Monday, April 29, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Malwa

ਪੰਜਾਬੀ ਯੂਨੀਵਰਸਿਟੀ ਵਿਖੇ ‘ਸੌਫ਼ਟ ਸਕਿਲਜ਼’ ਬਾਰੇ ਵਰਕਸ਼ਾਪ ਸ਼ੁਰੂ

April 16, 2024 11:01 AM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਸਹਿਯੋਗ ਨਾਲ਼ ਕਰਵਾਈ ਜਾ ਰਹੀ ਪੰਜ ਰੋਜ਼ਾ ਵਰਕਸ਼ਾਪ ਸ਼ੁਰੂ ਹੋ ਗਈ ਹੈ। ‘ਸੌਫ਼ਟ ਸਕਿਲਜ਼ ਫ਼ੌਰ ਇੰਟਰਵਿਊ ਰੈਡੀਨੈੱਸ’ ਸਿਰਲੇਖ ਤਹਿਤ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਕਿਸੇ ਵੀ ਥਾਂ ਉੱਤੇ ਇੰਟਰਵਿਊ ਸਮੇਂ ਪ੍ਰਭਾਵਸ਼ਾਲੀ ਸੰਚਾਰ ਵਿਧੀਆਂ ਦੀ ਸਿਖਲਾਈ ਦਿੱਤੀ ਜਾਣੀ ਹੈ।

ਵਰਕਸ਼ਾਪ ਦਾ ਉਦਘਾਟਨ ਕਰਦਿਆਂ ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਕਿਹਾ ਕਿ ਸਿੱਖਿਆ ਸਿਰਫ਼ ਜਮਾਤ ਕਮਰਿਆਂ ਤੱਕ ਸੀਮਿਤ ਨਹੀਂ ਹੁੰਦੀ ਅਤੇ ਨਾ ਹੀ ਰੱਟੇ ਲਾ ਕੇ ਪ੍ਰੀਖਿਆਵਾਂ ਪਾਸ ਕਰ ਲੈਣਾ ਸਿੱਖਿਆ ਹੈ। ਇੱਕ ਮੁਕੰਮਲ ਇਨਸਾਨ ਦੇ ਨਿਰਮਾਣ ਲਈ ਪ੍ਰਭਾਵਾਸ਼ਾਲੀ ਸੰਚਾਰ ਦਾ ਹੁਨਰ ਹੋਣਾ ਬਹੁਤ ਅਹਿਮ ਹੈ। ਇਸ ਮਕਸਦ ਲਈ ਵਰਕਸ਼ਾਪ ਜਿਹੇ ਅਜਿਹੇ ਕਦਮ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਨਹੀਂ ਹੁੰਦਾ ਕਿ ਸਾਰੇ ਹੁਨਰ ਅਸੀਂ ਜਨਮ ਤੋਂ ਹੀ ਆਪਣੇ ਨਾਲ਼ ਲੈ ਕੇ ਜੰਮੀਏ ਬਲਕਿ ਬਹੁਤ ਕੁੱਝ ਅਸੀਂ ਆਪਣੇ ਯਤਨਾਂ ਨਾਲ਼ ਸਿੱਖਣਾ ਵੀ ਹੁੰਦਾ ਹੈ। ਉਨ੍ਹਾਂ ਇਸ ਵਰਕਸ਼ਾਪ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ। ਡੀਨ ਵਿਦਿਆਰਥੀ ਭਲਾਈ ਪ੍ਰੋ. ਹਰਵਿੰਦਰ ਨੇ ਉਦਘਾਟਨੀ ਸੈਸ਼ਨ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਵਿੱਚ ਸਵੈ-ਵਿਸ਼ਵਾਸ਼ ਦਾ ਨਿਰਮਾਣ ਹੋਣਾ ਬਹੁਤ ਜ਼ਰੂਰੀ ਹੈ। ਅਜਿਹਾ ਹੋਣ ਨਾਲ਼ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿੱਚ ਲਾਭ ਪ੍ਰਾਪਤ ਹੁੰਦਾ ਹੈ।

ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਡੀ.ਪੀ. ਸਿੰਘ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਪ੍ਰਭਾਵਸ਼ਾਲੀ ਸੰਚਾਰ ਦੇ ਹਵਾਲੇ ਨਾਲ਼ ਕਈ ਅਹਿਮ ਟਿੱਪਣੀਆਂ ਕੀਤੀਆਂ। ਪ੍ਰੋਵੋਸਟ (ਲੜਕੇ) ਡਾ. ਇੰਦਰਜੀਤ ਸਿੰਘ ਚਹਿਲ ਅਤੇ ਕੌਂਸਲਰ ਡਾ. ਰੂਬੀ ਗੁਪਤਾ ਵੱਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ। ਉਦਘਾਟਨੀ ਸੈਸ਼ਨ ਦਾ ਸੰਚਾਲਨ ਪ੍ਰੋਵੋਸਟ (ਲੜਕੀਆਂ) ਡਾ. ਨੈਨਾ ਸ਼ਰਮਾ ਵੱਲੋਂ ਕੀਤਾ ਗਿਆ। ਇਸ ਮੌਕੇ ਸਮੂਹ ਹੋਸਟਲਾਂ ਦੇ ਵਾਰਡਨ ਵਿਸ਼ੇਸ਼ ਤੌਰ ਉੱਤੇ ਹਾਜ਼ਰ ਰਹੇ।
  

Have something to say? Post your comment

 

More in Malwa

ਲੋਕ ਸਭਾ ਚੋਣਾਂ ਲਈ ਮਾਸਟਰ ਟਰੇਨਰਾਂ ਤੇ ਸੈਕਟਰ ਅਫ਼ਸਰਾਂ ਦੀ ਹੋਈ ਟ੍ਰੇਨਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਕਰਵਾਇਆ ਪ੍ਰੋ. ਐੱਮ. ਐੱਲ. ਰੈਨਾ ਨਾਲ ਰੂ-ਬ-ਰੂ

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲ

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ