Tuesday, April 30, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Majha

ਰਿਸ਼ਵਤ ਲੈਣ ਦੇ ਦੋਸ਼ ’ਚ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 16, 2024 11:32 AM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Majha

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਟਰਾਂਸਫਾਰਮਰ ਤੋ ਚੰਗਿਆੜੀ ਡਿੱਗਣ ਕਾਰਨ ਕਣਕ ਸੜਕੇ ਹੋਈ ਸੁਆਹ

ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਯੂਨੀਅਨ ਦੀ ਹੋਈ ਵਿਸ਼ੇਸ਼ ਮੀਟਿੰਗ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ