Monday, April 29, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Malwa

ਪੰਜਾਬੀ ਯੂਨੀਵਰਸਿਟੀ ਵਿੱਚ ਬੀ. ਏ. ਬੀ. ਐੱਡ. (ਸੈਕੰਡਰੀ ਸਟੇਜ) ਸ਼ੁਰੂ

April 16, 2024 11:10 AM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਨਵੇਂ ਸੈਸ਼ਨ 2024-25 ਤੋਂ ਚਾਰ ਸਾਲਾ ਇੰਟੀਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ (ਆਈ. ਟੀ. ਈ. ਪੀ.) ਬੀ. ਏ. ਬੀ. ਐੱਡ. (ਸੈਕੰਡਰੀ ਸਟੇਜ) ਸ਼ੁਰੂ ਹੋ ਰਿਹਾ ਹੈ। ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਨੂੰ 50 ਵਿਦਿਆਰਥੀਆਂ ਦੇ ਦਾਖਲੇ ਨਾਲ਼ ਇਸ ਪ੍ਰੋਗਰਾਮ ਨੂੰ ਸ਼ੁਰੂ ਕਰਨ ਲਈ ਨੈਸ਼ਨਲ ਕੌਂਸਲ ਆਫ਼ ਟੀਚਰ ਐਜੂਕੇਸ਼ਨ (ਐੱਨ. ਸੀ. ਟੀ. ਈ.), ਨਵੀਂ ਦਿੱਲੀ ਤੋਂ ਲੋੜੀਂਦੀ ਪ੍ਰਵਾਨਗੀ ਪ੍ਰਾਪਤ ਹੋ ਚੁੱਕੀ ਹੈ। ਜਿ਼ਕਰਯੋਗ ਹੈ ਕਿ ਆਈ.ਟੀ.ਈ.ਪੀ. ਰਾਸ਼ਟਰੀ ਸਿੱਖਿਆ ਨੀਤੀ, 2020 ਦੇ ਤਹਿਤ ਐੱਨ. ਸੀ. ਟੀ. ਈ. ਦਾ ਫਲੈਗਸਿ਼ਪ ਪ੍ਰੋਗਰਾਮ ਹੈ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਇਹ ਕੋਰਸ ਵਿਦਿਆਰਥੀਆਂ ਨੂੰ ਲਾਭ ਪਹੁੰਚਾਏਗਾ। ਵਿਦਿਆਰਥੀ ਇਸ ਵਿੱਚ ਦਾਖਲਾ ਲੈ ਕੇ ਇੱਕ ਸਾਲ ਦੀ ਬੱਚਤ ਕਰ ਸਕਣਗੇ  ਕਿਉਂਕਿ ਉਹ ਕੋਰਸ ਨੂੰ ਚਾਰ ਸਾਲਾਂ ਵਿੱਚ ਪੂਰਾ ਕਰ ਲੈਣਗੇ। ਮੌਜੂਦਾ ਬੀ.ਐੱਡ ਅਨੁਸਾਰ ਪੰਜ ਸਾਲ ਦੇ ਸਮੇਂ ਦੀ ਲੋੜ ਹੈ। ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਦੱਸਿਆ ਕਿ ਸੈਸ਼ਨ 2024-25 ਵਿੱਚ ਇਸ ਕੋਰਸ ਲਈ ਦਾਖਲਾ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਵੱਲੋਂ 12 ਜੂਨ ਨੂੰ ਕਰਵਾਏ ਜਾਣ ਵਾਲ਼ੇ ਨੈਸ਼ਨਲ ਕਾਮਨ ਐਂਟਰੈਂਸ ਟੈਸਟ (ਐੱਨ.ਸੀ.ਈ.ਟੀ.) 2024 ਰਾਹੀਂ ਕੀਤਾ ਜਾਵੇਗਾ। ਦਿਲਚਸਪੀ ਰੱਖਣ ਵਾਲੇ ਉਮੀਦਵਾਰ 13 ਅਪ੍ਰੈਲ, 2024 ਤੋਂ 30 ਅਪ੍ਰੈਲ, 2024 ਤੱਕ (11.30 ਵਜੇ ਰਾਤ ਤੱਕ) ਇਸ ਕੋਰਸ ਲਈ ਆਨਲਾਈਨ ਅਰਜ਼ੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਇਹ ਦਾਖਲਾ ਪ੍ਰੀਖਿਆ ਪੂਰੇ ਭਾਰਤ ਵਿੱਚ 13 ਭਾਸ਼ਾਵਾਂ (ਪੰਜਾਬੀ ਸਮੇਤ) ਵਿੱਚ ਕੰਪਿਊਟਰ ਆਧਾਰਿਤ ਟੈਸਟ (ਸੀ.ਬੀ.ਟੀ.) ਦੇ ਰੂਪ ਵਿੱਚ ਲਈ ਜਾਵੇਗੀ। ਜਿਨ੍ਹਾਂ ਉਮੀਦਵਾਰਾਂ ਨੇ 12ਵੀਂ ਜਮਾਤ ਜਾਂ ਇਸ ਦੇ ਬਰਾਬਰ ਦੀ ਪ੍ਰੀਖਿਆ ਪਾਸ ਕੀਤੀ ਹੈ, ਉਹ ਨੈਸ਼ਨਲ ਕਾਮਨ ਐਂਟਰੈਂਸ ਟੈਸਟ, 2024 ਵਿੱਚ ਹਾਜ਼ਰ ਹੋ ਸਕਦੇ ਹਨ। ਇਸ ਕੋਰਸ ਵਿੱਚ ਦਾਖ਼ਲੇ ਸਬੰਧੀ ਵੇਰਵੇ www.nta.ac.inncet.samarth.ac.in ਅਤੇ ਪੰਜਾਬੀ ਯੂਨੀਵਰਸਿਟੀ ਦੀ ਅਧਿਕ੍ਰਿਤ ਵੈੱਬਸਾਈਟ www.pupadmissions.ac.in  ਅਤੇ ਉੱਤੇ ਉਪਲਬਧ ਹਨ।

Have something to say? Post your comment

 

More in Malwa

ਲੋਕ ਸਭਾ ਚੋਣਾਂ ਲਈ ਮਾਸਟਰ ਟਰੇਨਰਾਂ ਤੇ ਸੈਕਟਰ ਅਫ਼ਸਰਾਂ ਦੀ ਹੋਈ ਟ੍ਰੇਨਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਕਰਵਾਇਆ ਪ੍ਰੋ. ਐੱਮ. ਐੱਲ. ਰੈਨਾ ਨਾਲ ਰੂ-ਬ-ਰੂ

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲ

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ