Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਜਿਲ੍ਹਾ ਪੱਧਰੀ ਗੱਤਕਾ ਸਸਤਰ ਪ੍ਰਦਰ੪ਨ ਮੁਕਾਬਲਿਆਂ ਦਾ ਆਯੋਜਨ ਕੀਤਾ

April 16, 2024 04:31 PM
SehajTimes

ਮੋਹਾਲੀ : ਨੈਸਨਲ ਗੱਤਕਾ ਐਸੋਸੀਏਸਨ ਆਫ ਇੰਡੀਆ ਦੀ ਅਗਵਾਈ ਹੇਠ ਜਿਲਾ ਗੱਤਕਾ ਐਸੋਸੀਏਸਨ ਮੁਹਾਲੀ ਵੱਲੋਂ ਸਟੇਟ ਅਵਾਰਡੀ ਅਤੇ ਚੇਅਰਮੈਨ ਅੰਤਰਰਾਸਟਰੀ ਮਾਮਲੇ ਡਾਇਰੈਕਟੋਰੇਟ ਨੈਸਨਲ ਗਤਕਾ ਐਸੋਸੀਏਸਨ ਆਫ ਇੰਡੀਆ ਫੂਲਰਾਜ ਸਿੰਘ ਦੀ ਅਗਵਾਈ ਹੇਠ ਸੈਕਟਰ 90 ਦੇ ਗੁਰਦਵਾਰਾ ਨਾਨਕ ਦਰਬਾਰ ਦੇ ਸਹਿਯੋਗ ਨਾਲ ਜਿਲਾ ਪੱਧਰੀ ਗੱਤਕਾ ਸਸਤਰ ਪ੍ਰਦਰਸਨ ਮੁਕਾਬਲੇ ਗਏ। ਇਸ ਮੌਕੇ ਨੈਸਨਲ ਗਤਕਾ ਐਸੋਸੀਏਸਨ ਆਫ ਇੰਡੀਆ ਦੇ ਹਰਜੀਤ ਸਿੰਘ ਗਰੇਵਾਲ ਵੀ ਉਚੇਚੇ ਤੌਰ ਤੇ ਹਾਜਰ ਰਹੇ। ਇਸ ਮੌਕੇ ਡੀ.ਐਸ.ਪੀ ਮੁਹਾਲੀ ਹਰਸਿਮਰਤ ਸਿੰਘ ਬੱਲ, ਜਿਲਾ ਗਤਕਾ ਐਸੋਸੀਏਸਨ ਦੇ ਚੇਅਰਮੈਨ ਪਰਮਜੀਤ ਸਿੰਘ ਚੌਹਾਨ ਅਤੇ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਨੇ ਵੀ ਹਾਜਰੀ ਲਗਵਾਈ ਅਤੇ ਖਿਡਾਰੀਆਂ ਨੂੰ ਹੱਲਾਸਰੀ ਦਿੱਤੀ।
ਸ੍ਰ਼ ਫੂਲਰਾਜ ਸਿੰਘ ਨੇ ਦੱਸਿਆ ਕਿ ਸਸਤਰ ਪ੍ਰਦਰਸਨ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅਮਰ ਸਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਇੰਟਰਨੈਸਨਲ ਗੱਤਕਾ ਅਖਾੜਾ, ਤਿਊੜ ਨੇ ਜਿੱਤਿਆ। ਮਿਸਲ ਸਹੀਦਾਂ ਗੱਤਕਾ ਅਖਾੜਾ, ਸੋਹਾਣਾ ਨੇ ਦੂਜਾ ਜਦਕਿ ਮਿਸਲ ਸਹੀਦਾਂ ਪਾਤਸਹੀ 5ਵੀਂ ਗੁਰੂ ਅਰਜਨ ਦੇਵ ਜੀ ਗੱਤਕਾ, ਅਖਾੜਾ ਸਨੀ ਇਨਕਲੇਵ ਖਰੜ ਤੀਜੇ ਸਥਾਨ ਉੱਤੇ ਰਿਹਾ।
ਇਸਤੋਂ ਇਲਾਵਾ ਵਿਅਕਤੀਗਤ ਮੁਕਾਬਲੇ ਲੜਕੇ ਵਿੱਚ ਇਸਪ੍ਰੀਤ ਸਿੰਘ ਨੇ ਪਹਿਲਾ, ਇੰਦਰਜੀਤ ਸਿੰਘ ਨੇ ਦੂਜਾ ਅਤੇ ਹਰਸਿਮਰਨ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਲੜਕੀਆਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਤਰਨਪ੍ਰੀਤ ਕੌਰ ਨੇ ਪਹਿਲਾ, ਜੈਦਕੀਰਤ ਕੌਰ ਨੇ ਦੂਜਾ ਅਤੇ ਜਸਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਨੈਸਨਲ ਗਤਕਾ ਐਸੋਸੀਏਸਨ ਆਫ ਇੰਡੀਆ ਵੱਲੋਂ ਰਾਸਟਰਪਤੀ ਅਵਾਰਡ ਅਤੇ ਗਤਕਾ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਜਥੇਦਾਰ ਗੁਰਪ੍ਰੀਤ ਸਿੰਘ ਖਾਲਸਾ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਜੇਤੂਆਂ ਨੂੰ  ਇਨਾਮਾਂ ਦੀ ਵੰਡ ਪਰਮਜੀਤ ਸਿੰਘ ਚੌਹਾਨ, ਕੁਲਦੀਪ ਸਿੰਘ ਸਮਾਣਾ ਅਤੇ ਹਰਜੀਤ ਸਿੰਘ ਗਰੇਵਾਲ ਪ੍ਰਧਾਨ ਨੈਸਨਲ ਗਤਕਾ ਐਸੋਸੀਏਸਨ ਆਫ ਇੰਡੀਆ ਨੇ ਸਾਂਝੇ ਤੌਰ ਤੇ ਕੀਤੀ।
ਇਸ ਮੌਕੇ ਆਪ ਨੇਤਾ ਸੁਰਿੰਦਰ ਸਿੰਘ ਰੋਡਾ ਸੋਹਾਣਾ, ਨੰਬਰਦਾਰ ਹਰ ਸੰਗਤ ਸਿੰਘ ਸੋਹਾਣਾ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ, ਹਰਬਿੰਦਰ ਸਿੰਘ ਸੈਣੀ, ਸਾਬਕਾ ਕੌਂਸਲਰ ਜਸਵੀਰ ਕੌਰ ਅਤਲੀ, ਆਪ ਨੇਤਾ ਅਵਤਾਰ ਸਿੰਘ ਮੌਲੀ, ਗੱਬਰ ਮੌਲੀ, ਠੇਕੇਦਾਰ ਮਨਜੀਤ ਸਿੰਘ ਮਾਨ, ਸਿਮਰਨ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਨਾਨਕ ਦਰਬਾਰ ਦੇ ਗੁਰਮੀਤ ਸਿੰਘ ਸੈਣੀ, ਨਿਹਾਲ ਸਿੰਘ, ਜਗਦੀਸ ਸਿੰਘ, ਤਰਲੋਚਨ ਸਿੰਘ, ਸੰਤੋਖ ਸਿੰਘ, ਕਰਨਲ ਮਲੂਕ ਸਿੰਘ ਵੀ ਹਾਜਰ ਸਨ।

 

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ