Monday, June 16, 2025

Chandigarh

ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕਰੇਗਾ

April 16, 2024 10:48 AM
SehajTimes
ਮੁਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 80 ਫੀਸਦੀ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਅਪ੍ਰੈਲ ਨੂੰ ਸਪੋਰਟਸ ਕੰਪਲੈਕਸ-78 ਮੁਹਾਲੀ ਤੋਂ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਕਈ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਇਸ ਦੀ ਨਿਰੰਤਰਤਾ ਵਿੱਚ, ਇੱਕ ਮੈਰਾਥਨ ਦੌੜ ਦੀ ਯੋਜਨਾ ਬਣਾਈ ਗਈ ਹੈ ਜੋ ਸਵੇਰ ਦੇ ਸਮੇਂ ਵਿੱਚ 1.6 ਕਿਲੋਮੀਟਰ ਦੀ ਦੂਰੀ ਨੂੰ ਤੈਅ ਕਰੇਗੀ। ਉਨ੍ਹਾਂ ਨੇ ਮਹਿਲਾ ਵੋਟਰਾਂ, ਖਾਸ ਕਰਕੇ ਨੌਜਵਾਨ ਅਤੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਅੱਗੇ ਆਉਣ ਅਤੇ ਇਸ ਜਾਗਰੂਕਤਾ ਗਤੀਵਿਧੀ ਦਾ ਹਿੱਸਾ ਬਣਨ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੈਰਾਥਨ ਲਈ ਇਕੱਠੇ ਹੋਣ ਦਾ ਸਮਾਂ ਸਵੇਰੇ 6:00 ਵਜੇ ਹੈ ਜਦਕਿ ਸਪੋਰਟਸ ਕੰਪਲੈਕਸ, ਸੈਕਟਰ-78, ਮੋਹਾਲੀ ਤੋਂ ਮੈਰਾਥਨ ਸ਼ੁਰੂ ਹੋਣ ਦਾ ਸਮਾਂ ਸਵੇਰੇ 6:30 ਵਜੇ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰ ਪਾਰਟੀਸੀਪੇਸ਼ਨ ਟੀਮ ਵੱਲੋਂ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ