Monday, April 29, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Chandigarh

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

April 16, 2024 11:38 AM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਦੀ ਉਸਦੀ ਮਾਤਾ ਦੇ ਨਾਮ 'ਤੇ ਸੀ। ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਵਿੱਚ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ