਾਤਾ ਮੋਦੀ ਚੌਂਕ ਵਿੱਚ ਲੱਡੂ ਵੰਡਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਅਤੇ ਪੰਜਾਬ ਕਾਂਗਰਸ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਦਲੇਰਾਨਾ ਰਾਜਨੀਤੀ ਕਰਨ ਵਾਲੇ ਤੇਜ਼ ਤਰਾਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਕੇ ਪਾਰਟੀ ਵਰਕਰਾਂ ਵਿੱਚ ਜੋਸ਼ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖਹਿਰਾ ਲੋਕ ਸਭਾ ਅੰਦਰ ਧੜੱਲੇ ਨਾਲ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਕੇ ਮੁੱਦੇ ਉਠਾਉਣਗੇ। ਉਨ੍ਹਾਂ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਵਿੱੱਚ ਬੂਥ ਪੱਧਰ ਤੇ ਵੋਟਰਾਂ ਨਾਲ ਸੰਪਰਕ ਕਰਨ ਨੂੰ ਯਕੀਨੀ ਬਣਾਉਣ। ਇਸ ਮੌਕੇ ਕਾਂਗਰਸੀ ਆਗੂ ਸੁਰਿੰਦਰ ਸਿੰਘ ਭਰੂਰ, ਸੰਦੀਪ ਕੌਰ ਭੰਗੂ, ਕਰਮਜੀਤ ਕੌਰ ਮਾਡਲ ਟਾਊਨ, ਜਸਵੰਤ ਸਿੰਘ ਭੰਮ, ਪਰਮਾ ਨੰਦ ਕਾਂਸਲ, ਬਲਜਿੰਦਰ ਕੌਰ ਰੂਬੀ, ਸ਼ਸ਼ੀ ਬਾਲਾ, ਕ੍ਰਿਸ਼ਨ ਕੁਮਾਰ, ਮਲਕੀਤ ਸਿੰਘ, ਮੱਖਣ ਸਿੰਘ, ਜਸ਼ ਜੋਸ਼ਨ, ਸਾਹਿਲ ਜੌੜਾ, ਕੁਲਦੀਪ ਸਿੰਘ ਭਰਥ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਸੁਖਬੀਰ ਬਾਦਲ ਵੱਲੋਂ ਦਿੱਲੀ ਦੀਆਂ ਪਾਰਟੀਆਂ ਲਈ ਹੱਦਾਂ ਸੀਲ ਕਰਨ  ਦਾ ਸੱਦਾ 

ਪੰਜਾਬੀ ਲੇਖਕ ਤੇ ਸ਼ਾਇਰ ਸੁਰਜੀਤ ਪਾਤਰ ਦਾ ਸਦੀਵੀ ਵਿਛੋੜਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਡਾ ਘਾਟਾ : ਪ੍ਰੋ. ਬਡੂੰਗਰ

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਦੇ ਨੈਟਵਰਕ ਦਾ ਕੀਤਾ ਪਰਦਾਫਾਸ਼

ਚੋਣ ਕਮਿਸ਼ਨ ਦੀਆਂ ਵੱਖ-ਵੱਖ ਮੋਬਾਇਲ ਐਪ ਬਾਰੇ ਵੋਟਰਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

ਵਾਈਸ-ਚਾਂਸਲਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਕੇਂਦਰ ਸਰਕਾਰ ਨੇ ਪਟਿਆਲਾ ਨੂੰ ਦਿੱਤਾ 597 ਕਰੋੜ ਦਾ ਵੱਡਾ ਤੋਹਫਾ; ਬਣੇਗਾ ਨਵਾਂ ਫਲਾਈਓਵਰ : ਸੰਜੀਵ ਸ਼ਰਮਾ

ਵਾਹਨ ਖੜ੍ਹੇ ਕਰਨ ਨੂੰ ਲੈ ਕੇ ਹੋਏ ਝਗੜੇ ਮਗਰੋਂ ਕੁੱਟ-ਕੁੱਟ ਕੇ ਮੋਤ ਦੇ ਘਾਟ ਉਤਾਰਿਆ ਗੁੱਗਾ ਮੈੜੀ ਦਾ ਮੁੱਖ ਸੇਵਾਦਾਰ

ਪਟਿਆਲਾ ਲੋਕ ਸਭਾ ਸੀਟ ਤੋਂ ਅਸਲ ਟੱਕਰ ਆਮ ਆਦਮੀ ਪਾਰਟੀ ਅਤੇ ਕਾਂਗਰਸ 'ਚ,

ਸਰਕਾਰਾਂ ਵੱਲੋਂ ਘੱਟ ਗਿਣਤੀ ਕੌਮਾਂ 'ਤੇ ਕੀਤੇ ਜਾਂਦੇ ਜੁਲਮ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦਿਓ: ਮਾਨ