Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਤੇ ਪ੍ਰੋਫੈਸਰ ਨੇ ਇੱਕ ਡਿਜ਼ਾਇਨ ਪੇਟੈਂਟ ਕਰਵਾਇਆ

April 16, 2024 11:50 AM
SehajTimes
ਪਟਿਆਲਾ : ਖਤਰਨਾਕ ਸੋਫਟਵੇਅਰ ਰੈਨਸਮ ਵੇਅਰ ਦੇ ਨਾਲ ਨਿਪਟਣ ਲਈ ਪੰਜਾਬੀ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੇ ਖੋਜਾਰਥੀ ਭਗਵੰਤ ਸਿੰਘ ਅਤੇ ਸਹਾਇਕ ਪ੍ਰੋਫੈਸਰ, ਡਾਕਟਰ ਸਿਕੰਦਰ ਸਿੰਘ ਚੀਮਾ ਨੇ ਇੱਕ ਡਿਜ਼ਾਇਨ ਨੂੰ ਪੇਟੈਂਟ ਕਰਾਇਆ ਹੈ। ਇਹ ਡਿਜ਼ਾਇਨ ਯੰਤਰ ਰੈਨਸਮ ਵੇਅਰ ਹਮਲੇ ਨੂੰ ਰੋਕਦਾ ਹੈ, ਉਸ ਬਾਰੇ ਜਾਣਕਾਰੀ ਲੈਂਦਾ ਹੈ। ਡਾ. ਚੀਮਾ ਅਤੇ ਖੋਜਾਰਥੀ ਭਗਵੰਤ ਸਿੰਘ ਨੇ ਦੱਸਿਆ ਕਿ ਰੈਨਸਮ ਵੇਅਰ ਇੱਕ ਖਤਰਨਾਕ ਸੋਫਟਵੇਅਰ ਹੈ, ਜੋ ਕਿ ਕੰਪਿਊਟਰ ਵਿੱਚਲੀਆ ਫਾਈਲਾਂ ਅਤੇ ਡਾਟਾ ਨੂੰ ਇਨਕ੍ਰਿਪਟ ਕਰ ਦਿੰਦਾ ਹੈ। ਰੈਨਸਮ ਵੇਅਰ ਫਾਈਲਾਂ ਤੇ ਡਾਟਾ ਨੂੰ ਨਾ ਵਰਤਨਯੋਗ ਬਨਾਉਂਦਾ ਹੈ। ਜੇਕਰ ਉਪਭੋਗਤਾ ਨੂੰ ਆਪਣਾ ਡੇਟਾ ਜਾਂ ਆਪਣੀਆਂ ਫਾਈਲਾਂ ਚਾਹੀਦੀਆਂ ਹਨ ਤਾਂ ਉਸ ਨੂੰ ਰੈਨਸਮ ਵੇਅਰ ਨਾਮ ਦਾ ਵਾਇਰਸ ਨੂੰ ਹਟਵਾਉਣ ਲਈ ਪੈਸੇ ਦੇਣੇ ਪੈਂਦੇ ਹਨ। ਉਨ੍ਹਾਂ ਦੱਸਿਆ ਕਿ ਰੈਨਸਮ ਵੇਅਰ ਇੱਕ ਬਹੁਤ ਹੀ ਘਾਤਕ ਸੋਫਟਵੇਅਰ ਹੈ ਜੋ ਕਿ ਕਿਸੇ ਵੀ ਪ੍ਰਕਾਰ ਦੇ ਵੱਡੇ ਜਾਂ ਛੋਟੇ ਕੰਪਿਊਟਰ ਨੂੰ ਖਰਾਬ ਕਰ ਦਿੰਦਾ ਹੈ। ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਕੰਪਿਊਟਰ ਦਾ ਅਸਲ ਮਾਲਕ ਆਪਣੀ ਕਿਸੇ ਵੀ ਫਾਈਲ ਜਾਂ ਡੇਟਾ ਨੂੰ ਵਰਤ ਨਹੀਂ ਸਕਦਾ। ਉਸਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਰੈਨਸਮ ਵੇਅਰ ਸਾਰੀਆਂ ਹੀ ਫਾਈਲਾਂ ਦੀ ਐਕਸਟੈਂਸ਼ਨ ਬਦਲ ਦਿੰਦਾ ਹੈ। ਰੈਨਸਮ ਵੇਅਰ ਇੱਕ ਬਹੁਤ ਹੀ ਤੇਜ ਨਾਲ ਫੈਲਣ ਵਾਲਾ ਸੋਫਟਵੇਅਰ ਜਾਂ ਵਾਇਰਸ ਹੈ ਅਤੇ ਇਹ ਦੁਨੀਆ ਭਰ ਦੇ ਵਿਦਿਆਰਥੀ, ਖੋਜਾਰਥੀਆਂ, ਅਤੇ ਸੰਸਥਾਵਾਂ ਲਈ ਬਹੁਤ ਹੀ ਗੰਭੀਰ ਖਤਰਾ ਪੈਦਾ ਕਰ ਰਿਹਾ ਹੈ। ਡਾ. ਚੀਮਾ ਅਤੇ ਖੋਜਾਰਥੀ ਭਗਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਯੰਤਰ ਦਾ ਡਿਜ਼ਾਇਨ ਪੇਟੈਂਟ ਕਰਵਾਇਆ ਹੈ ਜਿਹੜਾ ਯੰਤਰ ਰੈਨਸਮ ਵੇਅਰ ਦੇ ਹਮਲੇ ਨੂੰ ਰੋਕਦਾ ਹੈ, ਤੇ ਉਸ ਬਾਰੇ ਜਾਣਕਾਰੀ ਲੈਂਦਾ ਹੈ। ਇਹ ਰੈਨਸਮ ਵੇਅਰ ਹਮਲੇ ਦੀ ਜਾਣਕਾਰੀ ਉਪਭੋਗਤਾ ਨੂੰ ਦਿੰਦਾ ਹੈ। ਇਹ ਯੰਤਰ ਕੰਪਿਊਟਰ ਖਰਾਬ ਹੋਣ ਤੋਂ ਬਾਅਦ ਉਪਭੋਗਤਾ ਨੂੰ ਬਚਾਵ ਕਾਰਜਾਂ ਬਾਰੇ ਦੱਸਦਾ ਹੈ। ਇਹ ਕੰਪਿਊਟਰ ਨੂੰ ਸੁਰੱਖਿਆ ਪ੍ਰਦਾਨ ਕਰਦਾ ਹੈ। ਜੇ ਭਵਿਖ ਵਿਚ ਕੋਈ ਉਸ ਕੰਪਿਊਟਰ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਹਮਲੇ ਨੂੰ ਰੋਕਣ ਵਿਚ ਇਹ ਯੰਤਰ ਮਦਦ  ਕਰੇਗਾ। ਉਨ੍ਹਾਂ ਦੱਸਿਆ ਕਿ ਰੈਨਸਮ ਵੇਅਰ ਦੇ ਖਤਰਨਾਕ ਹਮਲੇ ਰੋਕਣ ਦੇ ਲਈ ਹੀ ਇਸ ਯੰਤਰ ਦਾ ਡਿਜ਼ਾਈਨ ਪੇਟੈਂਟ ਕਰਵਾਇਆ ਗਿਆ ਹੈ। ਇਸ ਵਿੱਚ ਜਿਆਦਾ ਤੋਂ ਜਿਆਦਾ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਹ ਯੰਤਰ ਕੰਪਿਊਟਰ ਦੀਆਂ ਸਾਰੀਆਂ ਫਾਈਲਾਂ ਨੂੰ ਚੈੱਕ ਕਰਦਾ ਹੈ ਤੇ ਐਨਾਲਾਈਜ ਕਰਦਾ ਹੈ। ਇਹ ਕੰਪਿਊਟਰ ਦੀ ਸੁਰਖਿਆ ਵਿੱਚ ਦਰਪੇਸ਼ ਕਮੀਆਂ ਨੂੰ ਰੈਨਸਮਵੇਅਰ ਦੇ ਹਮਲੇ ਤੋਂ ਬਚਾਉਣ ਦੇ ਢੰਗਾਂ ਬਾਰੇ ਦੱਸਦਾ ਹੈ। ਇਸ ਯੰਤਰ ਨੂੰ ਇਸ ਤਰ੍ਹਾਂ ਬਣਾਇਆ ਗਿਆ ਹੈ ਕਿ ਰੋਜ਼ਾਨਾ ਦੀਆਂ ਘਟਨਾਵਾਂ ਤੋਂ ਆਪਣੇ ਆਪ ਨੂੰ ਅਪਡੇਟ ਕੀਤਾ ਜਾ ਸਕੇ ਅਤੇ ਨਵੀਆ ਮੁਸੀਬਤਾਂ ਤੋ ਕੰਪਿਊਟਰ ਫਾਈਲਾਂ ਤੇ ਡੇਟਾ ਨੂੰ ਸੁਰਖਿਅਤ ਕੀਤਾ ਜਾ ਸਕੇ। ਇਸ ਤਰ੍ਹਾਂ ਇਹ ਯੰਤਰ ਇੱਕ ਆਮ ਉਪਭੋਗਤਾ ਤੇ ਕੰਪਨੀ ਵਾਸਤੇ ਬਹੁਤ ਹੀ ਫਾਇਦੇਮੰਦ ਹੋਵੇਗਾ। ਇਹ ਯੰਤਰ ਕੰਪਿਊਟਰ ਨੂੰ ਹਰ ਪ੍ਰਕਾਰ ਰਾਹੀਂ ਸੁਰੱਖਿਆ ਮੁਹਾਈਆ ਕਰਵਾਵੇਗਾ ਚਾਹੇ ਉਸ ਤੇ ਇੰਟਰਨੈਟ ਹੋਵੇ ਜਾਂ ਨਾ ਹੋਵੇ। ਕਿਉਂਕਿ ਕਈ ਵਾਰ ਆਪਣੇ ਕੰਪਿਊਟਰ ਨਾਲ ਪੈਨ ਡਰਾਈਵ ਜਾਂ ਮੋਬਾਈਲ ਫੋਨ ਜੋੜਨ ਨਾਲ ਵੀ ਇਹ ਵਾਇਰਸ ਆ ਜਾਂਦਾ ਹੈ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ