Wednesday, December 17, 2025

Chandigarh

ਏ.ਡੀ.ਸੀ. ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

April 15, 2024 07:08 PM
SehajTimes

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਓਕਸਬ੍ਰਿਜ਼ ਕੰਸਲਟੈਂਟਸ ਐਸ.ਸੀ.ਐਫ. ਨੰ: 119, ਦੂਜੀ ਮੰਜਿਲ, ਫੇਜ਼-07, ਮੋਹਾਲੀ, ਜਿਲ੍ਹਾ-ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਰਾਜ ਕੁਮਾਰ ਪੁੱਤਰ ਸ੍ਰੀ ਰੋਸ਼ਨ ਲਾਲ ਵਾਸੀ ਐਚ.ਆਈ.ਜੀ. 1547, ਸੈਕਟਰ 70, ਮੋਹਾਲੀ, ਜਿਲ੍ਹਾ-ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ  ਨੰ: 240/ਆਈ.ਸੀ. ਮਿਤੀ 26-11-2018 ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਮਿਤੀ 25-11-2023 ਨੂੰ ਖਤਮ ਹੋ ਚੁੱਕੀ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-4(6), ਨੋਟੀਫਿਕੇਸ਼ਨ ਦੇ ਸੈਕਸ਼ਨ 5(3)(ਬੀ) ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਜਾਰੀ ਅਡਵਾਈਜਰੀ ਦੀ ਮੱਦ ਨੰ:13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਰਿਪੋਰਟ, ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਇਹ ਸੂਚਨਾਂ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਜੀ ਨੂੰ ਭੇਜਣੀ ਹੁੰਦੀ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ ਸੀ। ਪ੍ਰੰਤੂ ਮਹੀਨਾ ਵਾਈਜ ਰਿਪੋਰਟ (ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ) ਪ੍ਰਾਪਤ ਨਾ ਹੋਣ ਕਾਰਣ ਲਾਇਸੰਸੀ ਨੂੰ ਨੋਟਿਸ ਪੱਤਰ ਮਿਤੀ 29-11-2022 ਜਾਰੀ ਕੀਤਾ ਗਿਆ ਸੀ। ਪ੍ਰੰਤੂ ਲਾਇਸੰਸੀ ਨਾ ਹਾਜਰ ਹੋਇਆ ਹੈ ਅਤੇ ਨਾ ਹੀ ਸੂਚਨਾ ਭੇਜੀ ਗਈ ਹੈ। ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਫਰਮ/ਕੰਪਨੀ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ ਦੀ ਸੂਚਨਾ ਵੀ ਨਹੀਂ ਭੇਜੀ ਗਈ। ਜਿਸ ਸਬੰਧੀ ਪੱਤਰ ਮਿਤੀ 25-08-2023 ਰਾਹੀਂ ਲਾਇਸੰਸੀ ਦੇ ਦਫਤਰ ਪਤੇ ਅਤੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਡਾਕ ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਤਹਿਸੀਲਦਾਰ, ਮੋਹਾਲੀ ਰਾਹੀਂ ਤਾਮੀਲ ਕਰਵਾਉਣ ਲਈ ਵੀ ਲਿਖਿਆ ਗਿਆ ਸੀ।


ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਅਨੁਸਾਰ ਉਕਤ ਫਰਮ ਦਾ  ਦਫਤਰ ਬੰਦ ਹੋ  ਚੁੱਕਾ ਹੈ।


ਲਾਇਸੰਸੀ ਨੂੰ ਇਕ ਮੌਕਾ ਹੋਰ ਦਿੰਦੇ ਹੋਏ ਨੋਟਿਸ ਪੱਤਰ ਮਿਤੀ 12-10-2023 ਜੋ ਕਿ ਈਮੇਲ ਅਤੇ ਡਾਕ ਰਾਹੀਂ ਭੇਜਿਆ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀ ਹੋਇਆ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਪਰੰਤੂ ਲਾਇਸੰਸੀ ਵੱਲੋਂ ਲਾਇਸੰਸ ਨਵੀਨ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਗਿਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਦਫਤਰ ਬੰਦ ਹੋਣ ਕਰਕੇ, ਨੋਟਿਸ ਦਾ ਜਵਾਬ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ, ਓਕਸਬ੍ਰਿਜ਼ ਕੰਸਲਟੈਂਟਸ ਨੂੰ ਜਾਰੀ ਲਾਇਸੰਸ ਨੰਬਰ -240/ਆਈ.ਸੀ. ਮਿਤੀ 26-11-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

Have something to say? Post your comment

 

More in Chandigarh

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ