Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਗੁਰੂ ਨਾਨਕ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵਿਸਾਖੀ ਤੇ ਧਾਰਮਿਕ ਦੀਵਾਨ ਹੋਏ

April 16, 2024 12:12 PM
SehajTimes

ਖੰਨਾ :  ਪੰਥ ਖਾਲਸਾ ਸਾਜਨਾ ਦਿਵਸ ਵਿਸਾਖੀ ਦੀ ਖੁਸ਼ੀ ਵਿੱਚ ਵਾਰਡ ਨੰ.2 ਗੁਰੂ ਨਾਨਕ ਨਗਰ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਪ੍ਰਬੰਧਕਾਂ ਅਤੇ ਸਮੂਹ ਇਲਾਕਾਵਾਸੀਆਂ ਦੇ ਸਹਿਯੋਗ ਦੇ ਨਾਲ ਬੀਤੀ ਰਾਤ ਵਿਸ਼ਾਲ ਧਾਰਮਿਕ ਦੀਵਾਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਚ ਸੰਗਤਾਂ ਨੇ ਹਾਜਰੀ ਭਰੀ। ਇਹ ਸਮਾਗਮ ਰਾਤ 10 ਵਜੇ ਤੱਕ ਚੱਲਿਆ ਜਿਸ ਵਿੱਚ ਸੰਤ ਬਾਬਾ ਬੇਅੰਤ ਸਿੰਘ ਜੀ ਪੰਜਰੁਖਾ ਵਾਲਿਆਂ ਅਤੇ ਉਨ੍ਹਾਂ ਦੇ ਸਮੂਹ ਜਥੇ ਨੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਗਏ ਪੰਥ ਖਾਲਸਾ ਸਾਜਨੀ ਦਿਵਸ ਦਾ ਪੂਰਾ ਇਤਿਹਾਸ ਸੰਗਤਾਂ ਦੇ ਨਾਲ ਸਾਂਝਾ ਕੀਤਾ ਅਤੇ ਗੁਰੂ ਸਾਹਿਬ ਜੀ ਵਲੋਂ ਪਾਹੁਲ ਖੰਡੇ ਦੀ ਧਾਰ ਵਿੱਚੋਂ ਸਜਾਏ ਪੰਜ ਸਿੰਘ ਸਾਹਿਬਾਨਾਂ ਦੇ ਜੀਵਨ ਬਾਰੇ ਵੀ ਚਾਨਣਾਂ ਪਾਇਆ।

 

ਭਾਈ ਬੇਅੰਤ ਸਿੰਘ ਜੀ ਨੇ ਦੱਸਿਆ ਕਿ ਦਸਮ ਪਿਤਾ ਜੀ ਨੇ ਮਾਨਵਤਾ ਦੀ ਰੱਖਿਆ ਵਾਸਤੇ ਇਕ ਵੱਖਰੀ ਕੌਮ ਬਣਾਈ ਜੋ ਧਰਮ ਅਤੇ ਮਾਨਵਤਾ ਦੀ ਰੱਖਿਆ, ਜੁਲਮ ਦਾ ਮੂੰਹ ਮੋੜਨ ਦੇ ਨਾਲ-ਨਾਲ ਮੀਰੀ ਅਤੇ ਪੀਰੀ ਦੇ ਸਿਧਾਂਤ ਨਾਲ ਲੈਸ ਹੈ। ਭਾਈ ਸਾਹਿਬ ਦੀ ਕਥਾ ਸੁਣਕੇ ਪੰਡਾਲ ਬੋਲੇ ਸੋ ਨਿਹਾਲ ਦੇ ਜੈਕਾਰÇਆਂ ਨਾਲ ਗੂੰਜ ਉਠਿਆ। ਅਖੀਰ ਵਿੱਚ ਸ਼੍ਰੀ ਆਨੰਦ ਸਾਹਿਬ ਦੇ ਪਾਠ ਉਪਰੰਤ ਅਰਦਾਸ ਹੋਈ ਜਿਸ ਵਿੱਚ ਹੈਡ ਗ੍ਰੰਥੀ ਭਾਈ ਗੁਰਵਿੰਦਰ ਸਿੰਘ ਜੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸਭਨਾ ਲਈ ਗੁਰੂ ਦਾ ਅਤੁੱਟ ਲੰਗਰ ਵੀ ਬਰਤਾਇਆ ਗਿਆ। ਇਸ ਮੌਕੇ ਤੇ ਸਮਾਗਮ ਵਿੱਚ ਗੁਰਦੁਆਰਾ ਭਾਟ ਸਿੰਘ ਸਭਾ, ਨਿਉ ਜੈ ਮਾਂ ਅੰਬੇ ਕਲੱਬ ਖੰਨਾ, ਭਾਟ ਸਿੱਖ ਐਂਡ ਯੂਕੇ ਕਲੱਬ ਦੇ ਪ੍ਰਬੰਧਕਾਂ ਨੂੰ ਸਿਰੋਪਾਓ ਪ੍ਰਦਾਨ ਕਰਕੇ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਅਤੇ ਇਲਾਕਾ ਵਾਸੀਆਂ ਨੂੰ ਪ੍ਰਬੰਧਕ ਵਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਸੁਰਜੀਤ ਸਿੰਘ, ਸਨਦੀਪ ਸਿੰਘ, ਮਨਦੀਪ ਸਿੰਘ, ਜਰਨੈਲ ਸਿੰਘ, ਸਰੂਪ ਸਿੰਘ, ਸਤਿਗੁਰ ਸਿੰਘ, ਰਵੀ ਸੇਠੀ, ਚਰਨ ਸਿੰਘ, ਹਰਪ੍ਰੀਤ ਸਿੰਘ, ਕਿੰਮੀ, ਬੀਬੀ ਕੁਲਵੰਤ ਕੌਰ, ਮਨਜੀਤ ਕੌਰ, ਜਸਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਚ ਇਲਾਕਾ ਵਾਸੀ ਮੌਜੂਦ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ