Tuesday, April 30, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Chandigarh

ਗਰਮੀ 'ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ

April 16, 2024 11:26 AM
SehajTimes

ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈ, ਇਸ ਲਈ ਲੂ ਤੋਂ ਬਚਣ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਕਿਹਾ ਕਿ ਅਪ੍ਰੈਲ ਤੋਂ ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ ਤੇ ਵਾਤਾਵਰਣ 'ਚ ਤਬਦੀਲੀ ਨਾਲ ਮਨੁੱਖੀ ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵਾਂ 'ਤੇ ਨਿਗਰਾਨੀ ਰੱਖਣ ਲਈ ਸਬੰਧਤ ਵਿਭਾਗਾਂ ਆਪਸੀ ਤਾਲਮੇਲ ਨਾਲ ਐਕਸ਼ਨ ਪਲਾਨ ਤਿਆਰ ਕਰਨ ਤਾਂ ਜੋ ਗਰਮੀ ਨਾਲ ਮਨੁੱਖੀ ਸਰੀਰ 'ਤੇ ਪੈਣ ਵਾਲੇ ਪ੍ਰਭਾਵਾਂ ਨੂੰ ਘੱਟ ਕੀਤਾ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਰਫ ਮਨੁੱਖ ਹੀ ਨਹੀਂ, ਬਲਕਿ ਪਸ਼ੂਆਂ ਨੂੰ ਵੀ ਗਰਮੀ 'ਚ ਲੂ ਤੋਂ ਬਚਾਉਣਾ ਜ਼ਰੂਰੀ ਹੈ, ਜਿਸ ਲਈ ਪਸ਼ੂ ਪਾਲਣ ਵਿਭਾਗ ਵੀ ਪਸ਼ੂਆਂ ਨੂੰ ਗਰਮੀ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਪਲਾਨ ਤਿਆਰ ਕਰੇ ਤਾਂ ਜੋ ਸਮੇਂ ਸਿਰ ਪਲਾਨ ਨੂੰ ਲਾਗੂ ਕੀਤਾ ਜਾ ਸਕੇ। ਉਨ੍ਹਾਂ ਨਗਰ ਨਿਗਮ, ਖੇਤੀਬਾੜੀ ਵਿਭਾਗ, ਜਲ ਸਪਲਾਈ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਗਰਮੀ ਦੇ ਮੌਸਮ 'ਚ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਵੀ ਸਾਂਝੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜਨਤਕ ਸਥਾਨਾਂ 'ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਲਈ ਵੀ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤਾਂ ਦੇ ਮੌਸਮ ਦੌਰਾਨ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਹੁਣੇ ਤੋਂ ਐਕਸ਼ਨ ਪਲਾਨ ਅਨੁਸਾਰ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਜਿਨ੍ਹਾਂ ਖੇਤਰਾਂ ਵਿੱਚ ਡੇਂਗੂ ਦੇ ਵੱਧ ਕੇਸ ਆਏ ਸਨ, ਉਨ੍ਹਾਂ ਖੇਤਰਾਂ ਵੱਲ ਹੁਣੇ ਤੋਂ ਧਿਆਨ ਕੇਂਦਰਿਤ ਕੀਤਾ ਜਾਵੇ ਅਤੇ ਫਾਗਿੰਗ ਕਰਵਾਉਣ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਵਿੱਢੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਦੀਆਂ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਮੇਂ 'ਤੇ ਸਫ਼ਾਈ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਨਿਗਮ ਤੇ ਨਗਰ ਕੌਸਲਾਂ ਨੂੰ ਖੜੇ ਪਾਣੀ ਵਾਲੇ ਸਰੋਤਾਂ ਵਿੱਚ ਡੇਂਗੂ ਦਾ ਲਾਰਵਾਂ ਪੈਦਾ ਹੋਣ ਤੋਂ ਰੋਕਣ ਲਈ ਲਗਾਤਾਰ ਦਵਾਈ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਪੋਸਟਰ ਵੀ ਬਣਾਏ ਗਏ ਹਨ, ਜੋ ਗਰਮੀ ਦੇ ਮੌਸਮ 'ਚ ਕੀ ਕਰਨ ਤੇ ਕੀ ਨਾ ਕਰਨ ਬਾਰੇ ਜਾਣਕਾਰੀ ਦਿੰਦੇ ਹਨ। ਮੀਟਿੰਗ 'ਚ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸੁਮਿਤ ਸਿੰਘ, ਡੀ.ਐਸ.ਪੀ. (ਐਚ) ਸੁਖਦੇਵ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਪਸ਼ੂ ਪਾਲਣ, ਸਿੱਖਿਆ, ਖੇਤੀਬਾੜੀ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਐਸ.ਐਮ.ਓ ਤੇ ਈ.ਓਜ਼ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ