Thursday, May 02, 2024

Majha

ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਨੇ ਵਿਰੋਧੀਆਂ ਦੀ ਉਡਾਈ ਨੀਂਦ

April 15, 2024 10:49 PM
Manpreet Singh khalra

ਭਿੱਖੀਵਿੰਡ : ਸੋਮਵਾਰ ਦੀ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਦੌਰਾਨ ਹਲਕਾ ਖੇਮਕਰਨ ਦੇ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੰਦਿਆਂ ਵੱਡੇ ਇਕੱਠ ਵਿੱਚ ਸਮੂਲੀਅਤ ਕੀਤੀ ਜਿਸ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇਸ ਫੇਰੀ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ । ਇਸ ਮੌਕੇ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਖੇਮਕਰਨ ਤੋਂ ਲੰਮੇ ਸਮੇਂ ਤੋਂ ਅਕਾਲੀ ਦਲ ਪਾਰਟੀ ਨਾਲ ਜੁੜੇ ਸਾਬਕਾ ਸਰਪੰਚ ਹਰਜੀਤ ਸਿੰਘ ਚੂੰਘ, ਚੇਅਰਮੈਨ ਸੁਖਵਿੰਦਰ ਸਿੰਘ, ਸਤਨਾਮ ਸਿੰਘ ਭੈਣੀ ਅਤੇ ਭਿੱਖੀਵਿੰਡ ਤੋਂ ਕੰਡਾ ਪਰਿਵਾਰ ਨੇ ਅਕਾਲੀ ਦਲ ਪਾਰਟੀ ਨੂੰ ਅਲਵਿਦਾ ਕਿਹਾ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ । ਉਧਰ ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਸ਼ਾਮਿਲ ਹੋਏ ਪਰਿਵਾਰਾਂ ਨੂੰ ਜੀ ਆਇਆ ਆਖਿਆ ਉਥੇ ਹੀ ਉਹਨਾਂ ਇਹ ਵੀ ਕਿਹਾ ਕਿ ਪਾਰਟੀ ਵਿੱਚ ਹਰ ਇੱਕ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ । 

ਇਸ ਮੌਕੇ ਸਟੇਜ ਤੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੌਜੂਦਾ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਚੋਣਾਂ ਤੋਂ ਪਹਿਲਾਂ ਅਣਗਿਣਤ ਵਾਅਦੇ ਪੰਜਾਬ ਦੇ ਵਾਸੀਆਂ ਨਾਲ ਕੀਤੇ ਗਏ ਸਨ ਪਰੰਤੂ ਸਰਕਾਰ ਉਹਨਾਂ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ ਉਹਨਾਂ ਗੱਲਬਾਤ ਕਰਦੇ ਆ ਕਿਹਾ ਕਿ ਔਰਤਾਂ ਨੂੰ ਇੱਕ ਹੀ ਔਰਤਾਂ ਪ੍ਰਤੀ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਤੋਂ ਮੌਜੂਦਾ ਸਰਕਾਰ ਮੁੱਕਰ ਚੁੱਕੀ ਹੈ। ਉੱਥੇ ਹੀ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜੋ 600 ਯੂਨਿਟ ਤੱਕ ਬਿਜਲੀ ਬਿੱਲ ਮਾਫ ਕਰਨ ਦਾ ਜੋ ਦਾਅਵਾ ਕੀਤਾ ਜਾ ਰਿਹਾ ਹੈ ਉਸ ਵਿੱਚੋਂ ਪਹਿਲਾਂ ਹੀ 200 ਯੂਨਿਟ ਬਿਜਲੀ ਬਿੱਲ ਕਾਂਗਰਸ ਸਰਕਾਰ ਵੱਲੋਂ ਮੁਆਫ ਕੀਤਾ ਗਿਆ ਸੀ ਪ੍ਰੰਤੂ ਮੌਜੂਦਾ ਸਰਕਾਰ ਕਾਂਗਰਸ ਸਰਕਾਰ ਵੇਲੇ ਕੀਤੇ ਕੰਮਾਂ ਨੂੰ ਹੀ ਆਪਣੇ ਸਿਰ ਸਿਹਰਾ ਸਜਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਉੱਥੇ ਹੀ ਉਹਨਾਂ ਮੌਜੂਦਾ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਬੀਤੇ ਦਿਨੀ ਕਾਂਗਰਸ ਦੇ ਸਾਬਕਾ ਵਿਧਾਇਕ ਖਿਲਾਫ ਨਿਸ਼ਾਨਾ ਸਾਧ ਦੀਆਂ ਜੋ ਰਾਮਗੜੀਆ ਭਾਈਚਾਰਾ ਅਤੇ ਸੁਨਿਆਰ ਭਾਈਚਾਰੇ ਨੂੰ ਆਪ ਸ਼ਬਦ ਬੋਲੇ ਗਏ ਹਨ ਉਹਨਾਂ ਦੀ ਜਿੱਥੇ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਉੱਥੇ ਹੀ ਉਹਨਾਂ ਕਿਹਾ ਕਿ ਮੁਕਤ ਮੌਜੂਦਾ ਸਰਕਾਰ ਦਾ ਕੈਬਨਟ ਮੰਤਰੀ ਜੋ ਸਟੇਜ ਤੇ ਅਜਿਹੇ ਅਪ ਸ਼ਬਦਾਂ ਦੀ ਬਿਆਨ ਬਾਜੀ ਕਰਕੇ ਉਸ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਰਾਮਗੜੀਆ ਪਰਿਵਾਰ ਅਤੇ ਸੁਨਿਆਰ ਭਾਈਚਾਰੇ ਨੂੰ ਕਿਸ ਨਜ਼ਰੀਏ ਨਾਲ ਦੇਖਦਾ ਹੈ ਉਹਨਾਂ ਪੰਜਾਬ ਦੇ ਵਾਸੀਆਂ ਨੂੰ ਅਪੀਲ ਕੀਤੀ ਗਈ ਲੋਕ ਅਜਿਹੀ ਫਿਰਕੂਵਾਦੀ ਪਾਰਟੀ ਤੋਂ ਆਪਣਾ ਪੱਲਾ ਖਿੱਚਣ ਅਤੇ ਫਿਰ ਤੋਂ ਕਾਂਗਰਸ ਪਾਰਟੀ ਨੂੰ ਪੰਜਾਬ ਅੰਦਰ ਲਿਆਉਣ ਤਾਂ ਕੀ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਪੰਜਾਬ ਬਣਾਇਆ ਜਾ ਸਕੇ । ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦੀ ਇਸ ਰੈਲੀ ਦੌਰਾਨ ਪੱਤਰਕਾਰਾਂ ਨੂੰ ਦਿੱਤੇ ਸੱਦੇ ਤੇ ਜਿੱਥੇ ਪੂਰਾ ਮੀਡੀਆ ਪਹੁੰਚਿਆ ਉੱਥੇ ਹੀ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਮੀਡੀਆ ਨਾਲ ਮਾੜਾ ਵਤੀਰਾ ਵੀ ਕੀਤਾ ਗਿਆ। ਜਿਸ ਨੂੰ ਲੈ ਕੇ ਪੂਰੇ ਮੀਡੀਆ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਹ ਵੀ ਗੱਲ ਦੱਸਣੀ ਬੇਹਦ ਜਰੂਰੀ ਹੈ ਕਿ ਹਲਕਾ ਖੇਮਕਰਨ ਦੇ ਕਾਂਗਰਸ ਪਾਰਟੀ ਦੇ ਨਮੀ ਚਿਹਰੇ ਜੋ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀਆਂ ਸੱਜੀਆਂ ਖੱਬੀਆਂ ਬਾਹਵਾਂ ਸਨ ਉਹ ਇਸ ਰੈਲੀ ਵਿੱਚ ਨਜ਼ਰ ਹੀ ਨਹੀਂ ਆਏ । ਇਸ ਮੌਕੇ ਕਾਂਗਰਸ ਪਾਰਟੀ ਦੇ ਬਲਾਕ ਭਿੱਖੀਵਿੰਡ ਤੋਂ ਪ੍ਰਧਾਨ ਗੁਰਮੁਖ ਸਿੰਘ ਸ ਸਾਂਡਪੁਰਾ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆ ਆਖਿਆ । ਇਸ ਮੌਕੇ ਸਰਪੰਚ ਸਿਮਰਜੀਤ ਸਿੰਘ ਭੈਣੀ, ਸੁਖਜਿੰਦਰ ਸਿੰਘ ਹੁੰਦਲ, ਸਰਪੰਚ ਮਨਦੀਪ ਸਿੰਘ ਗੋਰਾ, ਸੁਖਜਿੰਦਰ ਸਿੰਘ ਬਾਸਰਕੇ ਹਰਦਿਆਲ ਸਿੰਘ ਬਾ, ਸਰਵਣ ਸਿੰਘ ਮੱਦਰ, ਸਾਬਕਾ ਸਰਪੰਚ ਧਰਮਵੀਰ ਸਿੰਘ ਉਧੋਕੇ, ਐਮਸੀ ਯਾਦਵਿੰਦਰ ਸਿੰਘ ਭਿੱਖੀਵਿੰਡ, ਐਮਸੀ ਨੀਰਜ ਧਵਨ, ਐਮਸੀ ਹਰਭਜਨ ਪਰਦੇਸੀ, ਸਰਪੰਚ ਜਗਮੋਹਣ ਸਿੰਘ ਕਲਸੀਆਂ ਖੁਰਦ ਸਮੇਤ ਸੈਂਕੜੇ ਤਾਦਾਦ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।

Have something to say? Post your comment

 

More in Majha

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਟਰਾਂਸਫਾਰਮਰ ਤੋ ਚੰਗਿਆੜੀ ਡਿੱਗਣ ਕਾਰਨ ਕਣਕ ਸੜਕੇ ਹੋਈ ਸੁਆਹ

ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਯੂਨੀਅਨ ਦੀ ਹੋਈ ਵਿਸ਼ੇਸ਼ ਮੀਟਿੰਗ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ