Wednesday, November 19, 2025

Malwa

ਖਹਿਰਾ ਨੂੰ ਉਮੀਦਵਾਰ ਬਣਾਏ ਜਾਣ ਤੇ ਲੌਂਗੋਵਾਲ ਦੇ ਕਾਂਗਰਸੀ ਖੁਸ਼

April 16, 2024 07:00 PM
ਦਰਸ਼ਨ ਸਿੰਘ ਚੌਹਾਨ
ਲੌਂਗੋਵਾਲ : ਕਾਂਗਰਸ ਹਾਈਕਮਾਨ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੀਨੀਅਰ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਏ ਜਾਣ ਦਾ ਲੌਂਗੋਵਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਲੌਂਗੋਵਾਲ ਵਿਖੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਇਕੱਠੇ ਹੋਕੇ ਖਹਿਰਾ ਨੂੰ ਟਿਕਟ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਖੁਸ਼ੀ ਵਿੱਚ ਲੱਡੂ ਵੰਡੇ । ਵੱਡੀ ਗਿਣਤੀ ਵਿਚ ਇਕੱਤਰ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਬੜੀ ਸੂਝ ਬੂਝ ਨਾਲ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਦੇ ਚੋਣ ਮੈਦਾਨ ਵਿਚ ਉਤਾਰਿਆ ਹੈ। ਉਹ ਪੰਜਾਬ ਦੇ ਮਸਲੇ ਬੇਬਾਕੀ ਅਤੇ ਦਲੇਰੀ ਨਾਲ ਉਠਾਉਂਦੇ ਹਨ ਇਸ ਲਈ ਉਹ ਸ਼ਾਨਦਾਰ ਜਿੱਤ ਹਾਸਲ ਕਰਨਗੇ। ਇਸ ਮੌਕੇ ਗੁਰਮੇਲ ਸਿੰਘ ਚੋਟੀਆਂ, ਸ਼ੇਰ ਸਿੰਘ ਤੋਲਾਵਾਲ, ਕੌਂਸਲਰ ਜਗਜੀਤ ਸਿੰਘ ਕਾਲਾ, ਅੰਮ੍ਰਿਤ ਸਿੰਗਲਾ, ਨੰਬਰਦਾਰ ਪ੍ਰੀਤਮ ਸਿੰਘ ਢਿੱਲੋਂ, ਹਰਦੇਵ ਸਿੰਘ ਭੱਠਲ, ਬੁੱਧ ਰਾਮ ਗਰਗ, ਸੁਖਦੇਵ ਸਿੰਘ ਵਡਿਆਣੀ, ਸ਼ੁਕਰਪਾਲ ਸਿੰਘ ਬਟੂਹਾ ਐਮ. ਸੀ., ਰਵੀ ਸਿੱਧੂ, ਬੱਬੂ, ਗੁਰਦਿੱਤ ਧੀਮਾਨ, ਅੰਮ੍ਰਿਤ, ਲਾਡੀ, ਸੋਨੀ ਲੋਹਾਖੇੜਾ, ਅਮਨ ਲੋਹਾਖੇੜਾ, ਅਮਨ ਕਲਾਸ ਹਾਜ਼ਰ ਸਨ । 

Have something to say? Post your comment

 

More in Malwa

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ