Wednesday, September 17, 2025

Malwa

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ਚ ਤਿਮਾਹੀ ਮੀਟਿੰਗ ਦਾ ਆਯੋਜਨ

April 15, 2024 06:54 PM
SehajTimes

ਮੋਹਾਲੀ : ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ੍ਰੀ ਹਰਪਾਲ ਸਿੰਘਦੀ ਪ੍ਰਧਾਨਗੀ ਅਧੀਨ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼੍ਰੀ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-1, ਐਸ.ਏ.ਐਸ.ਨਗਰ, ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ਼੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਸ੍ਰੀ ਇੰਦਰ ਪਾਲ, ਸੀ.ਐਮ.ਐਫ.ਓ. ਐਸ.ਏ.ਐਸ. ਨਗਰ, ਸ਼੍ਰੀਮਤੀ ਜਯੋਤੀ ਯਾਦਵ, ਐਸ.ਪੀ. (ਡੀ), ਐਸ.ਏ.ਐਸ. ਨਗਰ, ਸ਼੍ਰੀ ਸਤਨਾਮ ਸਿੰਘ, ਜ਼ਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ ਅਤੇ ਸ੍ਰੀ ਐਸ.ਕੇ. ਸਿਨਹਾ ਨੇ ਸ਼ਿਰਕਤ ਕੀਤੀ।
     ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਅੰਕਣ ਕੀਤਾ ਗਿਆ। ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 438 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਜ਼ੁਡੀਸ਼ੀਅਲ ਅਧਿਕਾਰੀਆਂ ਵਲੋਂ 339 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
      ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ ਮਿਤੀ 11.05.2024 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜੀ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ